ਕੋਰੋਨਾ ਵਾਇਰਸ ਦੇ ਟੈਸਟ ਕਰਨ ਵਿੱਚ ਪੰਜਾਬ ਦੇਸ਼ ਭਰ ’ਚੋਂ ਮੋਹਰੀ ਰਾਜ ਬਣਿਆ : ਚੇਅਰਮੈਨ ਚੀਮਾ

ਲੋਕ ਕੋਰੋਨਾ ਟੈਸਟ ਕਰਾਉਣ ਤੋਂ ਘਬਰਾਉਣ ਦੀ ਬਜਾਏ ਸਹਿਯੋਗ ਕਰਨ

ਬਟਾਲਾ, 22 ਅਗਸਤ ( ਸੰਜੀਵ ਨਈਅਰ/ ਅਵਿਨਾਸ਼ ) : ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਦੇ ਮਰੀਜ਼ਾਂ ਦਾ ਜਲਦ ਪਤਾ ਲਗਾਉਣ ਲਈ ਸੂਬੇ ਵਿੱਚ ਕੋਰੋਨਾ ਟੈਸਟ ਕਰਨ ਦੀ ਗਿਣਤੀ ਵਿੱਚ ਵਾਧਾ ਕੀਤਾ ਗਿਆ ਹੈ। ਇਸ ਸਮੇਂ ਪੰਜਾਬ ਸਭ ਤੋਂ ਵੱਧ ਕੋਰੋਨਾ ਟੈਸਟ ਕਰਨ ਦੇ ਮਾਮਲੇ ਵਿੱਚ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ. ਅਮਰਦੀਪ ਸਿੰਘ ਚੀਮਾ ਨੇ ਦੱਸਿਆ ਕਿ ਸੂਬਾ ਪੰਜਾਬ ਵਿੱਚ ਸਿਹਤ ਵਿਭਾਗ ਵਲੋਂ ਹਰ ਰੋਜ਼ 26000 ਦੇ ਕਰੀਬ ਕੋਰੋਨਾ ਟੈਸਟ ਕੀਤੇ ਜਾ ਰਹੇ ਹਨ ਜਦਕਿ ਟੈਸਟ ਕਰਨ ਦੀ ਰਾਸ਼ਟਰੀ ਐਵਰੇਜ 23566 ਹੈ। ਚੇਅਰਮੈਨ ਸ. ਚੀਮਾ ਨੇ ਦੱਸਿਆ ਕਿ ਮੈਡੀਕਲ ਕਾਲਹਜ ਅੰਮ੍ਰਿਤਸਰ, ਫਰੀਦਕੋਟ ਅਤੇ ਪਟਿਆਲਾ ਵਲੋਂ ਹਰ ਰੋਜ਼ 5000-5000 ਟੈਸਟ ਕੀਤੇ ਜਾ ਰਹੇ ਹਨ, ਜਦਕਿ ਸਿਹਤ ਵਿਭਾਗ ਵਲੋਂ ਕੀਤੇ ਜਾ ਰਹੇ ਟੈਸਟਾਂ ਦੀ ਗਿਣਤੀ ਇਸਤੋਂ ਵੱਖਰੀ ਹੈ।

ਸ. ਅਮਰਦੀਪ ਸਿੰਘ ਚੀਮਾ ਨੇ ਦੱਸਿਆ ਕਿ ਟੈਸਟਾਂ ਦੀ ਗਿਣਤੀ ਵੱਧਣ ਕਾਰਨ ਕੋਰੋਨਾ ਪਾਜ਼ਿਟਿਵ ਮਰੀਜ਼ਾਂ ਦੀ ਸੰਖਿਆ ਵੀ ਵਧੀ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵਲੋਂ ਹੁਣ ਤੱਕ ਸੂਬੇ ਵਿੱਚ 8 ਲੱਖ ਦੇ ਕਰੀਬ ਕੋਰੋਨਾ ਟੈਸਟ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਕੁੱਲ ਟੈਸਟ ਕੀਤੇ ਵਿਅਕਤੀਆਂ ਵਿਚੋਂ 95.6 ਫੀਸਦੀ ਵਿਅਕਤੀ ਕੋਰੋਨਾ ਨੈਗਟਿਵ ਆਏ ਹਨ।

ਚੇਅਰਮੈਨ ਸ. ਚੀਮਾ ਨੇ ਦੱਸਿਆ ਕਿ ਜੇਕਰ ਕੋਰੋਨਾ ਵਾਇਰਸ ਦਾ ਸਮੇਂ ਸਿਰ ਟੈਸਟ ਕਰਾ ਕੇ ਪਤਾ ਲਗਾ ਲਿਆ ਜਾਵੇ ਤਾਂ ਇਸ ਬਿਮਾਰੀ ਨੂੰ ਕਾਬੂ ਵਿੱਚ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜਲਦੀ ਕੋਰੋਨਾ ਦਾ ਪਤਾ ਲੱਗਣ ਦੇ ਨਾਲ ਜਿਥੇ ਇਸ ਬਿਮਾਰੀ ਨੂੰ ਹੋਰ ਵਿਅਕਤੀਆਂ ਤੱਕ ਫੈਲਣ ਤੋਂ ਰੋਕਿਆ ਜਾ ਸਕਦਾ ਹੈ ਓਥੇ ਸਿਹਤ ਮਾਹਿਰਾਂ ਦੀ ਸਲਾਹ ਤੇ ਇਲਾਜ ਨਾਲ ਕੋਰੋਨਾ ਉੱਪਰ ਜਲਦੀ ਹੀ ਜਿੱਤ ਵੀ ਪਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਕੋਰੋਨਾ ਟੈਸਟ ਕਰਾਉਣ ਤੋਂ ਘਬਰਾਉਣਾ ਨਹੀਂ ਚਾਹੀਦਾ ਅਤੇ ਜਦੋਂ ਵੀ ਸਿਹਤ ਅਮਲਾ ਉਨ੍ਹਾਂ ਦਾ ਟੈਸਟ ਕਰਨ ਆਵੇ ਤਾਂ ਇਸ ਵਿੱਚ ਸਾਥ ਦਿੱਤਾ ਜਾਵੇ।

News
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply