Letest.. 600 ਗ੍ਰਾਮ ਅਫੀਮ ਸਹਿਤ 2 ਵਿਅਕਤੀਆਂ ਨੂੰ ਦਬੋਚਿਆ


ਗੜ੍ਹਦੀਵਾਲਾ 17 ਸਤੰਬਰ (ਚੌਧਰੀ / ਪ੍ਰਦੀਪ ਕੁਮਾਰ) : ਸਥਾਨਕ ਪੁਲਸ ਵੱਲੋਂ ਨਾਕੇ ਦੌਰਾਨ 2 ਵਿਅਕਤੀਆਂ ਨੂੰ 600 ਗ੍ਰਾਮ ਫੀਮ ਸਮੇਤ ਕਾਬੂ ਕੀਤਾ ਹੈ।ਇਸ ਸੰਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਐਸ ਐਚ ਓ ਇੰਸਪੈਕਟਰ ਬਲਵਿੰਦਰਪਾਲ ਨੇ ਦੱਸਿਆ ਕਿ ਏ ਐੱਸ ਆਈ ਸੁਸ਼ੀਲ ਕੁਮਾਰ ਸਮੇਤ ਪੁਲਿਸ ਪਾਰਟੀ ਮਾਛੀਆਂ ਨਜਦੀਕ ਗਸ਼ਤ ਦੇ ਦੌਰਾਨ ਦੋ ਸ਼ੱਕੀ ਵਿਅਕਤੀਆਂ ਜੋ ਕਿ ਆਪਣੇ ਮੋਟਰਸਾਇਕਲ ਨੰਬਰ ਪੀ ਬੀ 07 ਏ ਵਾਈ 1745 ਡਿਸਕਵਰ ਮਾਰਕਾ ਉਤੇ ਆ ਰਹੇ ਸਨ।ਉਨ੍ਹਾਂ ਦੇ ਮੋਟਰ ਸਾਈਕਲ ਦੇ ਹੈਂਡਲ ਤੇ ਇੱਕ ਲਫਾਫਾ ਟੰਗਿਆ ਹੋਇਆ ਸੀ।ਜਦੋਂ ਉਨ੍ਹਾਂ ਨੂੰ ਰੋਕ ਕੇ ਉਨ੍ਹਾਂ ਦੀ ਪਛਾਣ ਪਤਾ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਆਪਣਾ ਨਾਂ ਮੋਹਿਤ ਪੁੱਤਰ ਵਿਨੋਦ ਕੁਮਾਰ ਵਾਸੀ ਦਾਣਾ ਮੰਡੀ ਹੁਸ਼ਿਆਰਪੁਰ ਅਤੇ ਸਾਹਿਲ ਪੁੱਤਰ ਰਜਿੰਦਰ ਕੁਮਾਰ ਵਾਸੀ ਮੁਹੱਲਾ ਮਹਤੀਆ ਹਰਿਆਣਾ ਥਾਣਾ ਹਰਿਆਣਾ ਦੱਸੀ।ਜਦੋਂ ਉਨ੍ਹਾਂ ਦੇ ਮੋਟਰਸਾਇਕਲ ਤੇ ਟੰਗੇ ਲਿਫਾਫੇ ਦੀ ਤਲਾਸ਼ੀ ਲਈ ਗਈ ਤਾਂ ਉਸ ਵਿਚੋਂ 600 ਗ੍ਰਾਮ ਅਫੀਮ ਬਰਾਮਦ ਹੋਈ।ਅਫੀਮ ਸਣੇ ਦੋਨਾਂ ਨੂੰ ਕਾਬੂ ਕਰਕੇ ਪੁਲਸ ਨੇ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply