(ਗੜ੍ਹਦੀਵਾਲਾ ‘ਚ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰਦੇ ਹੋਏ ਪ੍ਰਧਾਨ ਅਚਿਨ ਸ਼ਰਮਾ,ਸੌਰਵ ਮਨਹਾਸ ਅਤੇ ਹੋਰ ਕਾਂਗਰਸ ਵਰਕਰ)
ਕੇਂਦਰ ਸਰਕਾਰ ਕਾਂਗਰਸੀ ਆਗੂਆਂ ਨੂੰ ਤੁਰੰਤ ਰਿਹਾ ਕਰੇ ਅਤੇ ਕਿਸਾਨ ਵਿਰੋਧੀ ਆਰਡੀਨੈਂਸ ਵਾਪਿਸ ਲਿਆ ਜਾਵੇ ਨਹੀਂ ਤਾਂ ਇਨ੍ਹਾਂ ਸੰਘਰਸ਼ਾਂ ਨੂੰ ਹੋਰ ਤੇਜ ਕੀਤਾ ਜਾਵੇਗਾ : ਅਚਿਨ ਸ਼ਰਮਾ
ਗੜ੍ਹਦੀਵਾਲਾ 29 ਸਤੰਬਰ (ਚੌਧਰੀ / ਯੋਗੇਸ਼ ਗੁਪਤਾ ) : ਕਾਂਗਰਸ ਪਾਰਟੀ ਦੇ ਪੰਜਾਬ ਪ੍ਰਧਾਨ ਵਰਿੰਦਰ ਸਿੰਘ ਢਿੱਲੋਂ ਜੋ ਆਰਡੀਨੈਂਸਾਂ ਦਾ ਵਿਰੋਧ ਕਰ ਰਹੇ ਸਨ।ਜਿਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਨ੍ਹਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਅੱਜ ਯੂਥ ਕਾਂਗਰਸ ਗੜ੍ਹਦੀਵਾਲਾ ਦੇ ਬਲਾਕ ਪ੍ਰਧਾਨ ਅਚਿਨ ਸ਼ਰਮਾ ਦੀ ਅਗਵਾਈ ਹੇਠ ਮੋਦੀ ਸਰਕਾਰ ਖਿਲਾਫ ਟਾਇਰ ਨੂੰ ਅੱਗ ਲਗਾ ਕੇ ਪ੍ਰਦਰਸ਼ਨ ਕੀਤਾ ਗਿਆ।ਇਸ ਮੌਕੇ ਪ੍ਰਧਾਨ ਅਚਿਨ ਸ਼ਰਮਾ ਨੇ ਕਿਹਾ ਕਿ ਮੋਦੀ ਸਰਕਾਰ ਸ਼ਰੇਆਮ ਧੱਕੇ ਸ਼ਾਹੀ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਕਿਸਾਨਾਂ ਦੇ ਹੱਕ ਵਿਚ ਕੀਤੇ ਜਾ ਰਹੇ ਪ੍ਰਦਰਸ਼ਨਾਂ ਨੂੰ ਦਬਾਉਣ ਲਈ ਗ੍ਰਿਫਤਾਰੀਆਂ ਕਰਕੇ ਜੋ ਹੱਥਕੰਡੇ ਕੇਂਦਰ ਸਰਕਾਰ ਅਪਣਾ ਰਹੀ ਹੈ।
ਇਸ ਵਿਚ ਭਾਜਪਾ ਦੇ ਰਾਜਗੱਦੀ ਦਾ ਹੰਕਾਰ ਸਾਫ ਦਿਖਾਈ ਦੇ ਰਿਹਾ ਹੈ।ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਗ੍ਰਿਫਤਾਰ ਕੀਤੇ ਕਾਂਗਰਸੀ ਆਗੂਆਂ ਨੂੰ ਤੁਰੰਤ ਰਿਹਾ ਕਰੇ ਅਤੇ ਕਿਸਾਨ ਵਿਰੋਧੀ ਆਰਡੀਨੈਂਸ ਵਾਪਿਸ ਲਿਆ ਜਾਵੇ ਨਹੀਂ ਤਾਂ ਇਨ੍ਹਾਂ ਸੰਘਰਸ਼ਾਂ ਨੂੰ ਹੋਰ ਤੇਜ ਕੀਤਾ ਜਾਵੇਗਾ।ਇਸ ਮੌਕੇ ਬਲਾਕ ਯੂਥ ਪ੍ਰਧਾਨ ਅਚਿਨ ਸ਼ਰਮਾ,ਬਲਾਕ ਯੂਥ ਵਾਈਸ ਪ੍ਰਧਾਨ ਸੌਰਵ ਮਨਿਹਾਸ,ਧਰਮਿੰਦਰ ਕਲਿਆਣ,ਕਰਨ ਚੌਧਰੀ,ਕੁਨਾਲ ਸਿੰਘ,ਅਸ਼ੀਸ਼ਪਾਲ,ਅਮਿਤ ਸ਼ਰਮਾ,ਜੋਰਾਵਰ ਸਿੰਘ, ਕਰਨ ਕੁਮਾਰ,ਸ਼ੈਕੀ, ਹਰਵਿੰਦਰ ਸੋਨੂੰ,ਪੰਕਜ ਸਿੱਧੂ, ਸੁਲਤਾਨ ਸਲੀਮ, ਲਵ ਕੁਮਾਰ,ਪਵਨ ਕੁਮਾਰ,ਪਵਨ ਚੌਧਰੀ,ਠਾਕੁਰ ਦਵਿੰਦਰ ਸਿੰਘ ਆਦਿ ਹਾਜਰ ਸਨ।
- #aap : ਹੁਸ਼ਿਆਰਪੁਰ ਹਲਕਾ ਨੂੰ ਡਾ. ਰਾਜ ਸਰੀਖੇ ਨੇਤਾ ਦੀ ਜ਼ਰੂਰਤ- ਡਾ. ਰਵਜੋਤ
- भाजपा प्रत्याशी श्रीमती अनीता सोमप्रकाश ने धार्मिक स्थानों पर नतमस्तक होकर लिया संतों का आशीर्वाद
- LATEST : 30,000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
- LATEST : VB arrests Patwari, his accomplice for taking Rs 3,500 bribe
- दिल्ली हाई कोर्ट से सीएम केजरीवाल को नहीं मिली राहत
- ਵੱਡੀ ਖ਼ਬਰ : ਕਾਂਗਰਸ ਨੂੰ ਵੱਡਾ ਝਟਕਾ ! ਰਵਨੀਤ ਸਿੰਘ ਬਿੱਟੂ ਭਾਰਤੀ ਜਨਤਾ ਪਾਰਟੀ ‘ਚ ਹੋਏ ਸ਼ਾਮਲ
- #aap : ਹੁਸ਼ਿਆਰਪੁਰ ਹਲਕਾ ਨੂੰ ਡਾ. ਰਾਜ ਸਰੀਖੇ ਨੇਤਾ ਦੀ ਜ਼ਰੂਰਤ- ਡਾ. ਰਵਜੋਤ
- भाजपा प्रत्याशी श्रीमती अनीता सोमप्रकाश ने धार्मिक स्थानों पर नतमस्तक होकर लिया संतों का आशीर्वाद
- LATEST : 30,000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
- LATEST : VB arrests Patwari, his accomplice for taking Rs 3,500 bribe
- दिल्ली हाई कोर्ट से सीएम केजरीवाल को नहीं मिली राहत
EDITOR
CANADIAN DOABA TIMES
Email: editor@doabatimes.com
Mob:. 98146-40032 whtsapp