ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਵਲੋਂ ਰੇਲਵੇ ਸਟੇਸ਼ਨ ਗੁਰਦਾਸਪੁਰ ਵਿਖੇ ਕਿਸਾਨ ਜਥੇਬੰਦੀਆਂ ਦੇ ਧਰਨੇ ਵਿੱਚ ਸ਼ਾਮਲ ਹੋਕੇ ਹਾਅ ਦਾ ਨਾਅਰਾ ਕੀਤਾ ਬੁਲੰਦ

ਗੁਰਦਾਸਪੁਰ 5 ਅਕਤੂਬਰ ( ਅਸ਼ਵਨੀ ) : ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਗੁਰਦਾਸਪੁਰ ਵਲੋਂ ਹਰਜਿੰਦਰ ਸਿੰਘ ਵਡਾਲਾ ਬਾਂਗਰ ਅਤੇ ਅਮਰਜੀਤ ਸ਼ਾਸਤਰੀ ਦੀ ਅਗਵਾਈ ਹੇਠ ਪਹਿਲੀ ਅਕਤੂਬਰ ਤੋਂ ਰੇਲਵੇ ਲਾਈਨ ਗੁਰਦਾਸਪੁਰ ਵਿਖੇ ਚੱਲ ਰਹੇ ਕਿਸਾਨ ਜਥੇਬੰਦੀਆਂ ਦੇ ਧਰਨੇ ਵਿੱਚ ਸ਼ਾਮਲ ਹੋਕੇ ਇਕਮੁੱਠਤਾ ਦਾ ਪ੍ਰਗਟਾਵਾ ਕੀਤਾ ‌ ।ਇਸ ਮੌਕੇ ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਗੁਰਦਾਸਪੁਰ,ਆਸ਼ਾ ਵਰਕਰਜ ਅਤੇ ਫੈਸੀਲੀਟੇਟਰਜ ਯੂਨੀਅਨ ਪੰਜਾਬ,ਜਮਹੂਰੀ ਅਧਿਕਾਰ ਸਭਾ ਪੰਜਾਬ ਜਿਲਾ ਗੁਰਦਾਸਪੁ ਇਕਾਈ ਅਤੇ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਕਿਸਾਨ ਮਜ਼ਦੂਰ ਵਿਰੋਧੀ ਖੇਤੀ ਕਾਨੂੰਨਾ ਨੂੰ ਕਾਰਪੋਰੇਟ ਪੱਖੀ ਕਰਾਰ ਦਿੰਦਿਆਂ ਤਰੁੰਤ ਵਾਪਸ ਲੈਣ ਦੀ ਮੰਗ ਕੀਤੀ।

ਅੱਜ ਦੇ ਧਰਨੇ ਨੂੰ ਹਰਜਿੰਦਰ ਸਿੰਘ ਵਡਾਲਾ ਬਾਂਗਰ,ਡਾਕਟਰ ਸਤਿੰਦਰ ਸਿੰਘ,ਬਲਵਿੰਦਰ ਕੌਰ ਅਲੀ ਸ਼ੇਰ ਅਤੇ ਅਮਰਜੀਤ ਸ਼ਾਸਤਰੀ ਨੇ ਸੰਬੋਧਨ ਕਰਦਿਆਂ ਮੁਲਾਜ਼ਮ ਜਥੇਬੰਦੀਆਂ ਵੱਲੋਂ ਪੂਰਾ ਸਹਿਯੋਗ ਦੇਣ ਦਾ ਵਾਅਦਾ ਕੀਤਾ। ਇਸ ਮੌਕੇ ਜਮਹੂਰੀ ਅਧਿਕਾਰ ਸਭਾ ਪੰਜਾਬ ਜਿਲਾ ਗੁਰਦਾਸਪੁਰ ਇਕਾਈ ਦੇ ਜਿਲਾ ਪ੍ਰਧਾਨ ਡਾਕਟਰ ਜਗਜੀਵਨ ਲਾਲ ਜਿਲਾ ਸੱਕਤਰ ਅਸ਼ਵਨੀ ਕੁਮਾਰ ਅਤੇ ਡੀ ਟੀ ਐਫ ਪੰਜਾਬ ਗੁਰਦਾਸਪੁਰ ਦੇ ਜਿਲਾ ਜਰਨਲ ਸਕੱਤਰ ਗੁਰਦਿਆਲ ਚੰਦ,ਸਤਿਬੀਰ ਸਿੰਘ ਭੰਡਾਲ ,ਅਮਰਜੀਤ ਸਿੰਘ ਮਨੀ,ਸੁਖਜਿੰਦਰ ਸਿੰਘ,ਹਰਦੀਪ ਰਾਜ ,ਸਤਨਾਮ ਸਿੰਘ,ਅਜੈਬ ਸਿੰਘ,ਅਨੇਕ ਚੰਦ ਪਾਹੜਾ, ਗੁਰਵਿੰਦਰ ਕੌਰ ਬਹਿਰਾਮਪੁਰ,ਸੁਰਜੀਤ ਮਸੀਹ,ਸੁਰਜੀਤ ਰਾਜ ਅਤੇ ਵੀਨਾ ਰਾਣੀ ਹਾਜ਼ਰ ਸਨ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply