ਹੁਣ ਸਿੱਖਿਆ ਵਿਭਾਗ ਦੇ ਅਧਿਕਾਰੀ,ਸਕੂਲ ਮੁਖੀ, ਅਧਿਆਪਕ ਅਤੇ ਵਿਦਿਆਰਥੀਆਂ ਦੇ ਬਣਨਗੇ ਬਡੀ ਗਰੁੱਪ


ਸਿੱਖਿਆ ਵਿਭਾਗ ਵੱਲੋਂ 28 ਸਤੰਬਰ ਤੋਂ 5 ਅਕਤੂਬਰ ਤੱਕ ਮਨਾਇਆ ਜਾ ਰਿਹਾ ਬਡੀ ਗਰੁੱਪ ਹਫਤਾ

ਪਠਾਨਕੋਟ 28 ਸਤੰਬਰ (ਰਜਿੰਦਰ ਸਿੰਘ ਰਾਜਨ ਬਿਊਰੋ ਚੀਫ ) : ਆਨ-ਲਾਈਨ ਸਿੱਖਿਆ, ਪੰਜਾਬ ਪ੍ਰਾਪਤੀ ਸਰਵੇਖਣ, ਅਧਿਆਪਕ ਸਤਿਕਾਰ ਪੰਦਰਵਾੜਾ ਵਰਗੀਆਂ ਨਿਵੇਕਲੀਆਂ ਪਹਿਲਕਦਮੀਆਂ ਕਰਨ ਉਪਰੰਤ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਵਿੱਚ ਸਿੱਖਿਆ ਵਿਭਾਗ ਵੱਲੋਂ 28 ਸਤੰਬਰ ਤੋਂ ਲੈਕੇ 5 ਅਕਤੂਬਰ ਤੱਕ ‘ਬਡੀ ਗਰੁੱਪ ਹਫ਼ਤਾ’ ਮਨਾਉਣ ਦੀ ਨਿਵੇਕਲੀ ਪਹਿਲਕਦਮੀ ਕੀਤੀ ਜਾ ਰਹੀ ਹੈ।

ਜਿਸ ਦਾ ਮਕਸਦ ਵਿਭਾਗ ਦੀਆਂ ਸਰਗਰਮੀਆਂ ਨੂੰ ਹੋਰ ਵਧੇਰੇ ਸੰਜ਼ੀਦਗੀ ਨਾਲ ਚਲਾਇਆ ਜਾ ਸਕੇ। ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਜਗਜੀਤ ਸਿੰਘ ਅਤੇ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸਿੱਖਿਆ ਬਲਦੇਵ ਰਾਜ ਨੇ ਸਕੂਲ ਮੁਖੀਆਂ ਨਾਲ ਆਨ-ਲਾਈਨ ਮੀਟਿੰਗਾਂ ਦੌਰਾਨ ਕੀਤਾ।
ਉਨ੍ਹਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੱਤਰ ਸਕੂਲ ਸਿੱਖਿਆ ਕਿ੍ਰਸ਼ਨ ਕੁਮਾਰ ਦੀ ਦੇਖ-ਰੇਖ ‘ਚ ਬਡੀ ਹਫਤੇ ਦੌਰਾਨ ਇੱਕ ਜ਼ਿਲ੍ਹਾ ਸਿੱਖਿਆ ਅਫ਼ਸਰ ਦੂਜੇ ਜ਼ਿਲ੍ਹਾ ਸਿੱਖਿਆ ਅਫ਼ਸਰ ਦਾ ਬਡੀ, ਇੱਕ ਸਕੂਲ ਦਾ ਪਿ੍ਰੰਸੀਪਲਾਂ/ਮੁੱਖ ਅਧਿਆਪਕ ਦੂਜੇ ਸਕੂਲ ਦੇ ਪ੍ਰਿੰਸੀਪਲ ਜਾਂ ਮੁੱਖ ਅਧਿਆਪਕ ਦਾ ਬਡੀ ਹੋਵੇਗਾ।

ਇਸੇ ਤਰ੍ਹਾਂ ਪ੍ਰਾਇਮਰੀ ਸਿੱਖਿਆ ਵਿੱਚ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਦੂਜੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਦਾ, ਇੱਕ ਸੀਐੱਚਟੀ/ਐੱਚ ਟੀ ਦੂਜੇ ਸੀਐੱਚ ਟੀ/ਐੱਚਟੀ ਦਾ ਬਡੀ ਹੋਵੇਗਾ। ਇਸੇ ਤਰ੍ਹਾਂ ਸਕੂਲਾਂ ਦੇ ਅਧਿਆਪਕ ਵੀ ਬਡੀ ਬਨਣਗੇ ਅਤੇ ਵਿਦਿਆਰਥੀ ਵੀ ਬਡੀ ਹੋਣਗੇ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪਿਛਲੇ ਤਿੰਨ ਸਾਲਾਂ ਤੋਂ ਗੁਣਾਤਮਿਕ ਸਿੱਖਿਆ ਦਿੱਤੀ ਜਾ ਰਹੀ ਹੈ। ਇਸਦਾ ਵਿਦਿਆਰਥੀਆਂ ਨੂੰ ਬਹੁਤ ਫਾਇਦਾ ਹੋ ਰਿਹਾ ਹੈ। ਵਿਦਿਆਰਥੀ ਅਕਾਦਮਿਕ, ਸਹਿ-ਅਕਾਦਮਿਕ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਚੰਗੇ ਨਤੀਜੇ ਦੇ ਰਹੇ ਹਨ। ਇਸ ਪਿੱਛੇ ਜਿੱਥੇ ਅਧਿਕਾਰੀਆਂ ਦੀਆਂ ਯੋਜਨਾਬੰਧੀ ਦਾ ਅਸਰ ਹੈ ਉੱਥੇ ਹੀ ਅਧਿਆਪਕਾਂ ਅਤੇ ਸਕੂਲ ਮੁਖੀਆਂ ਦੀ ਮਿਹਨਤ ਦਾ ਨਤੀਜਾ ਵੀ ਸਾਹਮਣੇ ਆ ਰਿਹਾ ਹੈ।

ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਰਾਜੇਸਵਰ ਸਲਾਰੀਆ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸਿੱਖਿਆ ਰਮੇਸ ਲਾਲ ਠਾਕੁਰ ਨੇ ਕਿਹਾ ਕਿ  ਬਡੀ ਗਰੁੱਪ ਰਾਹੀਂ ਚੰਗੀਆਂ ਕਿਰਿਆਵਾਂ ਨੂੰ ਇਕ ਦੂਜੇ ਸਿੱਖਿਆ ਅਧਿਕਾਰੀਆਂ, ਸਕੂਲ ਮੁਖੀਆਂ ਅਤੇ ਅਧਿਆਪਕਾਂ ਨਾਲ ਸਾਂਝਾ ਕਰਕੇ ਹੋਰ ਵੀ ਬਿਹਤਰ ਨਤੀਜੇ ਲਏ ਜਾ ਸਕਦੇ ਹਨ। ਇਸਦੇ ਨਾਲ ਹੀ ਬੱਚਿਆਂ ਨੂੰ ਹੋਰ ਵਧੀਆ ਪੜ੍ਹਣ ਅਤੇ ਸੁੰਦਰ ਲਿਖਣ ਦੀ ਪ੍ਰੇਰਣਾ ਦੇਣ ਦੇ ਨਾਲ-ਨਾਲ ਕਮਜ਼ੋਰੀਆਂ ਨੂੰ ਦੂਰ ਕਰਨ ਲਈ ਇਹ ਬਡੀ ਹਫ਼ਤਾ ਬਹੁਤ ਹੀ ਮਹੱਤਵਪੂਰਨ ਭੂਮਿਕਾ ਨਿਭਾਵੇਗਾ।

ਜ਼ਿਕਰਯੋਗ ਹੈ ਕਿ ਪਿਛਲੇ ਸਾਲ ਸਕੂਲਾਂ ਵਿੱਚ ਮਿਸ਼ਨ ਸ਼ਤ ਪ੍ਰਤੀਸ਼ਤ ਦੀ ਪ੍ਰਾਪਤੀ ਲਈ ਬਹੁਤ ਸਾਰੇ ਸਕੂਲ ਮੁਖੀਆਂ ਨੇ ਵਿਦਿਆਰਥੀਆਂ ਦੇ ਬਡੀ ਗਰੁੱਪ ਬਣਾਏ ਸਨ ਜਿਸ ਦੇ ਨਤੀਜੇ ਵੱਜੋਂ ਸਕੂਲਾਂ ਦੇ ਨਤੀਜੇ ਸ਼ਾਨਦਾਰ ਆਏ। ਇਹਨਾਂ ਪ੍ਰਾਪਤੀਆਂ ਨਾਲ ਪੰਜਾਬ ਦੇ ਨਤੀਜਿਆਂ ਦਾ ਰਾਸ਼ਟਰੀ ਪੱਧਰ ‘ਤੇ ਪ੍ਰਚਾਰ ਹੋਇਆ ਹੈ। ਸਕੂਲ ਮੁਖੀਆ ਅਤੇ ਵਿਭਾਗ ਵੱਲੋਂ ਇਹਨਾਂ ਬਡੀ ਗਰੁੱਪਾਂ ਵਿੱਚ ਵਧੀਆ ਕਾਰਗੁਜਾਰੀ ਵਾਲੇ ਬਡੀਆ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ।

ਇਸ ਮੌਕੇ ਤੇ ਜਿਲ੍ਹਾ ਕੋਆਰਡੀਨੇਟਰ ਪੜ੍ਹੋਂ ਪੰਜਾਬ ਪੜ੍ਹਾਓ ਪੰਜਾਬ ਵਨੀਤ ਮਹਾਜਨ,ਡੀਐਮ ਸਾਇੰਸ ਸੰਜੀਵ ਸਰਮਾ,ਡੀਐਮ ਅੰਗਰੇਜੀ ਸਮੀਰ ਸਰਮਾ, ਡੀਐਮ ਗਣਿਤ ਅਮਿਤ ਵਸਸਿਟ,ਸਹਾਇਕ ਜਿਲ੍ਹਾ ਕੋਆਰਡੀਨੇਟਰ ਸਮਾਰਟ ਸਕੂਲ ਸੰਜੀਵ ਮਨੀ,ਜਿਲ੍ਹਾ ਕੋਆਰਡੀਨੇਟਰ ਐਮਆਈਐਸ ਮੁਨੀਸ ਗੁਪਤਾ,ਜਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ ਆਦਿ ਹਾਜਰ ਸਨ।

News
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply