ਸੀਚੇਵਾਲ ਮਾਡਲ ਤਹਿਤ ਬਣੇ ਛੱਪੜ ਨੇ ਪਿੰਡ ਦੀ ਖੂਬਸੂਰਤੀ ਨੂੰ ਲਾਏ ਚੰਨ


ਮਗਨਰੇਗਾ ਤਹਿਤ ਪਿੰਡਾਂ ਅੰਦਰ ਵਿਕਾਸ ਕੰਮਾਂ ਨੇ ਫੜੀ ਤੇਜ਼ੀ

ਗੁਰਦਾਸਪੁਰ, 7 ਅਗਸਤ (  ਅਸ਼ਵਨੀ ) : ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਦੀ ਅਗਵਾਈ ਹੇਠ ‘ਮਗਨਰੇਗਾ’ ਤਹਿਤ ਪਿੰਡਾਂ ਦੀ ਵਿਕਾਸ ਪੱਖੋ ਕਾਇਆ ਕਲਪ ਕੀਤੀ ਜਾ ਰਹੀ ਹੈ ਅਤੇ ਜ਼ਿਲੇ ਅੰਦਰ 600 ਛੱਪੜਾਂ ਦੇ ਐਸਟੀਮੈਟ ਤਿਆਰ ਹੋ ਗਏ ਹਨ ਅਤੇ 300 ਪਿੰਡਾਂ ਅੰਦਰ ਸੀਚੇਵਾਲ ਮਾਡਲ ਤਹਿਤ ਛੱਪੜਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ. ਲਖਵਿੰਦਰ ਸਿੰਘ ਰੰਧਾਵਾ ਜ਼ਿਲਾ ਪੰਚਾਇਤ ਤੇ ਵਿਕਾਸ ਅਫਸਰ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਿਪਟੀ ਕਮਿਸ਼ਨਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦੀ ਰਹਿਨੁਮਾਈ ਹੇਠ ‘ਮਗਨਰੇਗਾ’ ਤਹਿਤ ਪਿੰਡਾਂ ਅੰਦਰ ਵਿਕਾਸ ਕੰਮ ਤੇਜ਼ੀ ਨਾਲ ਕੀਤੇ ਜਾ ਰਹੇ ਹਨ ਅਤੇ ਮਗਨਰੇਗਾ ਤਹਿਤ 28 ਕਰੋੜ ਰੁਪਏ ਦੇ ਵਿਕਾਸ ਕੰਮ ਕਰਵਾ ਕੇ ਜ਼ਿਲਾ ਗੁਰਦਾਸਪੁਰ ਪੰਜਾਬ ਭਰ ਵਿਚੋਂ ਮੋਹਰੀ ਹੈ।

ਵਿਕਾਸ ਕੰਮਾਂ ਦੀ ਗੱਲ ਕਰਦਿਆਂ ਸ. ਰੰਧਾਵਾ ਨੇ ਦੱਸਿਆ ਕਿ ਬਲਾਕ ਸ੍ਰੀ ਹਰਗੋਬਿੰਦਪੁਰ ਬਲਾਕ ਦੇ ਪਿੰਡ ਪੈਰੋਸ਼ੈਹ ਵਿਖੇ 20 ਲੱਖ ਰੁਪਏ ਦੀ ਲਾਗਤ ਨਾਲ ਸੀਚੇਵਾਲ ਮਾਡਲ ਤਹਿਤ ਛੱਪੜ ਦਾ ਨਵੀਨੀਕਰਨ ਕੀਤਾ ਗਿਆ ਹੈ। ਪਿੰਡ ਦੇ ਸੀਵਰੇਜ ਵਾਲੇ ਪਾਣੀ ਨੂੰ ਛੱਪੜ ਦੇ ਨੇੜੇ ਬਣੇ ਖੂਹਾਂ ਵਿਚ ਫਿਲਟਰ ਕਰਕੇ ਅੱਗੇ ਛੱਪੜ ਵਿਚ ਪਾਇਆ ਜਾਂਦਾ ਹੈ ਅਤੇ ਛੱਪੜ ਦੇ ਪਾਣੀ ਨੂੰ ਅੱਗੇ ਖੇਤੀ ਕੰਮਾਂ ਲਈ ਵਰਤਿਆ ਜਾਂਦਾ ਹੈ। ਉਨਾਂ ਕਿਹਾ ਕਿ ਛੱਪੜ ਦੀ ਉਸਾਰੀ ਨਾਲ ਪਿੰਡ ਵਾਸੀ ਬਹੁਤ ਖੁਸ਼ ਹਨ ਅਤੇ ਪਿੰਡ ਦੀ ਖੂਬਸੂਰਤੀ ਨੂੰ ਚਾਰ ਚੰਨ ਲੱਗ ਗਏ ਹਨ।

ਉਨਾਂ ਅੱਗੇ ਦੱਸਿਆ ਕਿ ਮਹਾਤਮਾ ਗਾਂਧੀ ਨਰੇਗਾ ਸਕੀਮ ਦਾ ਮੁੱਖ ਉਦੇਸ਼ ਪੇਂਡੂ ਲੋਕਾਂ ਦੇ ਜੀਵਨ ਸੁਰੱਖਿਆ ਵਿਚ ਵਾਧਾ ਕਰਨਾ ਅਤੇ ਸਬੰਧਿਤ ਪੇਂਡੂ ਖੇਤਰਾਂ ਦੇ ਕੁਦਰਤੀ ਸਾਧਨਾਂ ਦੀ ਪਹਿਚਾਣ ਕਰਕੇ ਅਤੇ ਉਨਾਂ ਦੀ ਲੋੜੀਦੀ ਵਰਤੋਂ ਕਰਕੇ ਆਰਥਿਕਤਾ ਦੀ ਗਤੀ ਨੂੰ ਤੇਜ਼ ਕਰਨਾ ਹੈ। ਵਿੱਤੀ ਸਾਲ ਦੌਰਾਨ ਇਕ ਪ੍ਰੀਵਾਰ ਦੇ ਮੈਂਬਰ ਜੋ ਮਜ਼ਦੂਰੀ ਦਾ ਕੰਮ ਕਰਨਾ ਚਾਹੁੰਦੇ ਹੋਣ ਨੂੰ 100 ਦਿਨਾਂ ਲਈ ਸ਼ਰਤੀਆਂ ਰੋਜ਼ਗਾਰ ਦੇਣਾ ਸਕੀਮ ਦਾ ਮੁੱਖ ਉਦੇਸ਼ ਹੈ। ਉਨਾਂ ਦੱਸਿਆ ਕਿ ਜ਼ਿਲੇ ਦੇ 11 ਬਲਾਕਾਂ ਅੰਦਰ ਕਰੋੜਾਂ ਰੁਪਏ ਦੇ ਵਿਕਾਸ ਕੰਮ ਜਾਰੀ ਹਨ, ਜਿਸ ਤਹਿਤ ਪਿੰਡਾਂ ਅੰਦਰ ਵੱਖ-ਵੱਖ ਵਿਕਾਸ ਕੰਮ ਜੰਗੀ ਪੱਧਰ ‘ਤੇ ਰਵਾਏ ਜਾ ਰਹੇ ਹਨ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply