ਸਮੂਹ ਸਕੂਲ ਮੁਖੀ ਅਤੇ ਅਧਿਆਪਕ ‘ਪੰਜਾਬ ਪ੍ਰਾਪਤੀ ਸਰਵੇਖਣ’ ਨੂੰ ਪੂਰੇ ਜਨੂੰਨ ਨਾਲ ਕਰਵਾਉਣ – ਜ਼ਿਲ੍ਹਾ ਅਧਿਕਾਰੀ

ਸਮੂਹ ਸਕੂਲ ਮੁਖੀ ਅਤੇ ਅਧਿਆਪਕ ‘ਪੰਜਾਬ ਪ੍ਰਾਪਤੀ ਸਰਵੇਖਣ’ ਨੂੰ ਪੂਰੇ ਜਨੂੰਨ ਨਾਲ ਕਰਵਾਉਣ – ਜ਼ਿਲ੍ਹਾ ਅਧਿਕਾਰੀ
ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ‘ਬੱਡੀ ਗਰੁੱਪ’ ਬਣਾਉਣਾ ਉਪਯੋਗੀ ਤੇ ਕਾਰਗਰ ਵਿਧੀ
ਪਠਾਨਕੋਟ 3 ਸਤੰਬਰ (ਰਾਜਨ ਬਿਊਰੋ ) ਸਮੂਹ ਸਕੂਲ ਮੁਖੀਆਂ ਅਤੇ ਅਧਿਆਪਕਾਂ ਨੂੰ ‘ਪੰਜਾਬ ਪ੍ਰਾਪਤੀ ਸਰਵੇਖਣ’ ਕਰਵਾਉਣ ਨੂੰ ਇੱਕ ਮਜਬੂਰੀ ਵਜੋਂ ਨਾ ਲੈ ਕੇ ਸਗੋਂ ਇੱਕ ਜਨੂੰਨ ਵਜੋਂ ਲੈਣਾ ਚਾਹੀਦਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਜਗਜੀਤ ਸਿੰਘ ਅਤੇ ਜਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਬਲਦੇਵ ਰਾਜ ਨੇ ‘ਪੰਜਾਬ ਪ੍ਰਾਪਤੀ ਸਰਵੇਖਣ’ (PAS) ਸੰਬੰਧੀ ਚੱਲ ਰਹੇ ਟੈਸਟਾਂ ਬਾਰੇ ਕਰਵਾਏ ਵੈਬੀਨਾਰ ਵਿੱਚ ਸਮੂਹ ਸਕੂਲ ਮੁਖੀਆਂ ਅਤੇ ਅਧਿਆਪਕਾਂ ਨਾਲ ਵਿਚਾਰ-ਵਟਾਂਦਰਾ ਕਰਦੇ ਹੋਏ ਕੀਤਾ।
ਇਸ ਵੈੱਬੀਨਾਰ ਦੌਰਾਨ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੇ ਸਾਰਿਆਂ ਦੇ ਸੁਝਾਵਾਂ ਨੂੰ ਬੜੇ ਗਹੁ ਨਾਲ ਸੁਣਿਆ ਅਤੇ ਇਸ ਸਰਵੇਖਣ ਨੂੰ ਕਰਵਾਉਣ ਲਈ ਉਨ੍ਹਾਂ ਦੁਆਰਾ ਵਰਤੀਆਂ ਜਾ ਰਹੀਆਂ ਵਧੀਆ ਤੇ ਉਪਯੋਗੀ ਤਕਨੀਕਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ।


ਉਹਨਾਂ ਨੇ ਸਕੂਲ ਮੁਖੀਆਂ ਅਤੇ ਅਧਿਆਪਕਾਂ ਦੁਆਰਾ ਦਿੱਤੇ ਉਪਯੋਗੀ ਸੁਝਾਵਾਂ ਅਤੇ ਉਨ੍ਹਾਂ ਦੁਆਰਾ ਅਪਣਾਈਆਂ ਜਾ ਰਹੀਆਂ ਉੱਚਤਮ ਵਿਧੀਆਂ ਦੀ ਸਰਾਹਨਾ ਕੀਤੀ ਅਤੇ ਕਿਹਾ ਕਿ ਇਸ ਸਮੇਂ ‘ਪੰਜਾਬ ਪ੍ਰਾਪਤੀ ਸਰਵੇਖਣ’ ਜੋ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਕਰਵਾਇਆ ਜਾ ਰਿਹਾ ਹੈ, ਇਸ ਦਾ ਮੰਤਵ ਵਿਦਿਆਰਥੀਆਂ ਦੁਆਰਾ ਸਿਰਫ਼ ਸਿੱਖਣ ਪਰਿਣਾਮਾਂ ਸੰਬੰਧੀ ਟੈਸਟਾਂ ਰਾਹੀਂ ‘ਨੈਸ਼ਨਲ ਅਚੀਵਮੈਂਟ ਸਰਵੇ’ ਵਿੱਚ ਹੀ ਵਧੀਆ ਪ੍ਰਦਰਸ਼ਨ ਕਰਨਾ ਨਹੀਂ ਸਗੋਂ ਉਨ੍ਹਾਂ ਦੀ ਵੱਖ-ਵੱਖ ਵਿਸ਼ਿਆਂ ਵਿੱਚ ਸਮਝ ਦੇ ਪੱਧਰ ਅਤੇ ਉਨ੍ਹਾਂ ਦੀ ਤਾਰਕਿਕ ਯੋਗਤਾ ਨੂੰ ਵੀ ਵਧਾਉਣਾ ਹੈ। ਇਸ ਨਾਲ ਉਹਨਾਂ ਦੁਆਰਾ ਵੱਖ-ਵੱਖ ਕੋਰਸਾਂ ਜਿਵੇਂ ਇੰਜੀਨੀਅਰਿੰਗ, ਮੈਡੀਕਲ, ਕਾਮਰਸ ਅਤੇ ਹੋਰ ਕੋਰਸਾਂ ਦੇ ਵਿੱਚ ਦਾਖ਼ਲਾ ਲੈਣ ਲਈ ਅਤੇ ਰੁਜ਼ਗਾਰ ਪ੍ਰਾਪਤੀ ਲਈ ਉਹਨਾਂ ਦੁਆਰਾ ਭਵਿੱਖ ਵਿੱਚ ਦਿੱਤੇ ਜਾਣ ਵਾਲੇ ਦਾਖ਼ਲਾ ਪ੍ਰੀਖਿਆਵਾਂ ਵਿੱਚ ਕਾਰਗੁਜ਼ਾਰੀ ਨੂੰ ਬਿਹਤਰ ਬਣਾਉਣ ਵਿੱਚ ਵੀ ਮੱਦਦ ਮਿਲੇਗੀ।
ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਰਾਜੇਸ਼ਵਰ ਸਲਾਰੀਆ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਰਮੇਸ਼ ਲਾਲ ਠਾਕੁਰ ਨੇ ਕਿਹਾ ਕਿ ਇਸ ਪ੍ਰੋਗਰਾਮ ਨੂੰ ਅਨੰਦਮਈ ਅਤੇ ਵਧੀਆ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਕੂਲਾਂ ਵਿੱਚ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਬੱਡੀ ਗਰੁੱਪ ਬਣਾਉਣਾ ਵੀ ਇਕ ਮਹੱਤਵਪੂਰਨ ਤਕਨੀਕ ਹੈ। ਉਹਨਾਂ ਸਕੂਲ ਮੁਖੀਆਂ, ਅਧਿਆਪਕਾਂ ਦੇ ਬੱਡੀ ਗਰੁੱਪ ਬਣਾਉਣ ਦੀ ਸਲਾਹ ਦਿੰਦਿਆਂ ਕਿਹਾ ਕਿ ਇਸ ਨਾਲ ਵਿਦਿਆਰਥੀਆਂ ਅਤੇ ਅਧਿਆਪਕਾਂ ਵਿੱਚ ਟੀਮ ਭਾਵਨਾ ਮਜ਼ਬੂਤ ਹੋਵੇਗੀ ਜਿਸ ਨਾਲ ਇਸ ਸਰਵੇਖਣ ਵਿੱਚ ਵਿਦਿਆਰਥੀਆਂ ਅਤੇ ਮਾਪਿਆਂ ਦੀ ਸ਼ਮੂਲੀਅਤ ਸੌ ਫ਼ੀਸਦੀ ਹੋਵੇਗੀ ਸਗੋਂ ਕਪੈਸਟੀ ਵਧਾਉਣ ਲਈ ਵੀ ਇਹ ਗਰੁੱਪ ਸਹਾਈ ਹੋਣਗੇ ਅਤੇ ਇਹਨਾਂ ਗਰੁੱਪਾਂ ਵਿੱਚ ਵਿਚਾਰ-ਵਟਾਂਦਰੇ ਨਾਲ ਰਚਨਾਤਮਕ ਵਿਚਾਰ ਪੈਦਾ ਹੋਣਗੇ।ਇਸ ਮੌਕੇ ਤੇ ਜ਼ਿਲ੍ਹਾ ਕੋਆਰਡੀਨੇਟਰ ਪੜ੍ਹੋਂ ਪੰਜਾਬ ਪੜ੍ਹਾਓ ਪੰਜਾਬ ਵਨੀਤ ਮਹਾਜਨ, ਡੀਐਮ ਸਾਇੰਸ ਸੰਜੀਵ ਸ਼ਰਮਾ, ਡੀਐਮ ਅੰਗਰੇਜ਼ੀ ਸ਼ਮੀਰ ਸ਼ਰਮਾ, ਡੀਐਮ ਗਣਿਤ ਅਮਿਤ ਵਸ਼ਿਸ਼ਟ, ਸਹਾਇਕ ਜ਼ਿਲ੍ਹਾ ਕੋਆਰਡੀਨੇਟਰ ਸਮਾਰਟ ਸਕੂਲ ਸੰਜੀਵ ਮਨੀ, ਜ਼ਿਲ੍ਹਾ ਕੋਆਰਡੀਨੇਟਰ ਐਮਆਈਐਸ ਮੁਨੀਸ਼ ਗੁਪਤਾ, ਜ਼ਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ ਆਦਿ ਹਾਜ਼ਰ ਸਨ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply