ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰਕੇ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰਕੇ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ  

ਗੁਰਦਾਸਪੁਰ 15 ਜੁਲਾਈ ( ਅਸ਼ਵਨੀ ) : ਜਨਤਕ ਇੱਕਠ ਕਰਨ ਦੀ ਮਨਾਹੀ ਦੇ ਹੁਕਮ ਹੋਣ ਦੇ ਬਾਵਜੂਦ ਪੇਂਡੂ ਮਜ਼ਦੂਰ ਯੂਨੀਅਨ (ਪੰਜਾਬ) ਦੀ ਅਗਵਾਈ ਵਿੱਚ ਮਾਈਕ੍ਰੋਫਾਈਨੈਂਸ ਕੰਪਨੀਆਂ ਵੱਲੋਂ ਜਬਰੀ ਕਿਸ਼ਤਾਂ ਉਗਰਾਹੁਣ ਦੇ ਖਿਲਾਫ, ਮਗਨਰੇਗਾ ਸਕੀਮ ਨੂੰ ਠੀਕ ਢੰਗ ਨਾਲ ਲਾਗੂ ਕਰਨ, 5-5 ਮਰਲਿਆਂ ਦੇ ਪਲੱਾਟ ਬੇਘਰੇ ਮਜ਼ਦੂਰਾਂ ਨੂੰ ਦੇਣ ਦੀ ਮੰਗ ਸਮੇਤ ਹੋਰਨਾਂ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਗੁਰੂ ਨਾਨਕ ਪਾਰਕ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ।ਜਦਕਿ ਜ਼ਿਲ੍ਹਾਂ ਪੁਲਿਸ ਪ੍ਰਸ਼ਾਸ਼ਨ ਵੱਲੋਂ ਇਸ ਪ੍ਰਦਰਸ਼ਨ ਨੂੰ ਅਸਫਲ ਕਰਨ ਲਈ ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂੂਆਂ ‘ਤੇ ਪਰਚਾ ਦਰਜ ਕਰਨ ਦੀ ਧਮਕੀ ਦਿੱਤੀ ਅਤੇ ਇਸ ਦੇ ਨਾਲ ਹੀ ਮਜ਼ਦੂਰਾਂ ਨੂੰ ਰੋਸ ਪ੍ਰਦਰਸ਼ਨ ਕਰਨ ਲਈ ਆ ਰਹੇ ਮਜ਼ਦੂਰਾਂ ਨੂੰ ਰਸਤੇ ਵਿੱਚ ਰੋਕਿਆ ਗਿਆ।
ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਣ ਉਪਰੰਤ ਪੇਂਡੂ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਾਜ ਕੁਮਾਰ ਪੰਡੋਰੀ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਵੱਲੋਂ ਮਾਈਕ੍ਰੋਫਾਇਨੈਂਸ ਕੰਪਨੀਆਂ ਦੇ ਏਜੰਟਾਂ ਵੱਲੋਂ ਕੀਤੀ ਜਾ ਰਹੀ ਜ਼ਬਰੀ ਉਗਰਾਹੀ ਸੰਬੰਧੀ ਜਲ਼ਦ ਹੀ ਲੋੜੀਂਦੀਆਂ ਹਿਦਾਇਤਾਂ ਜਾਰੀ ਕਰਕੇ ਇਸ ਨੂੰ ਰੋਕਿਆ ਜਾਵੇਗਾ।


ਜ਼ਿਲ੍ਹਾ ਪ੍ਰਧਾਨ ਰਾਜ ਕੁਮਾਰ ਪੰਡੋਰੀ ਨੇ ਕਿਹਾ ਕਿ ਮਾਈਕ੍ਰੋਫਾਈਨੈਂਸ ਕੰਪਨੀਆਂ ਦਾ ਜਾਲ ਸਾਰੇ ਪਿੰਡਾਂ ਵਿੱਚ ਫੈਲਿਆਂ ਹੋਇਆਂ ਹੈ।ਆਰਥਿਕ ਮੰਦਹਾਲੀ ਦਾ ਜੀਵਨ ਜੀਅ ਰਹੇ ਮਜ਼ਦੂਰ ਹੁਣ ਇਸ ਜਾਲ ਵਿੱਚ ਬੁਰੀ ਤਰ੍ਹਾਂ ਫਸ ਚੁੱਕੇ ਹਨ।ਕੋਰੋਨਾ ਵਾਇਰਸ ਕਾਰਨ ਲੱਗੇ ਲਾੱਕਡਾਊਨ ਤੋਂ ਪਹਿਲਾਂ ਵੀ ਮਜ਼ਦੂਰਾਂ ਦੀ ਹਾਲਤ ਬਹੁਤ ਮੰਦੀ ਸੀ।ਪਰ ਲਾੱਕਡਾਊਨ ਨੇ ਮਜ਼ਦੂਰਾਂ ਨੂੰ ਬਿਲਕੁਲ ਹੀ ਝੰਭ ਸੁੱਟਿਆ ਹੈ।ਲਾੱਕਡਾਊਨ ਕਾਰਨ ਬੰਦ ਹੋਏ ਰੁਜ਼ਗਾਰ ਕਾਰਨ ਮਜ਼ਦੂਰ ਇਹਨਾਂ ਮਾਈਕ੍ਰੋਫਾਇਨੈਂਸ ਕੰਪਨੀਆਂ ਦੀਆਂ ਕਰਜ਼ੇ ਦੀਆਂ ਕਿਸ਼ਤਾਂ ਮੋੜਨ ਤੋਂ ਅਸਮਰੱਥ ਹਨ।ਪਰ ਇਹ ਕੰਪਨੀਆਂ ਮਜ਼ਦੂਰਾਂ ਨੂੰ ਡਰਾਅ ਧਮਕਾ ਕੇ ਜ਼ਬਰੀ ਉਗਰਾਹੀ ਕਰ ਰਹੀਆਂ ਹਨ।ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੇ 31 ਅਗਸਤ ਤੱਕ ਕਰਜ਼ੇ ਦੇ ਸੰਬੰਧ ਵਿੱਚ ਪੂਰੀ ਛੋਟ ਦਿੱਤੀ ਹੈ ਪਰ ਇਸ ਦੇ ਬਾਵਜੂਦ ਕੰਪਨੀਆਂ ਉਗਰਾਹੀ ਕਰ ਰਹੀਆਂ ਹਨ।

ਪੇਂਡੂ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਜਰਨੈਲ ਸਿੰਘ ਝਬਕਰਾ ਨੇ ਕਿਹਾ ਕਿ ਮਗਨਰੇਗਾ ਸਕੀਮ ਪਿੰਡਾਂ ਵਿੱਚ ਠੀਕ ਢੰਗ ਨਾਲ ਲਾਗੂ ਨਹੀਂ ਕੀਤੀ ਜਾ ਰਹੀ ਹੈ।ਜਿਸ ਕਾਰਨ ਯੋਗ ਤੇ ਲੋੜਵੰਦ ਮਜ਼ਦੂਰ ਇਸ ਸਕੀਮ ਤੋਂ ਵਾਂਝੇ ਹਨ।ਬਹੁਤ ਸਾਰੇ ਪਿੰਡਾਂ ਵਿੱਚ ਮਗਨਰੇਗਾ ਦੇ ਪੈਸੇ ਮਜ਼ਦੂਰਾਂ ਦੇ ਖਾਤੇ ਵਿੱਚ ਆਉਣ ਦੇ ਬਾਵਜੂਦ ਇਹ ਪੈਸੇ ਪੰਚਾਇਤਾਂ ਜਾਂ ਸਰਪੰਚਾਂ ਵੱਲੋਂ ਆਪਣੇ ਨਿੱਜੀ ਹਿੱਤਾਂ ਲਈ ਵਰਤੇ ਜਾ ਰਹੇ ਹਨ।ਉਹਨਾਂ ਕਿਹਾ ਕਿ ਮਗਨਰੇਗਾ ਸਕੀਮ ਵਿੱਚ ਹੋ ਰਹੀ ਇਸ ਹੇਰਾ ਫੇਰੀ ਨੂੰ ਤੁਰੰਤ ਰੋਕਿਆਂ ਜਾਣਾ ਚਾਹੀਦਾ ਹੈ।ਆਗੂਆਂ ਨੇ ਕਿਹਾ ਕਿ ਅਗਰ ਮਾਈਕ੍ਰੋਫਾਈਨੈਂਸ ਕੰਪਨੀਆਂ ਵੱਲੋਂ ਜ਼ਬਰੀ ਉਗਰਾਹੀ ਨਾ ਰੋਕੀ ਗਈ ਤਾਂ ਇਸ ਮੰਗ ਸਮੇਤ ਹੋਰਨਾਂ ਮਜ਼ਦੂਰ ਮੰਗਾਂ ਨੂੰ ਲੈ ਕੇ ਸੰਘਰਸ਼ ਨੂੰ ਹੋਰ ਤੇਜ਼ ਅਤੇ ਤਿੱਖਾ ਕਰਨਗੇ।ਇਸ ਮੌਕੇ ਭਜਨ ਸਿੰਘ ਕੋਠੇ, ਮੇਜਰ ਸਿੰਘ, ਜਰਨੈੱਲ ਸਿੰਘ ਪਨਿਆੜ ਆਦਿ ਹਾਜ਼ਿਰ ਹੋਏ

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply