ਬ੍ਰਾਹਮਣ ਸਭਾ ਗੜ੍ਹਸ਼ੰਕਰ ਵੱਲੋਂ ਅਜੈਬ ਸਿੰਘ ਬੋਪਾਰਾਏ ਦਾ ਵਿਸ਼ੇਸ਼ ਸਨਮਾਨ

ਬ੍ਰਾਹਮਣ ਸਭਾ ਗੜ੍ਹਸ਼ੰਕਰ ਵੱਲੋਂ ਅਜੈਬ ਸਿੰਘ ਬੋਪਾਰਾਏ ਦਾ ਵਿਸ਼ੇਸ਼ ਸਨਮਾਨ

ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) : ਬ੍ਰਾਹਮਣ ਸਭਾ ਰਜਿ: ਗੜ੍ਹਸ਼ੰਕਰ ਵੱਲੋਂ ਸਭਾ ਦੇ ਪ੍ਰਧਾਨ ਠੇਕੇਦਾਰ ਕੁਲਭੂਸ਼ਨ ਸ਼ੋਰੀ ਦੀ ਅਗਵਾਈ ਵਿੱਚ ਕੋਰੋਨਾ ਵਾਇਰਸ ਦੀ ਮਹਾਂਮਾਰੀ ਵਿਰੁੱਧ ਲੜਨ ਵਾਲੇ ਯੋਧਿਆਂ ਦਾ ਵਿਸ਼ੇਸ਼ ਸਨਮਾਨ ਕੀਤਾ ਜਾ ਰਿਹਾ ਹੈ।ਇਸ ਲੜੀ ਦੇ ਤਹਿਤ ਬੀਤੇ ਦਿਨ ਉਘੇ ਸਮਾਜ ਸੇਵਕ ਅਤੇ ਪੱਤਰਕਾਰ ਅਜੈਬ ਸਿੰਘ ਬੋਪਾਰਾਏ ਵੱਲੋਂ ਕੋਰੋਨਾ ਅਤੇ ਲਾਕਡਾਂਉਨ ਦੌਰਾਨ ਬੇਖੌਫ਼ ਹੋਕੇ ਨਿਭਾਇਆ ਵਧੀਆ ਸੇਵਾਵਾਂ ਦੇ ਮੱਦੇਨਜ਼ਰ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।ਇਸ ਮੌਕੇ ਸਭਾ ਦੇ ਪ੍ਰਧਾਨ ਠੇਕੇਦਾਰ ਕੁਲਭੂਸ਼ਨ ਸ਼ੋਰੀ ਨੇ ਕਿਹਾ ਕਿ ਕੋਰੋਨਾ ਵਾਇਰਸ ਦੀ ਮਹਾਂਮਾਰੀ ਕਾਰਨ ਲਾਕਡਾਂਉਨ ਅਤੇ ਕਰਫਿਊ ਦੌਰਾਨ ਅਪਣੀ ਪ੍ਰਵਾਹ ਕੀਤੇ ਬਗੈਰ ਨਿਰੰਤਰ ਡਿਊਟੀ ਨਿਭਾਉਣ ਵਾਲੇ ਮੁਲਾਜ਼ਮਾਂ ਦਾ ਸ਼੍ਰੀ ਬ੍ਰਾਹਮਣ ਸਭਾ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ।ਸ਼੍ਰੀ ਸ਼ੋਰੀ ਨੇ ਦੱਸਿਆ ਕਿ ਕੋਰੋਨਾ ਦੇ ਮੱਦੇਨਜ਼ਰ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਇਨ੍ਹਾਂ ਯੋਧਿਆਂ ਦਾ ਇੱਕ-ਇੱਕ ਕਰਕੇ ਸਨਮਾਨ ਕੀਤਾ ਜਾਵੇਗਾ।ਇਸ ਮੌਕੇ  ਸਰਪੰਚ ਲਖਵੀਰ ਸਿੰਘ, ਜਸਪ੍ਰੀਤ ਸਿੰਘ, ਵਨਿਤ ਲੰਬ (ਬੋਨੀ), ਵਿਕਾਸ ਅਗਨੀਹੋਤਰੀ   ਆਦਿ ਹਾਜਰ ਸਨ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply