ਜਿਲਾ ਗੁਰਦਾਸਪੁਰ ਦੀ ਹੱਦ ਅੰਦਰ ਝੋਨੇ ਦੀ ਰਹਿੰਦ ਖੂੰਦ/ਪਰਾਲੀ/ਨਾੜ ਨੂੰ ਅੱਗ ਲਗਾਉਣ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ


ਕੰਬਾਇਨ ਮਾਲਕ ਨੂੰ ਝੋਨੇ ਦੀ ਕਟਾਈ ਸ਼ਾਮ 7.00 ਤੋਂ ਸਵੇਰੇ 10.00 ਵਜੇ ਤੱਕ ਨਾ ਕਰਨ ਦੇ ਹੁਕਮ ਜਾਰੀ

ਗੁਰਦਾਸਪੁਰ,23 ਸਤੰਬਰ (ਅਸ਼ਵਨੀ) : ਸ. ਤੇਜਿੰਦਰਪਾਲ ਸਿੰਘ ਸੰਧੂ ਵਧੀਕ ਜਿਲਾ ਮੈਜਿਸਟਰੇਟ , ਗੁਰਦਾਸਪੁਰ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਦੇ ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਜਿਲਾ ਗੁਰਦਾਸਪੁਰ ਦੀ ਹੱਦ ਅੰਦਰ ਝੋਨੇ ਦੀ ਰਹਿੰਦ ਖੂੰਦ/ ਪਰਾਲੀ/ ਨਾੜ ਨੂੰ ਅੱਗ ਲਗਾਉਣ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ ।

 ਹੁਕਮਾਂ ਵਿੱਚ ਅੱਗੇ ਕਿਹਾ ਗਿਆ ਹੈ ਕਿ ਮੇਰੇ ਧਿਆਨ ਵਿੱਚ ਆਇਆ ਹੈ ਕਿ ਆਮ ਤੌਰ ਤੇ ਜਿੰਮੀਦਾਰ ਝੋਨ ਦੀ ਕਟਾਈ ਤੋ ਬਾਅਦ ਬਚ ਗਈ ਰਹਿੰਦ ਖੂੰਹ /ਪਰਾਲੀ/ਨਾੜ ਨੂ ੰਖੇਤਾਂ ਵਿੱਚ ਅੱਗ ਲਗਾ ਦਿੰਦੇਹਨ। ਜਿਸ ਨਾਲ ਵਾਤਾਵਰਣ,ਜੀਵ ਜੰਤੂਆਂ, ਲਾਗੇ ਖੜੀ ਫਸਲ, ਸੜਕ ਕਿਨਾਰੇ ਲਗਾਏ ਬੂਟੇ/ਦਰੱਖਤਾ ਨੂੰ ਨੁਕਸਾਨ ਹੋਣ ਦਾ ਡਰ ਰਹਿੰਦਾ ਹੈ। ਇਹ ਹੁਕਮ 23/9/2020 ਤੋ 21/11/2020 ਤੱਕ ਲਾਗੂ ਰਹਿਣਗੇ।

ਇਕ ਹੋਰ ਹੁਕਮ ਰਾਹੀ ਸ. ਤੇਜਿੰਦਰਪਾਲ ਸਿੰਘ ਸੰਧੂ ਵਧੀਕ ਜ਼ਿਲ•ਾ ਮੈਜਿਸਟਰੇਟ, ਗੁਰਦਾਸਪੁਰ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਦੇ ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਇਹ ਹੁਕਮ ਜਾਰੀ ਕੀਤੇ ਗਏ ਹਨ ਕਿ ਜ਼ਿਲ•ਾ ਗੁਰਦਾਸਪੁਰ ਵਿੱਚ ਕੰਬਾਇਨ ਮਾਲਕ ਜਿੰਮੀਦਾਰਾਂ ਨੂੰ ਝੋਨੇ ਦੀ ਕਟਾਈ ਕਰਨ ਸਮੇ ਕੰਬਾਇਨਾਂ ਵਿੱਚ ਉਪਲਬਧ ਪੱਖਿਆਂ ਨੂੰ ਚਾਲੂ ਹਰ ਹਾਲਤ ਵਿੱਚ ਰੱਖਣ।ਇਸ ਜ਼ਿਲ•ੇ ਵਿੱਚ ਕਿਸੇ  ਵੀ ਸਥਾਨ ਤੇ ਕਿਸੇ ਵੀ ਹਾਲਤ ਵਿੱਚ ਕੰਬਾਇਨ ਮਾਲਕਾ ਵਲੋ ਝੋਨੇ ਦੀ ਕਟਾਈ ਸ਼ਾਮ 7.00 ਵਜੇ ਤੋ ਸਵੇਰੇ 10.00 ਵਜੇ ਤੱਕ ਨਾ ਕੀਤੀ ਜਾਵੇ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply