ਸੰਤ ਬਾਬਾ ਹਰੀ ਸਿੰਘ ਮਾਡਲ ਸਕੂਲ ਮਾਹਿਲਪੁਰ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ
ਗੜ੍ਹਸ਼ੰਕਰ,11ਜੁਲਾਈ(ਅਸ਼ਵਨੀ ਸ਼ਰਮਾ) : ਸਿੱਖ ਐਜੂਕੇਸ਼ਨਲ ਕੌਂਸਲ ਦੇ ਪ੍ਰਧਾਨ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਦੀ ਅਗਵਾਈ ਹੇਠ ਅਤੇ ਆਈਐੱਸਸੀਆਈ ਦੀ ਮਾਨਤਾ ਤਹਿਤ ਚੱਲ ਰਹੇ ਇੱਥੋਂ ਦੇ ਸੰਤ ਬਾਬਾ ਹਰੀ ਸਿੰਘ ਮਾਡਲ ਸਕੂਲ ਮਾਹਿਲਪੁਰ ਦਾ ਦਸਵੀਂ ਦਾ ਨਤੀਜਾ ਸੌ ਫੀਸਦੀ ਰਿਹਾ ਹੈ। ਇਸ ਸਬੰਧੀ ਗੱਲ ਕਰਦਿਆਂ ਸਕੂਲ ਦੇ ਉੱਪ ਪ੍ਰਿੰਸੀਪਲ ਵਿਸ਼ਾਲ ਕੁਮਾਰ ਨੇ ਦੱਸਿਆ ਕਿ ਦਸਵੀਂ ਦੀ ਜਮਾਤ ਵਿੱਚ 52 ਵਿਦਿਆਰਥੀਆਂ ਨੇ ਪਹਿਲੀ ਅਤੇ ਤਿੰਨ ਵਿਦਿਆਰਥੀਆਂ ਨੇ ਦੂਜੀ ਡਿਵੀਜ਼ਨ ‘ਤੇ ਰਹਿ ਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ।
ਐਲਾਨੇ ਨਤੀਜਿਆਂ ਅਨੁਸਾਰ ਵਿਦਿਆਰਥਣ ਸੰਜਨਾ ਭਾਰਦਵਾਜ ਨੇ 93.80 ਫੀਸਦੀ ਅੰਕ ਹਾਸਿਲ ਕਰਕੇ ਸਕੂਲ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਜਸਪ੍ਰੀਤ ਕੌਰ ਨੇ 92.80 ਫੀਸਦੀ ਅੰਕਾਂ ਨਾਲ ਦੂਜਾ ਅਤੇ ਕੋਮਲ ਵਰਮਾ ਨੇ 92.40 ਫੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਇਸੇ ਤਰ੍ਹਾਂ ਵਿਦਿਆਰਥਣ ਅਨਮੋਲਪ੍ਰੀਤ ਕੌਰ ਨੇ 90.60 ਫੀਸਦੀ,ਗੁਰਸ਼ੀਨ ਕੌਰ ਨੇ 90 ਫੀਸਦੀ ਅਤੇ ਵਿਦਿਆਰਥਣ ਹੋਸਨਾ ਨੇ 89.60 ਫੀਸਦੀ ਅੰਕਾਂ ਨਾਲ ਕ੍ਰਮਵਾਰ ਚੌਥਾ, ਪੰਜਵਾਂ ਅਤੇ ਛੇਵਾਂ ਸਥਾਨ ਹਾਸਿਲ ਕੀਤਾ ਹੈ। ਇਸ ਮੌਕੇ ਪ੍ਰਬੰਧਕ
ਕਮੇਟੀ ਦੇ ਪ੍ਰਧਾਨ ਸੁਰਿੰਦਰ ਸਿੰਘ ਭੁੱਲਵਾਲ ਰਾਠਾਂ ਸਮੇਤ ਸਮੂਹ ਅਹੁਦੇਦਾਰਾਂ ਨੇ ਸਕੂਲ ਦੇ ਸਟਾਫ ਅਤੇ ਵਿਦਿਆਰਥੀਆਂ ਨੂੰ ਇਸ ਪ੍ਰਾਪਤੀ ‘ਤੇ ਮੁਬਾਰਕਬਾਦ ਦਿੱਤੀ।
- #aap : ਹੁਸ਼ਿਆਰਪੁਰ ਹਲਕਾ ਨੂੰ ਡਾ. ਰਾਜ ਸਰੀਖੇ ਨੇਤਾ ਦੀ ਜ਼ਰੂਰਤ- ਡਾ. ਰਵਜੋਤ
- भाजपा प्रत्याशी श्रीमती अनीता सोमप्रकाश ने धार्मिक स्थानों पर नतमस्तक होकर लिया संतों का आशीर्वाद
- LATEST : 30,000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
- LATEST : VB arrests Patwari, his accomplice for taking Rs 3,500 bribe
- दिल्ली हाई कोर्ट से सीएम केजरीवाल को नहीं मिली राहत
- ਵੱਡੀ ਖ਼ਬਰ : ਕਾਂਗਰਸ ਨੂੰ ਵੱਡਾ ਝਟਕਾ ! ਰਵਨੀਤ ਸਿੰਘ ਬਿੱਟੂ ਭਾਰਤੀ ਜਨਤਾ ਪਾਰਟੀ ‘ਚ ਹੋਏ ਸ਼ਾਮਲ
EDITOR
CANADIAN DOABA TIMES
Email: editor@doabatimes.com
Mob:. 98146-40032 whtsapp