ਪੁਲਿਸ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖਿਲਾਫ਼ 07 ਮੁਕੱਦਮੇ ਦਰਜ

ਪੁਲਿਸ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖਿਲਾਫ਼ 07 ਮੁਕੱਦਮੇ ਦਰਜ 

ਵੱਡੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਤੇ ਲਾਹਣ ਬਰਾਮਦ

ਗੁਰਦਾਸਪੁਰ,7 ਜੁਲਾਈ ( ਅਸ਼ਵਨੀ ) : ਰਜਿੰਦਰ ਸਿੰਘ ਸੋਹਲ ਐਸ.ਐਸ.ਪੀ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲਾ ਗੁਰਦਾਸਪੁਰ ਵਿਖੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਨਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖਿਲਾਫ ਵੱਖ-ਵੱਖ ਥਾਣਿਆਂ ਵਿਚ 07 ਕੇਸ ਦਰਜ ਕੀਤੇ ਗਏ ਹਨ। 1, 03,500 ਐਮ.ਐਲ ਨਜਾਇਜ਼ ਸ਼ਰਾਬ, 20 ਕਿਲੋ ਲਾਹਣ ਅਤੇ 12 ਬੋਤਲ ਸ਼ਰਾਬ ਛੇਕਾ ਮਾਰਕਾ ਪੰਜਾਬ ਕਿੰਗ ਬਰਾਮਦ ਕੀਤੀਆਂ ਕੀਤੀਆਂ ਹਨ।

ਐਸ.ਐਸ.ਪੀ ਨੇ ਅੱਗੇ ਦੱਸਿਆ ਕਿ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਖਿਲਾਫ਼ ਕਾਰਵਾਈ ਨਿਰੰਤਰ ਜਾਰੀ ਰਹੇਗੀ ਅਤੇ ਇਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਤਸਕਰਾਂ ਦੇ ਖਿਲਾਫ ਕਾਰਵਾਈ ਕਰਨ ਲਈ ਜ਼ਿਲ•ਾ ਪੁਲਿਸ ਦਾ ਸਹਿਯੋਗ ਕਰਨ ਤਾਂ ਜੋ ਨਸ਼ਾ ਤਸਕਰਾਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ ਅਤੇ ਨਸ਼ਿਆਂ ਨੂੰ ਠੱਲ ਪਾਈ ਜਾ ਸਕੇ।

Advertisements

ਐਸ.ਐਸ.ਪੀ ਨੇ ਕਿਹਾ ਕਿ ਨਸ਼ੇ ਸਾਡੇ ਸਮਾਜ ਵਿਚ ਬਹੁਤ ਵੱਡੀ ਬੁਰਾਈ ਹਨ ਅਤੇ ਇਸ ਨੂੰ ਖਤਮ ਕਰਾਨ ਲਈ ਸਾਨੂੰ ਸਾਰਿਆਂ ਨੂੰ ਹੰਭਲਾ ਮਾਰਨਾ ਚਾਹੀਦਾ ਹੈ। ਉਨਾਂ ਕਿਹਾ ਕਿ ਨਸ਼ਿਆਂ ਦਾ ਧੰਦਾ ਕਰਨ ਵਾਲਿਆਂ ਖਿਲਾਫ ਇਹ ਕਾਰਵਾਈ ਇਸੇ ਤਰਾਂ ਜਾਰੀ ਰਹੇਗੀ। ਉਨਾਂ ਲੋਕਾਂ ਨੂੰ ਪੁਲਿਸ ਵਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਨੂੰ ਸਫਲ ਬਣਾਉਣ ਦੀ ਅਪੀਲ ਕੀਤੀ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply