ਸਵੈ ਰੋਜ਼ਗਾਰ ਸਕੀਮਾਂ ਤਹਿਤ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਨੌਜਵਾਨ ਆਪਣੀ ਰਜਿਸਟਰੇਸ਼ਨ ਕਰਾਉਣ : ਡਿਪਟੀ ਕਮਿਸ਼ਨਰ

ਪਠਾਨਕੋਟ ,9 ਅਕਤੂਬਰ (ਰਜਿੰਦਰ ਸਿੰਘ ਰਾਜਨ ਬਿਊਰੋ ਚੀਫ ) : ਪੰਜਾਬ ਸਰਕਾਰ ਵਲੋਂ ਬੇਰੋਜ਼ਗਾਰ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਾਉਣ ਦੇ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਦੱਸਿਆ ਕਿ ਜੋ ਵੀ ਕੋਈ ਬੇ-ਰੋਜ਼ਗਾਰ ਪ੍ਰਾਰਥੀ ਆਪਣਾ ਕਾਰੋਬਾਰ ਸ਼ੁਰੂ ਕਰਨਾ ਚਾਹੁੰਦਾ ਹੈ ਉਹ ਪ੍ਰਾਰਥੀ ਆਪਣੀ ਪ੍ਰਤੀ ਬੇਨਤੀ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਦੇ ਸਕਦਾ ਹੈ।

ਉਨਾਂ ਦੱਸਿਆ ਕਿ ਕੋਵਿਡ-19 ਮਹਾਂਮਾਰੀ ਕਾਰਣ ਕਿਉਂ ਜੋ ਦਫਤਰਾਂ ਵਿੱਚ ਪਬਲਿਕ ਡੀਲਿੰਗ ਬੰਦ ਹੈ ਇਸ ਲਈ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਠਾਨਕੋਟ ਵਲੋਂ ਗੂਗਲ ਲਿੰਕ
 https://forms.gle/asJ9QSHEd1eAqBzX6  ਤਿਆਰ ਕੀਤਾ ਗਿਆ ਹੈ। ਕੋਈ ਵੀ ਬੇ-ਰੋਜ਼ਗਾਰ ਪ੍ਰਾਰਥੀ ਜੋ ਸਵੈ-ਰੋਜ਼ਗਾਰ ਸਕੀਮਾਂ ਤਹਿਤ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਲੋਨ ਲੈਣ ਦਾ ਚਾਹਵਾਨ ਹੈ ਉਹ ਪ੍ਰਾਰਥੀ ਘਰ ਬੈਠੇ ਹੀ ਇਸ ਗੂਗਲ ਲਿੰਕ ਰਾਹੀਂ ਆਪਣੀ ਪ੍ਰਤੀ ਬੇਨਤੀ ਭੇਜ ਸਕਦਾ ਹੈ।ਜਿਨਾਂ ਪ੍ਰਾਰਥੀਆਂ ਦੀਆਂ ਪ੍ਰਤੀ ਬੇਨਤੀਆਂ ਪ੍ਰਾਪਤ ਹੋਣਗੀਆਂ ਉਨਾਂ ਨੂੰ ਆਪਣਾ ਕਾਰੋਬਾਰ ਸਥਾਪਤ ਕਰਨ ਲਈ ਲੋਨ ਪ੍ਰਾਪਤ ਕਰਨ ਲਈ ਪਹਿਲ ਦੇ ਆਧਾਰ ਤੇ ਉਪਰਾਲੇ ਕੀਤੇ ਜਾਣਗੇ।

ਗੁਰਮੇਲ ਸਿੰਘ ਜ਼ਿਲਾ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫਸਰ ਪਠਾਨਕੋਟ ਨੇ ਅਪੀਲ ਕਰਦਿਆਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਜਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਠਾਨਕੋਟ ਦੇ ਹੈਲਪ-ਲਾਈਨ ਨੰਬਰ 7657825214 ਤੇ ਸਪੰਰਕ ਕੀਤਾ ਜਾ ਸਕਦਾ ਹੈ। 

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply