ਜਿਲਾ ਸਿੱਖਿਆ ਅਧਿਕਾਰੀ ਨੇ ਕੀਤਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਨਵਾਲ ਦਾ ਅੋਚਕ ਨਿਰੀਖਣ

ਜਿਲਾ ਸਿੱਖਿਆ ਅਧਿਕਾਰੀ ਨੇ ਕੀਤਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਨਵਾਲ ਦਾ ਅੋਚਕ ਨਿਰੀਖਣ 

 ਸਟਾਫ ਅਤੇ ਅਧਿਆਪਕਾਂ ਦੀ ਕਾਰਗੁਜਾਰੀ ਵੇਖ ਜਿਲਾ ਸਿਖਿਆ ਅਫਸਰ ਨੇ ਕੀਤੀ ਪ੍ਰਸੰਸਾ 

ਸਿੱਖਿਆ ਵਿਭਾਗ ਵੱਲੋਂ ਮਿਸ਼ਨ ਫਤਿਹ ਅਧੀਨ ਲੋਕਾਂ ਨੂੰ ਕਰੋਨਾ ਵਾਈਰਸ ਤੋਂ ਬਚਾਓ ਲਈ ਕੀਤਾ ਜਾ ਰਿਹਾ ਜਾਗਰੁਕ: ਡੀ.ਈ.ਓ.

Advertisements

 ਪਠਾਨਕੋਟ, 18 ਜੁਲਾਈ (ਰਜਿੰਦਰ ਸਿੰਘ ਰਾਜਨ ਬਿਊਰੋ ਚੀਫ) :  ਅੱਜ ਸ. ਜਗਜੀਤ ਸਿੰਘ ਜਿਲਾ ਸਿੱਖਿਆ ਅਧਿਕਾਰੀ (ਸੈਕੰਡਰੀ)  ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਨਵਾਲ ਦਾ ਅੋਚਕ ਨਿਰੀਖਣ ਕੀਤਾ ਗਿਆ। ਉਨਾਂ ਵੱਲੋਂ ਸਕੂਲ ਦੀ ਕਾਰਗੁਜਾਰੀ ਦੇਖੀ ਗਈ ਅਤੇ ਬੱਚਿਆਂ ਦੇ ਮਾਪਿਆਂ ਨਾਲ ਵੀ ਗੱਲਬਾਤ ਕੀਤੀ ਗਈ। ਇਸ ਮੋਕੇ ਤੇ ਉਹਨਾਂ ਵੱਲੋਂ ਸਟਾਫ ਮੈਂਬਰ ਅਤੇ ਵਿਸੇਸ ਤੋਰ ਤੇ ਬੱਚਿਆਂ ਦੇ ਮਾਪਿਆਂ ਨੂੰ ਅਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਂਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੋਕੇ ਤੇ ਸੰਬੋਧਤ ਕਰਦਿਆਂ ਜਿਲਾ ਸਿੱਖਿਆ ਅਧਿਕਾਰੀ ਨੇ ਕਿਹਾ ਕਿ ਕਰੋਨਾ ਮਹਾਂਮਾਰੀ ਦੇ ਵਿਸਥਾਰ ਦੋਰਾਨ ਸਿੱਖਿਆ ਵਿਭਾਗ ਵੱਲੋਂ ਆਨ ਲਾਈਨ ਪੜਾਈ ਕਰਵਾ ਕੇ ਬੱਚਿਆਂ ਦੇ ਭਵਿੱਖ ਨੂੰ ਸੁਰੱਖਿਅਤ ਕੀਤਾ ਹੈ ਤਾਂ ਜੋ ਭਵਿੱਖ ਵਿੱਚ ਕਿਸੇ ਵੀ ਵਿਦਿਆਰਥੀ ਦੀ ਪੜਾਈ ਦਾ ਨੁਕਸਾਨ ਨਾ ਹੋਵੇ।

Advertisements

ਉਨਾਂ ਕਿਹਾ ਕਿ ਸਕੂਲ ਇਸ ਗੱਲ ਲਈ ਪ੍ਰਸੰਸਾ ਦਾ ਪਾਤਰ ਹੈ ਕਿ ਇਸ ਸਾਲ ਪਹਿਲਾ ਨਾਲੋਂ 14 ਪ੍ਰਤੀਸਤ ਬੱਚਿਆਂ ਦਾ ਜਿਆਦਾ ਦਾਖਲਾ ਹੋਇਆ ਹੈ। ਇਸ ਮੋਕੇ ਤੇ ਉਨਾਂ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੀ ਸੰਖਿਆ ਵਧਾਉਂਣ ਦੇ ਲਈ ਵਿਸ਼ੇਸ ਟਿਪਸ ਵੀ ਦਿੱਤੇ। ਉਨਾਂ ਕਿਹਾ ਕਿ ਸਕੂਲ ਦਾ ਰੱਖ ਰਖਾਵ ਅਤੇ ਬੱਚਿਆਂ ਦੀ ਪੜਾਈ ਨੂੰ ਧਿਆਨ ਵਿੱਚ ਰੱਖ ਕੇ ਅਧਿਆਪਕਾਂ ਵੱਲੋਂ ਕਰਵਾਈ ਜਾ ਰਹੀ ਮਿਹਨਤ ਖੁਦ ਨਜਰ ਆ ਰਹੀ ਹੈ। ਉਨਾਂ ਵਧੀਆ ਕਾਰਗੁਜਾਰੀ ਦੇ ਲਈ ਸਕੂਲ ਸਟਾਫ ਨੂੰ ਸੁਭਕਾਮਨਾਵਾਂ ਵੀ ਦਿੱਤੀਆਂ। ਉਨਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਕਰੋਨਾ ਮੁਕਤ ਬਣਾਉਂਣ ਦੇ ਉਦੇਸ਼ ਨਾਲ ਚਲਾਏ ਗਏ ਮਿਸ਼ਨ ਫਤਿਹ ਅਧੀਨ ਸਿੱਖਿਆ ਵਿਭਾਗ ਵੱਲੋਂ ਬੱਚਿਆਂ ਦੇ ਘਰਾਂ ਤੱਕ ਪਹੁੰਚ ਕਰਕੇ ਲੋਕਾਂ ਨੂੰ ਕਰੋਨਾ ਤੋਂ ਬਚਾਓ ਲਈ ਜਾਗਰੁਕ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਆਓ ਅਸੀਂ ਵੀ ਆਪਣੀ ਜਿਮੇਦਾਰੀ ਨੂੰ ਸਮਝਦੇ ਹੋਏ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਲਈ ਸਹਿਯੋਗ ਦੇਈਏ ਅਤੇ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰੀਏ ਤਾਂ ਜੋ ਕਰੋਨਾ ਵਾਈਰਸ ਦੇ ਵਿਸਥਾਰ ਦੇ ਪ੍ਰਭਾਵ ਨੂੰ ਘਟਾਇਆ ਜਾ ਸਕੇ।ਇਸ ਮੌਕੇ ਡਿਪਟੀ ਡੀ ਈ ੳ ਰਜੇਸ਼ਵਰ ਸਿੰਘ ਸਲਾਰੀਆ ਵੀ ਹਾਜ਼ਰ ਸਨ। 

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply