ਲੋਕ ਕੋਰੋਨਾ ਵਾਇਰਸ ਸਬੰਧੀ ਗਲਤ ਅਫ਼ਵਾਹਾਂ ਵਿੱਚ ਬਿਲਕੁਲ ਯਕੀਨ ਨਾ ਕਰਨ : ਐੱਸ.ਡੀ.ਐੱਮ ਬਟਾਲਾ

ਕੋਰੋਨਾ ਵਾਇਰਸ ਦੀ ਮਹਾਂਮਾਰੀ ਨਾਲ ਨਜਿੱਠਣ ਲਈ ਸਿਹਤ ਵਿਭਾਗ ਦੇ ਯੋਧੇ ਦਿਨ-ਰਾਤ ਕਰ ਰਹੇ ਕੰਮ

ਬਟਾਲਾ, 3 ਸਤੰਬਰ ( ਅਵਿਨਾਸ਼ ਸੰਜੀਵ ਨਈਅਰ ) – ਆਪਣੀ ਜਾਨ ਦੀ ਪ੍ਰਵਾਹ ਨਾ ਕਰਦੇ ਹੋਏ ਡਾਕਟਰਾਂ ਸਮੇਤ ਸਮੁੱਚਾ ਸਿਹਤ ਅਮਲਾ ਕੋਰੋਨਾ ਮਹਾਂਮਾਰੀ ਉੱਪਰ ਕਾਬੂ ਪਾਉਣ ਲਈ ਦਿਨ-ਰਾਤ ਯਤਨ ਕਰ ਰਿਹਾ ਹੈ। ਪਰ ਕੁਝ ਸ਼ਰਾਰਤੀ ਅਨਸਰ/ਲੋਕ ਇਨਾਂ ਯੋਧਿਆਂ ਨੂੰ ਬਦਨਾਮ ਕਰਕੇ ਦੇਸ਼ ਵਿਰੋਧੀ ਕੰਮ ਕਰ ਰਹੇ ਹਨ, ਜੋ ਕਿ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।


ਇਹ ਪ੍ਰਗਟਾਵਾ ਕਰਦਿਆਂ ਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ ਨੇ ਕਿਹਾ ਕਿ ਅਜਿਹੇ ਦੇਸ਼ ਵਿਰੋਧੀ ਗਤੀਵਿਧੀਆਂ ਕਰਨ ਵਾਲਿਆਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ੋਸ਼ਲ ਮੀਡੀਆਂ ਵਿੱਚ ਅਜਿਹੀਆਂ ਕੁਝ ਆਡੀਓ/ਵੀਡੀਓ ਕਲਿੱਪਾਂ ਮਿਲੀਆਂ ਹਨ ਜਿਨਾਂ ਵਿੱਚ ਲੋਕ ਸਿਹਤ ਅਮਲੇ ਨੂੰ ਬਦਨਾਮ ਕਰ ਰਹੇ ਹਨ। ਆਸ਼ਾ ਵਰਕਰਾਂ ਬਾਰੇ ਵੀ ਕੂੜ ਪ੍ਰਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮਹਾਂਮਾਰੀ ਤੋਂ ਲੋਕਾਂ ਨੂੰ ਬਚਾਉਣ ਵਿੱਚ ਸਿਹਤ ਵਿਭਾਗ ਦੇ ਡਾਕਟਰ, ਪੈਰਾ ਮੈਡੀਕਲ ਸਟਾਫ ਅਤੇ ਆਸ਼ਾ ਵਰਕਰ ਯੋਧਿਆਂ ਵਾਂਗ ਦਿਨ-ਰਾਤ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੈਰਾ ਮੈਡੀਕਲ ਸਟਾਫ ਅਤੇ ਆਸ਼ਾ ਵਰਕਰ ਤਾਂ ਘਰ-ਘਰ ਜਾ ਕੇ ਕੋਵਿਡ-19 ਦੀ ਰੋਕਥਾਮ ਲਈ ਕੰਮ ਕਰ ਰਹੇ ਹਨ। ਇਸ ਤੋਂ ਇਲਾਵਾ ਔਰਤਾਂ ਦੀ ਦੇਖ-ਭਾਲ, ਟੀਕਾਕਰਣ, ਕਰੋਨਾ ਰੋਕਥਾਮ ਹਰੇਕ ਫਰੰਟ ਤੇ ਆਸ਼ਾ ਵਰਕਰਾਂ ਦਾ ਯੋਗਦਾਨ ਸ਼ਲਾਘਾਯੋਗ ਹੈ।


ਐੱਸ.ਡੀ.ਐੱਮ. ਬਟਾਲਾ ਨੇ ਕੁਝ ਸ਼ਰਾਰਤੀ ਅਨਸਰਾਂ ਵਲੋਂ ਫੈਲਾਈਆਂ ਜਾ ਰਹੀਆਂ ਅਫਵਾਹਾਂ ਨੂੰ ਗਲਤ ਦੱਸਦੇ ਹੋਏ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਕੋਵਿਡ-19 ਬਿਮਾਰੀ ਦੇ ਇਲਾਜ ਲਈ ਪੂਰੇ ਪ੍ਰਬੰਧ ਹਨ ਅਤੇ ਬਹੁਤ ਸਾਰੇ ਮਰੀਜ਼ ਸਰਕਾਰੀ ਸਿਹਤ ਸੇਵਾਵਾਂ ਦਾ ਫਾਇਦਾ ਲੈ ਕੇ ਹਰ ਰੋਜ਼ ਠੀਕ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਖਿਲਾਫ ਗਲਤ ਪ੍ਰਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਜੋ ਵੀ ਦੋਸ਼ੀ ਪਾਇਆ ਜਾਵੇਗਾ ਉਸ ਖਿਲਾਫ ਕਾਰਵਾਈ ਕੀਤੀ ਜਾਵੇਗੀ।


ਉਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਅਫਵਾਹਾਂ ਵਿਚ ਯਕੀਨ ਨਾ ਕਰਨ। ਜੇਕਰ ਕਿਸੇ ਵਿਅਕਤੀ ਨੂੰ ਕੋਰੋਨਾ ਲੱਛਣ ਹੈ ਤਾਂ ਉਹ ਤੁਰੰਤ ਆਪਣਾ ਕੋਰੋਨਾ ਟੈਸਟ ਕਰਵਾਉਣ। ਉਨ੍ਹਾਂ ਕਿਹਾ ਕਿ ਸੰਕਟ ਦੀ ਘੜ੍ਹੀ ਵਿੱਚ ਸਿਹਤ ਅਮਲੇ ਸਮੇਤ ਹਰ ਉਸ ਵਿਅਕਤੀ ਦੀ ਹੌਂਸਲਾ ਅਫ਼ਜਾਈ ਕਰਨੀ ਚਾਹੀਦੀ ਹੈ ਜੋ ਆਪਣੀ ਜਾਨ ਨੂੰ ਜ਼ੋਖਮ ਵਿੱਚ ਪਾ ਕੇ ਕੋਰੋਨਾ ਵਾਇਰਸ ਨੂੰ ਖਤਮ ਕਰਨ ਦੀ ਜੰਗ ਲੜ੍ਹ ਰਿਹਾ ਹੈ।

News
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply