BREAKING.. ਗੜ੍ਹਦੀਵਾਲਾ ਅਤੇ ਪਿੰਡ ਮੁਸ਼ਤਾਪੁਰ ਚ ਕੋਰੋਨਾ ਨੇ ਦਿੱਤੀ ਦਸਤਕ

ਗੜ੍ਹਦੀਵਾਲਾ 26 ਅਗਸਤ (ਚੌਧਰੀ) : ਅੱਜ ਗੜ੍ਹਦੀਵਾਲਾ ਅਤੇ ਪਿੰਡ ਮੁਸ਼ਤਾਪੁਰ ਚ ਕੋਰੋਨਾ ਨੇ ਦਸਤਕ ਦਿੱਤੀ ਹੈ। ਜਿਸ ਨਾਲ ਖੇਤਰ ਨਿਵਾਸੀਆਂ ਵਿੱਚ ਇਕ ਵਾਰ ਫਿਰ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਸਿਹਤ ਵਿਭਾਗ ਦੀ ਜਾਣਕਾਰੀ ਅਨੁਸਾਰ ਪਿੰਡ ਮੁਸ਼ਤਾਪੁਰ ‘ਚ ਪਿਤਾ, ਪੁੱਤਰ ਦੀ ਰਿਪੋਰਟ ਕਰੋਨਾ ਪਾਜੀਟਿਵ ਆਈ ਹੈ।ਇਸ ਤਰਾਂ 27 ਸਾਲਾਂ ਨੌਜਵਾਨ ਨਿਵਾਸੀ ਗੜ੍ਹਦੀਵਾਲਾ ਦੀ ਰਿਪੋਰਟ ਕੋਰੋਨਾ ਪਾਜੀਟਿਵ ਆਈ ਹੈ।ਸਿਹਤ ਵਿਭਾਗ ਵਲੋਂ ਇਹਨਾਂ ਨੂੰ ਆਈਸੋਲੇਸ਼ਨ ਵਾਰਡ ਰਿਆਤ ਬਹਾਰਾ ਹੁਸ਼ਿਆਰਪੁਰ ਭੇਜਿਆ ਗਿਆ ਹੈ। ਸਿਹਤ ਵਿਭਾਗ ਕੱਲ ਇਹਨਾਂ ਦੇ ਸੰਪਰਕ ਚ ਆਏ ਲੋਕਾਂ ਦੇ ਸੈਂਪਲ ਲਵੇਗਾ। 

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply