UPDATED : ਸਿੱਖਿਆ ਲਈ ਨਿਵੇਕਲੇ ਉਪਰਾਲੇ ਅਤੇ ਕੋਵਿਡ ਸਬੰਧੀ ਚੰਗੀ ਕਾਰਗੁਜ਼ਾਰੀ ਕਰਨ ਵਾਲੇ ਅਧਿਆਪਕਾਂ ਦਾ ਸਨਮਾਣ ਕੀਤਾ ਜਾਵੇਗਾ -ਕ੍ਰਿਸ਼ਨ ਕੁਮਾਰ ਸਿੱਖਿਆ ਸਕੱਤਰ

ਸਿੱਖਿਆ ਲਈ ਨਿਵੇਕਲੇ ਉਪਰਾਲੇ ਕਰਨ ਅਤੇ ਕੋਵਿਡ ਸਬੰਧੀ ਚੰਗੀ ਕਾਰਗੁਜ਼ਾਰੀ ਕਰਨ ਵਾਲੇ ਅਧਿਆਪਕਾਂ ਦਾ ਸਨਮਾਣ

ਸਿੱਖਿਆ ਸਕੱਤਰ ਵੱਲੋਂ ਅਧਿਆਪਕਾਂ ਦੁਆਰਾ ਕੋਵਿਡ-19 ਮਹਾਂਮਾਰੀ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਨਿਭਾਈ ਜਾ ਰਹੀ ਭੂਮਿਕਾ ‘ਤੇ ਤਸੱਲੀ ਅਤੇ ਖੁਸ਼ੀ ਦਾ ਪ੍ਰਗਟਾਵਾ
ਕ੍ਰਿਸ਼ਨ ਕੁਮਾਰ ਵੱਲੋਂ ਸਿੱਖਿਆ ਦੇ ਅਮਲਾਂ ‘ਚ ਸੁਧਾਰ ਲਈ ਬੱਡੀ ਗਰੁੱਪਾਂ ਦਾ ਗਠਨ
ਪਠਾਨਕੋਟ , 10 ਜੁਲਾਈ (ਰਾਜਿੰਦਰ ਰਾਜਨ ਬਿਊਰੋ )
ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਨੇ ਅਧਿਆਪਕਾਂ ਵੱਲੋਂ ਕੋਵਿਡ-19 ਮਹਾਂਮਾਰੀ ਦੌਰਾਨ ਲੋਕਾਂ ਨੂੰ ਜਾਗਰੂਕ ਕਰਨ ਲਈ ਨਿਭਾਈ ਜਾ ਰਹੀ ਭੂਮਿਕਾ ‘ਤੇ ਤਸੱਲੀ ਅਤੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਇਸ ਮੁਹਿੰਮ ਵਿੱਚ ਹੋਰ ਵੀ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਉਨਾਂ ਨੇ ਕਰੋਨਾ ਬਾਰੇ ਜਗਰੂਕਤਾ ‘ਚ ਹੋਰ ਤੇਜ਼ੀ ਅਤੇ ਸਿੱਖਿਆ ਵਿੱਚ ਸੁਧਾਰ ਕਰਨ ਲਈ ਬੱਡੀ ਗਰੁੱਪ ਦਾ ਵੀ ਗਠਨ ਕੀਤਾ ਹੈ।

ਇਸ ਦੀ ਜਾਣਕਾਰੀ ਦਿੰਦੇ ਹੋਏ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਨੇ ਅਧਿਆਪਕਾਂ ਨਾਲ ਆਨ ਲਾਈਨ ਵੀਡੀਓ ਕਾਨਫਰੰਸ ਦੌਰਾਨ ਪੰਜਾਬ ਸਰਕਾਰ ਦੀ ‘ਮਿਸ਼ਨ ਫਤਿਹ’ ਹੇਠ ਕਰੋਨਾ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਉਨਾਂ ਵੱਲੋਂ ਨਿਭਾਈ ਜਾ ਰਹੀ ਮੁਹਿੰਮ ਦੀ ਸ਼ਲਾਘਾ ਕੀਤੀ। ਉਨਾਂ ਦੱਸਿਆ ਕਿ ‘ਮਿਸ਼ਨ ਫਤਿਹ’ ਵਿੱਚ ਸਿੱਖਿਆ ਵਿਭਾਗ ਵੱਲੋਂ ਕੋਵਿਡ-19 ਦੇ ਸੰਕ੍ਰਮਣ ਤੋਂ ਬਚਾਅ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਸਬੰਧੀ ਪੰਜਾਬ ਸਰਕਾਰ ਦੀਆਂ ਵੀਡੀਓਜ਼ ਅਤੇ ਪੋਸਟਰਾਂ ਰਾਹੀਂ ਜਾਰੀ ਸੰਦੇਸ਼ਾਂ ਨੂੰ ਵਿਦਿਆਰਥੀਆਂ ਅਤੇ ਉਨਾਂ ਦੇ ਮਾਪਿਆਂ ਤੱਕ ਪੁੱਜਦਾ ਕੀਤਾ ਅਤੇ ਸਿੱਖਿਆ ਵਿਭਾਗ ਦੀਆਂ ਵੈਬਸਾਈਟਾਂ ‘ਤੇ ਮਿਸ਼ਨ ਫਤਿਹ’ ਦੇ ਲੋਗੋ ਲਾਏ ਗਏ। ਸਕੂਲਾਂ ਵਿੱਚ ਪੜ~ਦੇ ਬੱਚਿਆਂ ਦੇ ਮਾਪਿਆਂ ਨੂੰ ਆਪਣੇ ਮੋਬਾਇਲ ‘ਤੇ ਕੋਵਾ ਐਪ ਡਾਊਨਲੋਡ ਕਰਨ ਲਈ ਵੀ ਸਿੱਖਿਆ ਵਿਭਾਗ ਵੱਲੋਂ ਪ੍ਰੇਰਿਤ ਕੀਤਾ ਗਿਆ। ਅਧਿਆਪਕਾਂ ਅਤੇ ਅਧਿਕਾਰੀਆਂ ਨੇ ਇਸ ਬਿਮਾਰੀ ਬਾਰੇ  ਸੰਵੇਦਨਸ਼ੀਲਤਾ ਪੈਦਾ ਕਰਨ ਲਈ ‘ਪ੍ਰਣ’ ਮੁਹਿੰਮ ਵੀ ਆਰੰਭੀ ਜਿਸ ਦੇ ਹੇਠ ਬਿਮਾਰੀ ਤੋਂ ਬਚਣ ਲਈ ਲੋਕਾਂ ਨੂੰ ਸਰਕਰੀ ਹਦਾਇਤਾਂ ਦੀ ਪਾਲਣਾ ਕਰਨ ਲਈ ‘ਪ੍ਰਣ’ ਕਰਾਇਆ।
ਸਕੂਲਾਂ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਪੋਸਟਰ ਅਤੇ ਸਕੈਚ ਬਣਾ ਕੇ ਵੀ ਕਰੋਨਾ ਦੀ ਮਹਾਂਮਾਰੀ ਦੀ ਗੰਭੀਰਤਾ ਬਾਰੇ ਜਾਗਰੂਕਤ ਕੀਤਾ ਗਿਆ ਹੈ। ਹੁਣ ਸਿੱਖਿਆ ਵਿਭਾਗ ਨੇ ‘ਮਿਸ਼ਨ ਫਤਿਹ’ ਹੇਠ ਕਾਰਾਂ ਅਤੇ ਹੋਰ ਗੱਡੀਆਂ ਵਿੱਚ ‘ਫੱਟੀਆਂ’ ਟੰਗਣ ਲਈ ਬਣਾ ਕੇ ਵੰਡਣ ਦਾ ਫੈਸਲਾ ਕੀਤਾ ਹੈ ਅਤੇ ਇਹ ‘ਫੱਟੀਆਂ’ ਮੁਫ਼ਤ ਵੰਡੀਆਂ ਜਾ ਰਹੀਆਂ ਹਨ।

ਅਧਿਆਪਕਾਂ ਨੂੰ ਇਸ ਕਾਰਜ ਵਿੱਚ ਹੋਰ ਹੱਲਾਸ਼ੇਰੀ ਦਿੰਦੇ ਹੋਏ ਸ੍ਰੀ ਕ੍ਰਿਸ਼ਨ ਕੁਮਾਰ ਨੇ ਕਿਹਾ ਕਿ ਸਿੱਖਿਆ ਖੇਤਰ ਵਿੱਚ ਦਾਖਲੇ ਵਧਾਉਣ, ਵਿਦਿਆਰਥੀਆਂ ਦੀ ਗੁਣਾਤਮਿਕ ਸਿੱਖਿਆ ਲਈ ਨਿਵੇਕਲੇ ਉਪਰਾਲੇ ਕਰਨ ਅਤੇ ਕੋਵਿਡ ਸਬੰਧੀ ਚੰਗੀ ਕਾਰਗੁਜ਼ਾਰੀ ਕਰਨ ਵਾਲੇ ਅਧਿਆਪਕਾਂ ਦਾ ਸਨਮਾਣ ਕੀਤਾ ਜਾ ਰਿਹਾ ਹੈ ਅਤੇ ਭਵਿੱਖ ਵਿੱਚ ਵੀ ਇਹ ਪ੍ਰਕਿਰਿਆ ਜਾਰੀ ਰਹੇਗੀ। ਅਧਿਆਪਕਾਂ ਦੀਆਂ ਵਿਭਾਗ ਨਾਲ ਸਬੰਧਿਤ ਸਮੱਸਿਆਵਾਂ ਦਾ ਹੱਲ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇਗਾ।
ਇਸ ਦੌਰਾਨ ਸਿੱਖਿਆ ਸਕੱਤਰ ਨੇ ਕਿਹਾ ਕਿ ਵਿਭਾਗ ਵੱਲੋਂ ਵੱਖ ਵੱਖ ਜ਼ਿਲਿਆਂ ਦੇ ਬੱਡੀ ਗਰੁੱਪ ਬਣਾਏ ਗਏ ਹਨ। ਇਨ•ਾਂ ਗਰੁੱਪ ਦੇ ਮੈਂਬਰ ਸਿੱਖਿਆ ਸਬੰਧੀ ਆਪਣੇ ਜ਼ਿਲਿਆਂ ਵਿੱਚ ਕੀਤੇ ਕੰਮਾ ਨੂੰ ਦੂਜੇ ਜ਼ਿਲਿਆਂ ਦੇ ਹਮਰੁਤਬਾ ਅਧਿਕਾਰੀਆਂ ਅਤੇ ਸਕੂਲ ਮੁਖੀਆਂ ਨਾਲ ਸਾਂਝਾ ਕਰਨਗੇ ਅਤੇ ਸਿੱਖਿਆ ਦੇ ਵਿਕਾਸ ਲਈ ਗੁਣਾਤਮਿਕ ਅਤੇ ਗਿਣਾਤਮਿਕ ਵਧੀਆ ਪ੍ਰੈਕਟਿਸ ਨੂੰ ਇੱਕ-ਦੂਜੇ ਜ਼ਿਲ~ੇ ਆਪਣੇ ਆਪਣੇ ਸਕੂਲਾਂ ਵਿੱਚ ਵੀ ਵਿਦਿਆਰਥੀਆਂ ਦੀ ਬਿਹਤਰੀ ਲਈ ਅਮਲ ਵਿੱਚ ਲਿਆਉਣਗੇ।
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply