3 ਹੋਰ ਲੋਕਾਂ ਦੀ ਮੈਡੀਕਲ ਰਿਪੋਰਟ ਆਈ ਕਰੋਨਾ ਪਾਜੀਟਿਵ

3 ਹੋਰ ਲੋਕਾਂ ਦੀ ਮੈਡੀਕਲ ਰਿਪੋਰਟ ਆਈ ਕਰੋਨਾ ਪਾਜੀਟਿਵ 

ਜਿਲਾ ਪਠਾਨਕੋਟ ਵਿੱਚ ਕੁੱਲ 219 ਕਰੋਨਾ ਪਾਜੀਟਿਵ, 178 ਲੋਕਾਂ ਕੀਤਾ ਕਰੋਨਾ ਰਿਕਵਰ, ਐਕਟਿਵ ਕੇਸ 37

ਮਿਸ਼ਨ ਫਤਿਹ ਅਧੀਨ ਮੂਹਿੰਮ ਚਲਾ ਕੇ ਲੋਕਾਂ ਨੂੰ ਕੀਤਾ ਜਾ ਰਿਹਾ ਜਾਗਰੂਕ 

Advertisements

ਪਠਾਨਕੋਟ, 1 ਜੁਲਾਈ (ਰਾਜਿੰਦਰ ਸਿੰਘ ਰਾਜਨ ਬਿਊਰੋ ਚੀਫ) : ਜਿਲਾ ਪਠਾਨਕੋਟ ਵਿੱਚ ਬੁੱਧਵਾਰ ਨੂੰ 3 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜੀਟਿਵ ਆਈ ਅਤੇ 6 ਲੋਕਾਂ ਨੂੰ ਡਿਸਚਾਰਜ ਪਾਲਿਸੀ ਅਧੀਨ ਨਿਰਧਾਰਤ ਸਮਾਂ ਪੂਰਾ ਕਰਨ ਤੇ ਅਤੇ ਕਿਸੇ ਵੀ ਤਰਾਂ ਦੇ ਕੋਈ ਵੀ ਲੱਛਣ ਨਾ ਪਾਏ ਜਾਣ ਤੇ ਆਪਣੇ ਘਰਾਂ ਲਈ ਰਵਾਨਾ ਕੀਤਾ ਗਿਆ। ਇਹ ਪ੍ਰਗਟਾਵਾ ਸ. ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕੀਤਾ।

Advertisements

ਉਨਾਂ ਕਿਹਾ ਕਿ ਕਰੋਨਾ ਵਾਈਰਸ ਤੋਂ ਬਚਣ ਲਈ ਜਿਲਾ ਪਠਾਨਕੋਟ ਵਿੱਚ ਮਿਸ਼ਨ ਫਤਿਹ ਅਧੀਨ ਮੂਹਿੰਮ ਚਲਾ ਕੇ ਲੋਕਾਂ ਨੂੰ ਜਾਗਰੁਕ ਕੀਤਾ ਜਾ ਰਿਹਾ ਹੈ ਤਾਂ ਜੋ ਕਰੋਨਾ ਵਾਈਰਸ ਦੇ ਪ੍ਰਭਾਵ ਨੂੰ ਘਟਾਇਆ ਜਾ ਸਕੇ।ਉਨਾਂ ਕਿਹਾ ਕਿ ਲੋਕਾਂ ਦੇ ਜਾਗਰੁਕ ਹੋਣ ਨਾਲ ਹੀ ਕਰੋਨਾ ਵਾਈਰਸ ਤੋਂ ਬਚਾਅ ਕੀਤਾ ਜਾ ਸਕਦਾ ਹੈ। ਉਨਾਂ ਕਿਹਾ ਕਿ ਹੁਣ ਜਿਲਾ ਪਠਾਨਕੋਟ ਵਿੱਚ ਬੁੱਧਵਾਰ  ਨੂੰ ਕੂਲ 219 ਕੇਸ ਕਰੋਨਾ ਪਾਜੀਟਿਵ ਦੇ  ਹੋ ਗਏ ਹਨ ਜਿਨਾਂ ਵਿੱਚੋਂ 178 ਲੋਕ ਪੰਜਾਬ ਸਰਕਾਰ ਦੀ ਡਿਸਚਾਰਜ ਪਾਲਿਸੀ ਅਧੀਨ ਕਰੋਨਾ ਵਾਈਰਸ ਨੂੰ ਰਿਕਵਰ ਕਰ ਚੁੱਕੇ ਹਨ।

Advertisements

ਉਨਾ ਦੱਸਿਆ ਕਿ ਇਸ ਸਮੇਂ ਜਿਲਾ ਪਠਾਨਕੋਟ ਵਿੱਚ 37 ਕੇਸ ਕਰੋਨਾ ਪਾਜੀਟਿਵ ਦੇ ਐਕਟਿਵ ਹਨ ਅਤੇ ਹੁਣ ਤੱਕ 6 ਲੋਕਾਂ ਦੀ ਕਰੋਨਾ ਪਾਜੀਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।ਉਨਾਂ ਦੱਸਿਆ ਕਿ ਸੋਮਵਾਰ ਨੂੰ 3 ਲੋਕਾਂ ਦੀ ਕਰੋਨਾ ਪਾਜੀਟਿਵ ਰਿਪੋਰਟ ਆਈ ਹੈ ਉਨਾਂ ਵਿੱਚੋਂ ਇੱਕ ਬਮਿਆਲ ਅਤੇ ਇੱਕ ਭੜੋਲੀ ਪਿੰਡ ਤੋਂ ਹੈ ਅਤੇ ਇੱਕ ਪਠਾਨਕੋਟ ਨਾਲ ਸਬੰਧਤ ਹੈ। ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਨਿਰਧਾਰਤ ਸਮਾਂ ਪੁਰਾ ਕਰਨ ਅਤੇ ਕਿਸੇ ਵੀ ਤਰਾਂ ਦਾ ਕੋਈ ਵੀ ਲੱਛਣ ਨਾ ਹੋਣ ਤੇ ਬੁੱਧਵਾਰ ਨੂੰ 6 ਲੋਕਾਂ ਨੂੰ ਆਪਣੇ ਘਰਾਂ ਲਈ ਰਵਾਨਾ ਕੀਤਾ ਗਿਆ ਹੈ। 

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply