ਪੰਜਾਬ ਸਰਕਾਰ ਨੇ ਹਸਪਤਾਲਾਂ ਵਿਚ ਉਪਲਬੱਧ ਖਾਲੀ ਬਿਸਤਰਿਆਂ ਦੀ ਸੂਚਨਾ ਕੋਵਾ ਐਪ ‘ਚ ਕਰਵਾਈ ਉਪਲਬੱਧ

ਡਿਪਟੀ ਕਮਿਸ਼ਨਰ ਵਲੋਂ ਲੋਕਾਂ ਨੂੰ ਆਪਣੇ ਮੋਬਾਇਲ ਵਿਚ ਕੋਵਾ ਐਪ ਡਾਊਨਲੋਡ ਕਰਨ ਦੀ ਅਪੀਲ

ਬਟਾਲਾ, 22 ਅਗਸਤ ( ਸੰਜੀਵ ਨਈਅਰ/ ਅਵਿਨਾਸ਼ ) : ਸੂਬਾ ਸਰਕਾਰ ਵਲੋਂ ਲੋਕਾਂ ਨੂੰ ਕੋਵਿਡ-19 ਸਬੰਧੀ ਹਰ ਜਾਣਕਾਰੀ ਤੋਂ ਅਪਡੇਟ ਕਰਵਾਉਣ, ਕਰਫਿਊ ਦੌਰਾਨ ਜ਼ਰੂਰੀ ਕੰਮਾਂ ਲਈ ਆਉਣ-ਜਾਣ ਲਈ ਕਰਫਿਊ ਪਾਸ ਦੀ ਸਹੂਲਤ ਅਤੇ ਹੋਰ ਕਈ ਜ਼ਰੂਰੀ ਜਾਣਕਾਰੀਆਂ ਮੁਹੱਈਆ ਕਰਵਾਉਣ ਲਈ ਪੰਜਾਬ ਕੋਵਾ ਐਪ ਬਣਾਈ ਗਈ ਹੈ, ਜੋ ਕਿ ਸੂਬਾ ਵਾਸੀਆਂ ਲਈ ਲਾਭਦਾਇਕ ਸਿੱਧ ਹੋ ਰਹੀ ਹੈ। 

ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਇਸ ਐਪ ਰਾਹੀਂ ਜਿਥੇ ਸੂਬਾ ਵਾਸੀਆਂ ਨੂੰ ਪੰਜਾਬ ਵਿੱਚ ਕੋਵਿਡ-19 ਦੀ ਸਥਿਤੀ ਬਾਰੇ ਪਤਾ ਚੱਲਦਾ ਹੈ, ਉਥੇ ਹੀ ਦੇਸ਼ ਵਿੱਚ ਕੋਰੋਨਾ ਸਬੰਧੀ ਹਾਲਾਤਾਂ ਬਾਰੇ ਵੀ ਜਾਣਕਾਰੀ ਹਾਸਲ ਹੁੰਦੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲੋਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਹੁਣ ਇਸ ਕੋਵਾ ਐਪ ਵਿੱਚ ਕੁਝ ਹੋਰ ਮਹੱਤਵਪੂਰਣ ਸੁਵਿਧਾਵਾਂ ਦਰਜ ਕੀਤੀਆਂ ਗਈਆਂ ਹਨ, ਜਿਨਾਂ ਰਾਹੀਂ ਲੋਕਾਂ ਨੂੰ ਕਈ ਹੋਰ ਨਵੀਆਂ ਜਾਣਕਾਰੀਆਂ ਪ੍ਰਾਪਤ ਹੋ ਸਕਦੀਆਂ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਵਾ ਐਪ ਵਿੱਚ ਨਵੀਂ ਜਾਣਕਾਰੀ ਦਰਜ ਕੀਤੀ ਗਈ ਹੈ ਜਿਸ ਰਾਹੀਂ ਸਾਨੂੰ ਜ਼ਿਲ੍ਹਾ ਵਾਰ ਹਸਪਤਾਲਾਂ ਵਿੱਚ ਬੈੱਡਾਂ ਦੀ ਗਿਣਤੀ ਦੀ ਜਾਣਕਾਰੀ ਪ੍ਰਾਪਤ ਹੋ ਸਕਦੀ ਹੈ। ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਜ਼ਿਲ੍ਹੇ ਅੰਦਰ ਕਿੱਥੇ-ਕਿੱਥੇ ਅਸੀਂ ਕੋਰੋਨਾ ਟੈਸਟ ਕਰਵਾ ਸਕਦੇ ਹਾਂ ਉਸ ਸਬੰਧੀ ਜਾਣਕਾਰੀ ਮਿਲਦੀ ਹੈ। ਇਸ ਤੋਂ ਇਲਾਵਾ ਕੋਵਿਡ-19 ਨਾਲ ਪੀੜਤ ਲੋਕਾਂ ਦੀ ਜਾਨ ਦੀ ਰੱਖਿਆ ਲਈ ਆਪਣਾ ਪਲਾਜ਼ਮਾ ਕਿੱਥੇ ਦਾਨ ਕਰਨਾ ਹੈ, ਉਸ ਸਬੰਧੀ ਵੀ ਜਾਣਕਾਰੀ ਦਿੱਤੀ ਗਈ ਹੈ।

ਜਨਾਬ ਮੁਹੰਮਦ ਇਸ਼ਫਾਕ ਨੇ ਦੱਸਿਆ ਕਿ ਕਰੋਨਾ ਦੇ ਮੱਦੇਨਜ਼ਰ ਬੈੱਡਾਂ ਦੀ ਸਹੂਲਤ ਦੇਖਣ ਲਈ ਚੈੱਕ ਬੈੱਡ ਅਵੇਲੇਬਿਲਿਟੀ ਆਪਸ਼ਨ ’ਤੇ ਜਾਇਆ ਜਾਵੇ, ਜਿੱਥੇ ਲੈਵਲ 1, ਲੈਵਲ 2 ਤੇ ਲੈਵਲ 3 ਸਹੂਲਤਾਂ ਦਾ ਪਤਾ ਲੱਗਦਾ ਹੈ। ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਮੋਬਾਇਲ ਫੋਨਾਂ ਵਿੱਚ ਕੋਵਾ ਐਪ ਨੂੰ ਜ਼ਰੂਰ ਡਾਊਨਲੋਡ ਕਰਨ, ਤਾਂ ਜੋ ਕੋਵਿਡ-19 ਸਬੰਧੀ ਹਰੇਕ ਨਵੀਂ ਅਪਡੇਟ ਤੋਂ ਜਾਣੂ ਹੋ ਸਕਣ ਅਤੇ ਐਪ ਵਿੱਚ ਦਰਜ ਹੋਰ ਵਿਸ਼ੇਸ਼ ਜਾਣਕਾਰੀ ਪ੍ਰਾਪਤ ਕਰ ਸਕਣ।

News
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply