BREAKING: ਵੱਡੀ ਖ਼ਬਰ: ਹੁਸ਼ਿਆਰਪੁਰ ਜ਼ਿਲ੍ਹਾ ਮੈਜਿਸਟਰੇਟ ਨੇ ਪਿੰਡ ਰੌੜੀਆਂ ਨੂੰ ਐਲਾਨਿਆ ਮਾਈ¬ਕ੍ਰੋ ਕੰਟੇਨਮੈਂਟ ਜ਼ੋਨ

ਜ਼ਿਲ੍ਹਾ ਮੈਜਿਸਟਰੇਟ ਨੇ ਪਿੰਡ ਰੌੜੀਆਂ ਨੂੰ ਐਲਾਨਿਆ ਮਾਈ¬ਕ੍ਰੋ ਕੰਟੇਨਮੈਂਟ ਜ਼ੋਨ

ਹੁਸ਼ਿਆਰਪੁਰ, 19 ਅਗਸਤ (ਆਦੇਸ਼ ) :
ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕੋਰੋਨਾ ਵਾਇਰਸ ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਪਿੰਡ ਰੌੜੀਆਂ ਨੂੰ ਮਾਈ¬ਕ੍ਰੋ ਕੰਟੇਨਮੈਂਨ ਜ਼ੋਨ ਐਲਾਨਿਆ ਹੈ।

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਸੀ.ਆਰ.ਪੀ.ਸੀ. ਦੀ ਧਾਰਾ 144 ਤਹਿਤ ਜਾਰੀ ਕੀਤੇ ਹੁਕਮਾਂ ਅਨੁਸਾਰ ਮਾਈ¬ਕ੍ਰੋ ਕੰਟੇਨਮੈਂਟ ਜ਼ੋਨ ਵਿੱਚ ਸਿਰਫ਼ ਮੈਡੀਕਲ ਅਮਰਜੈਂਸੀ ਤੇ ਜ਼ਰੂਰੀ ਕੰਮਾਂ ਨੂੰ ਹੀ ਮਨਜ਼ੂਰੀ ਹੋਵੇਗੀ। ਇਸ ਮਾਈ¬ਕ੍ਰੋ ਕੰਟੇਨਮੈਂਟ ਜ਼ੋਨ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਘਰ-ਘਰ ਜਾ ਕੇ ਸੰਪਰਕ ਟਰੇਸਿੰਗ ਕਰਨਗੀਆਂ। ਇਸ ਤੋਂ ਇਲਾਵਾ ਸਿਹਤ ਪ੍ਰੋਟੋਕੋਲ ਅਨੁਸਾਰ ਸਾਰੇ ਪੋਜ਼ੀਟਿਵ ਮਾਮਲਿਆਂ ਨੂੰ ਸਿਹਤ ਸੁਵਿਧਾਵਾਂ ਵਿੱਚ ਤਬਦੀਲ ਕੀਤਾ ਜਾਵੇਗਾ। ਹੁਕਮਾਂ ਅਨੁਸਾਰ ਸੰਵੇਦਨਸ਼ੀਲ ਥਾਵਾਂ ’ਤੇ ਕੋਵਿਡ ਸਬੰਧੀ ਹਦਾਇਤਾਂ ਦੀ ਪਾਲਣਾ ਵੱਲ ਵਿਸ਼ੇਸ਼ ਤਵੱਜੋਂ ਦਿੱਤੀ ਜਾਵੇਗੀ।

ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਮਾਈ¬ਕ੍ਰੋ ਕੰਟੇਨਮੈਂਟ ਜ਼ੋਨ ਦੀ ਮਿਆਦ ਘੱਟ ਤੋਂ ਘੱਟ 14 ਦਿਨ ਦੀ ਹੋਵੇਗੀ। ਉਨ੍ਹਾਂ ਕਿਹਾ ਕਿ ਜਿਥੇ ਪਿਛਲੇ ਇਕ ਹਫ਼ਤੇ ਵਿੱਚ ਇਕ ਤੋਂ ਵੱਧ ਮਾਮਲੇ ਨਹੀਂ ਹਨ, ਉਸ ਮਾਈ¬ਕ੍ਰੋ ਕੰਟੇਨਮੈਂਟ ਜ਼ੋਨ ਨੂੰ ਖੋਲਿ੍ਹਆ ਜਾਵੇਗਾ ਜਾਂ ਇਸ ਨੂੰ ਇਕ ਹਫ਼ਤੇ ਵਿੱਚ ਇਕ ਵਾਰ ਵਧਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਉਪਰੋਕਤ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਆਪਦਾ ਪ੍ਰਬੰਧਨ ਐਕਟ 2005 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply