ਵੱਡੀ ਖ਼ਬਰ ਲੁਧਿਆਣਾ : ਪਿਛਲੇ 24 ਘੰਟਿਆਂ ਦੌਰਾਨ 18 ਮੌਤਾਂ, 282 ਨਵੇਂ ਮਾਮਲੇ, ਡੀਸੀ ਵਲੋਂ ਬਿਲਕੁਲ ਵੀ ਨਾ ਘਬਰਾਉਣ ਦੀ ਅਪੀਲ

ਬਿਲਕੁਲ ਵੀ ਨਾ ਘਬਰਾਉਣ ਦੀ ਕੀਤੀ ਅਪੀਲ ਕਿਉਂਕਿ ਕੋਵਿਡ ਪੂਰੀ ਤਰ੍ਹਾਂ ਨਾਲ ਠੀਕ ਹੋਣ ਵਾਲੀ ਬਿਮਾਰੀ ਹੈ

ਪਿਛਲੇ 24 ਘੰਟਿਆਂ ਦੌਰਾਨ 18 ਮੌਤਾਂ, 282 ਨਵੇਂ ਮਾਮਲੇ ਆਏ ਸਾਹਮਣੇ


-ਲੋਕ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਘਰਾਂ ਦੇ ਅੰਦਰ ਹੀ ਰਹਿਣ – ਡਿਪਟੀ ਕਮਿਸ਼ਨਰ

ਬਦਕਿਸਮਤੀ ਨਾਲ ਅੱਜ 18 ਮੌਤਾਂ ਹੋਈਆਂ ਹਨ (15 ਜ਼ਿਲ੍ਹਾ ਲੁਧਿਆਣਾ ਨਾਲ, 2 ਜਲੰਧਰ ਅਤੇ 1 ਜੰਮੂ ਕਸ਼ਮੀਰ ਨਾਲ ਸਬੰਧਤ ਹਨ। ਹੁਣ ਕੋਰੋਨਾ ਤੋਂ ਪੀੜਤ ਮਰੀਜ਼ਾਂ ਦੀ ਮੌਤ ਦੀ ਕੁੱਲ ਗਿਣਤੀ ਲੁਧਿਆਣਾ ਤੋਂ 241 ਅਤੇ 54 ਦੂਜੇ ਜ਼ਿਲਿਆਂ ਨਾਲ ਸਬੰਧਤ ਹਨ।


ਲੁਧਿਆਣਾ, 16 ਅਗਸਤ (ਹਰਜਿੰਦਰ ਸਿੰਘ ਖ਼ਾਲਸਾ , ਕਮਲ ਸਹਿਜੋਵਾਲੀਆ ) – ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਸਨੀਕਾਂ ਨੂੰ ਘਬਰਾਉਣਾ ਨਹੀਂ ਚਾਹੀਦਾ ਕਿਉਂਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵਸਨੀਕਾਂ ਦੀ ਸੁਰੱਖਿਆ ਲਈ 24 ਘੰਟੇ 7 ਦਿਨ ਕੰਮ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ‘ਮਿਸ਼ਨ ਫਤਹਿ’ ਤਹਿਤ ਜ਼ਿਲ੍ਹਾ ਲੁਧਿਆਣਾ ਵਿੱਚ ਕੋਵਿਡ-19 ਬਿਮਾਰੀ ਤੋਂ ਤੰਦਰੁਸਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।
ਉਨ੍ਹਾਂ ਕਿਹਾ ਕਿ ਹੁਣ ਤੱਕ ਕੁੱਲ 6593 ਮਰੀਜ਼ਾਂ ਵਿਚੋਂ 66.70% (4398 ਕੋਵਿਡ ਪੋਜ਼ਟਿਵ ਮਰੀਜ਼) ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਜਦਕਿ ਕਈ ਹੋਰ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ। ਉਨ੍ਹਾਂ ਵਸਨੀਕਾਂ ਨੂੰ ਬਿਲਕੁਲ ਵੀ ਨਾ ਘਬਰਾਉਣ ਦੀ ਅਪੀਲ ਕੀਤੀ ਕਿਉਂਕਿ ਕੋਵਿਡ ਪੂਰੀ ਤਰ੍ਹਾਂ ਨਾਲ ਠੀਕ ਹੋਣ ਵਾਲੀ ਬਿਮਾਰੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਤੁਰੰਤ ਆਪਣੇ ਆਪ ਨੂੰ ਕੋਵਿਡ ਦਾ ਟੈਸਟ ਕਰਵਾਉਣਾ ਚਾਹੀਦਾ ਹੈ ਜਦੋਂ ਵੀ ਉਹ ਮਹਿਸੂਸ ਕਰਦੇ ਹਨ ਕਿ ਕੋਈ ਕੋਵਿਡ ਵਰਗੇ ਲੱਛਣ ਹੋਣ। ਉਨ੍ਹਾਂ ਕਿਹਾ ਕਿ ਲੱਛਣਾਂ ਦੇ ਪਤਾ ਲੱਗਣ ਅਤੇ ਜਾਂਚ ਵਿਚਕਾਰ ਵਾਲਾ ਸਮਾਂ ਬਹੁਤ ਮਹੱਤਵਪੂਰਨ ਹੁੰਦਾ ਹੈ, ਪਰ ਜਦੋਂ ਲੋਕ ਲੱਛਣ ਹੋਣ ਦੇ ਬਾਵਜੂਦ ਆਪਣੇ ਆਪ ਦਾ ਟੈਸਟ ਨਹੀਂ ਕਰਵਾਉਂਦੇ ਤਾਂ ਕਈ ਵਾਰ ਉਨ੍ਹਾਂ ਦੀ ਸਿਹਤ ਖਰਾਬ ਹੋ ਜਾਂਦੀ ਹੈ, ਜਿਸ ਨਾਲ ਮੰਦਭਾਗੀਆਂ ਘਟਨਾਵਾਂ ਹੁੰਦੀਆਂ ਹਨ।


ਉਨ੍ਹਾਂ ਕਿਹਾ ਕਿ ਵਸਨੀਕਾਂ ਦੀ ਭਲਾਈ ਲਈ ਸ਼ਹਿਰ ਵਿੱਚ ਕਈ ਟੈਸਟਿੰਗ ਸੈਂਟਰ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਕੇਂਦਰਾਂ ਵਿੱਚ ਕੋਵਿਡ ਟੈਸਟ ਬਿਲਕੁਲ ਮੁਫਤ ਕੀਤੇ ਜਾਂਦੇ ਹਨ ਜੇਕਰ ਕਿਸੇ ਨੂੰ ਕੋਰੋਨਾ ਸਬੰਧੀ ਕੋਈ ਲੱਛਣ ਲੱਗਦੇ ਹਨ ਤਾਂ ਬਿਨ੍ਹਾਂ ਦੇਰੀ ਕੀਤੇ ਨੇੜਲੇ ਟੈਸਟ ਕੇਂਦਰ ਜਾ ਕੇ ਤੁਰੰਤ ਜਾਂਚ ਕਰਾਉਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਵਸਨੀਕਾਂ ਦੀ ਭਲਾਈ ਲਈ ਰੋਜ਼ਾਨਾ ਲਏ ਗਏ ਨਮੂਨਿਆਂ ਦੀ ਗਿਣਤੀ ਵਿੱਚ ਵਾਧਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋ ਵੀ ਕੋਈ ਵਿਅਕਤੀ ਦੇ ਕੋਵਿਡ-19 ਦੇ ਪੀੜਤ ਹੋਣ ਜਾਂ ਸ਼ੱਕ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ। ਇਨ੍ਹਾਂ ਸੈਂਪਲਾਂ ਦੀ ਗਿਣਤੀ ਰੋਜ਼ਾਨਾ ਸੈਕੜਿਆਂ ਵਿੱਚ ਹੈ। ਇਸੇ ਤਰ੍ਹਾਂ ਅੱਜ ਵੀ 2340 ਸ਼ਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ ਅਤੇ ਜਲਦ ਹੀ ਉਨ੍ਹਾਂ ਦੇ ਨਤੀਜੇ ਮਿਲਣ ਦੀ ਉਮੀਦ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ 1951 ਪੋਜ਼ਟਿਵ ਮਰੀਜ਼ ਹਨ। ਜ਼ਿਲ੍ਹੇ ਵਿੱਚ ਹੁਣ ਤੱਕ ਤੰਦਰੁਸਤ ਹੋਏ ਮਰੀਜ਼ਾਂ ਦੀ ਸੰਖਿਆ 4398 ਹੋ ਗਈ ਹੈ।
ਉਨ੍ਹਾਂ ਕਿਹਾ ਕਿ ਕੋਵਿਡ-19 ਤੋਂ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ 24 ਘੰਟਿਆਂ ਦੌਰਾਨ ਕੁਲ 282 ਮਰੀਜ਼ (266 ਜ਼ਿਲ੍ਹਾ ਲੁਧਿਆਣਾ ਤੋਂ ਨਵੇਂ ਮਰੀਜ਼ ਅਤੇ 16 ਹੋਰ ਰਾਜਾਂ/ਜ਼ਿਲ੍ਹਿਆਂ ਦੇ) ਪੋਜ਼ਟਿਵ ਪਾਏ ਗਏ ਹਨ।
ਉਨ੍ਹਾਂ ਕਿਹਾ ਕਿ ਹੁਣ ਤੱਕ ਕੁੱਲ 84995 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿਚੋਂ 82529 ਨਮੂਨਿਆਂ ਦੀ ਰਿਪੋਰਟ ਪ੍ਰਾਪਤ ਹੋਈ ਹੈ, 75213 ਨਮੂਨੇ ਨੈਗਟਿਵ ਪਾਏ ਗਏ ਹਨ ਅਤੇ 2466 ਨਮੂਨਿਆਂ ਦੀ ਰਿਪੋਰਟ ਆਉਣ ਬਾਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਲੁਧਿਆਣਾ ਨਾਲ ਸਬੰਧਤ ਕੁਲ ਮਰੀਜ਼ਾਂ ਦੀ ਗਿਣਤੀ 6593 ਹੈ, ਜਦਕਿ 723 ਮਰੀਜ਼ ਦੂਜੇ ਜ਼ਿਲ੍ਹਿਆਂ/ਰਾਜਾਂ ਨਾਲ ਸਬੰਧਤ ਹਨ।
ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਅੱਜ 18 ਮੌਤਾਂ ਹੋਈਆਂ ਹਨ (15 ਜ਼ਿਲ੍ਹਾ ਲੁਧਿਆਣਾ ਨਾਲ, 2 ਜਲੰਧਰ ਅਤੇ 1 ਜੰਮੂ ਕਸ਼ਮੀਰ ਨਾਲ ਸਬੰਧਤ ਹਨ)। ਹੁਣ ਕੋਰੋਨਾ ਤੋਂ ਪੀੜਤ ਮਰੀਜ਼ਾਂ ਦੀ ਮੌਤ ਦੀ ਕੁੱਲ ਗਿਣਤੀ ਲੁਧਿਆਣਾ ਤੋਂ 241 ਅਤੇ 54 ਦੂਜੇ ਜ਼ਿਲਿਆਂ ਨਾਲ ਸਬੰਧਤ ਹਨ।
ਉਨ੍ਹਾਂ ਕਿਹਾ ਕਿ ਹੁਣ ਤੱਕ ਜ਼ਿਲ੍ਹੇ ਵਿੱਚ 27944 ਵਿਅਕਤੀਆਂ ਨੂੰ ਘਰਾਂ ‘ਚ ਇਕਾਂਤਵਾਸ ਕੀਤਾ ਗਿਆ ਹੈ, ਜਦਕਿ ਮੌਜੂਦਾ ਸਮੇਂ ਵੀ 5066 ਵਿਅਕਤੀ ਇਕਾਂਤਵਾਸ ਹਨ। ਅੱਜ ਵੀ 477 ਵਿਅਕਤੀਆਂ ਨੂੰ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ।
ਸ੍ਰੀ ਸ਼ਰਮਾ ਨੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਦੀਆਂ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨ ਅਤੇ ਜੇ ਉਹ ਘਰ ਦੇ ਅੰਦਰ ਹੀ ਰਹਿਣ ਤਾਂ ਉਹ ਨਾ ਸਿਰਫ ਆਪ ਸੁਰੱਖਿਅਤ ਰਹਿਣਗੇ, ਬਲਕਿ ਹਰ ਕਿਸੇ ਨੂੰ ਸੁਰੱਖਿਅਤ ਰੱਖਣ ਵਿੱਚ ਵੀ ਯੋਗਦਾਨ ਪਾਉਣਗੇ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply