LATEST NEWS:ਸ੍ਰੀ ਚਮਕੌਰ ਸਾਹਿਬ ਵਿਖੇ ਫੌਜ ਅਤੇ ਪੁਲਿਸ ਦੀ ਭਰਤੀ ਲਈ ਲੜਕੇ ਅਤੇ ਲੜਕੀਆਂ ਦੀ ਮੁਫ਼ਤ ਟ੍ਰੇਨਿੰਗ 4 ਸਤੰਬਰ ਤੋਂ READ MORE: CLICK HERE::

ਸ੍ਰੀ ਚਮਕੌਰ ਸਾਹਿਬ ਵਿਖੇ ਫੌਜ ਅਤੇ ਪੁਲਿਸ ਦੀ ਭਰਤੀ ਲਈ ਲੜਕੇ ਅਤੇ ਲੜਕੀਆਂ ਦੀ ਮੁਫ਼ਤ ਟ੍ਰੇਨਿੰਗ 4 ਸਤੰਬਰ ਤੋਂ 
ਰੂਪਨਗਰ, 3 ਸਤੰਬਰ (CDT NEWS):
 ਪੰਜਾਬ ਸਰਕਾਰ ਵੱਲੋਂ ਘਰ ਘਰ ਰੁਜ਼ਗਾਰ ਮੁਹਿੰਮ ਦੇ ਤਹਿਤ ਲੜਕੇ ਅਤੇ ਲੜਕੀਆਂ ਲਈ ਫੌਜ ਅਤੇ ਪੁਲਿਸ ਦੀ ਭਰਤੀ ਸਬੰਧੀ ਟ੍ਰੇਨਿੰਗ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਕੜੀ ਤਹਿਤ ਖਾਲਸਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਚਮਕੌਰ ਸਾਹਿਬ ਦੇ ਨੇੜਲੇ ਗਰਾਊਂਡ ਵਿੱਚ 4 ਸਤੰਬਰ ਨੂੰ ਸਵੇਰੇ 8 ਵਜੇ ਤੋਂ ਨੌਜ਼ਵਾਨਾਂ ਲਈ ਇਸ ਟ੍ਰੇਨਿੰਗ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਸ੍ਰੀਮਤੀ ਸੋਨਾਲੀ ਗਿਰੀ ਡਿਪਟੀ ਕਮਿਸ਼ਨਰ ਨੇ ਦਿੱਤੀ l
 ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲੜਕੀਆਂ ਨੂੰ ਆਰਮੀ ਅਤੇ ਪੁਲਿਸ ਦੀ ਟ੍ਰੇਨਿੰਗ ਦੇਣ ਲਈ ਖਾਸ ਤੌਰ ਤੇ ਫੀਮੇਲ ਟ੍ਰੇਨਰਜ਼ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਬੜੀ ਮਹੱਤਵਪੂਰਨ ਗੱਲ ਹੈ ਕਿ ਅੱਜ ਅਸੀਂ ਨਾਰੀ ਸਸ਼ਕਤੀਕਰਨ ਨੂੰ ਪ੍ਰੋਤਸਾਹਨ ਦੇ ਰਹੇ ਹਾਂ। ਡਿਪਟੀ ਕਮਿਸ਼ਨਰ ਨੇ ਅਪੀਲ ਕੀਤੀ ਕਿ ਸਾਡੀ ਇਸ ਮੁਹਿੰਮ ਨੂੰ ਕਾਮਯਾਬ ਕਰਨ ਲਈ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ। 

ਸਪ੍ਰੀਤ ਕੌਰ ਕਰੀਅਰ ਕਾਊਂਸਲਰ ਨੇ ਦੱਸਿਆ ਕਿ ਉਲੀਕੇ ਪ੍ਰੋਗਰਾਮਾਂ ਅਨੁਸਾਰ ਇਹ ਟ੍ਰੇਨਿੰਗ ਨੌਜਵਾਨਾਂ ਦੀ ਸਹੂਲਤ ਲਈ ਬਲਾਕ ਪੱਧਰ ਤੇ ਸ਼ੁਰੂ ਕਰਨ ਦੇ ਉਪਰਾਲੇ ਕੀਤੇ ਜਾ ਰਹੇ ਹਨ । ਖਾਲਸਾ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਚਮਕੌਰ ਸਾਹਿਬ ਵਿਖੇ ਟ੍ਰੇਨਿੰਗ ਦੇ ਚਾਹਵਾਨ ਪ੍ਰਾਰਥੀ 97811-30539 ਤੇ ਗੁਰਵਿੰਦਰ ਸਿੰਘ ਟ੍ਰੇਨਰ ਨਾਲ ਸੰਪਰਕ ਕਰ ਸਕਦੇ ਹਨ। ਮੀਨਾਕਸ਼ੀ ਬੇਦੀ ਪਲੇਸਮੈਂਟ ਅਫਸਰ ਡੀ.ਬੀ.ਈ.ਈ ਰੂਪਨਗਰ ਨੇ ਦੱਸਿਆ ਕਿ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵੱਲੋਂ 24 ਤੋਂ 30 ਸਤੰਬਰ ਤੱਕ ਮੈਗਾ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਇਹਨਾਂ ਮੇਲਿਆਂ ਵਿੱਚ ਨੌਜਵਾਨਾਂ ਦੇ ਡਾਇਰੈਕਟ ਅਤੇ ਵਰਚੂਅਲੀ ਇੰਟਰਵਿਊ ਕਰਵਾਏ ਜਾਣਗੇ। ਨੌਕਰੀ ਦੇ ਚਾਹਵਾਨ ਪ੍ਰਾਰਥੀ  6th Mega Level Job Fair ਦੇ ਲਿੰਕ ਤੇ ਜਾ ਕੇ ਮੇਲਿਆਂ ਲਈ ਰਜਿਸਟ੍ਰੇਸ਼ਨ ਕਰ ਸਕਦੇ ਹਨ ਅਤੇ ਨੌਕਰੀਆਂ ਸਬੰਧੀ ਵੀ ਮੁਕੰਮਲ ਜਾਣਕਾਰੀ ਹਾਸਲ ਕਰ ਸਕਦੇ ਹਨ।
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply