ਜਲ ਸਪਲਾਈ ਕਾਮੇ 12 ਨੂੰ ਕਾਰਜਕਾਰੀ ਇੰਜੀਨੀਅਰ ਮੰਡਲ ਨੰ:2 ਦਫਤਰ ਦੇ ਬਾਹਰ ਕਰਨਗੇ ਰੋਸ ਪ੍ਰਦਰਸ਼ਨ : ਧਨੋਆ,ਰਾਣਾ


30 ਦਿਨ ਦੀ ਦਾ ਕੰਮ ਲੈ ਕੇ 26 ਦਿਨ ਦੀ ਦਿੱਤੀ ਜਾ ਰਹੀ ਹੈ ਤਨਖ਼ਾਹ : ਕੁਲਦੀਪ ਸਿੰਘ ਰਾਣਾ

ਗੜ੍ਹਦੀਵਾਲਾ 10 ਅਕਤੂਬਰ (ਚੌਧਰੀ) : ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਰਜਿ 26 ਬ੍ਰਾਂਚ ਗੜ੍ਹਦੀਵਾਲਾ ਦੀ ਮੀਟਿੰਗ ਪ੍ਰਧਾਨ ਦਰਸ਼ਬੀਰ ਸਿੰਘ ਰਾਣਾ ਦੀ ਅਗਵਾਈ ਹੇਠ ਹੋਈ ਇਸ ਮੌਕੇ ਜਨਰਲ ਸਕੱਤਰ ਰਣਦੀਪ ਸਿੰਘ ਨੇ ਸੰਬੋਧਨ ਕਰਦੇ ਦੱਸਿਆ ਕਿ ਕਾਰਜਕਾਰੀ ਇੰਜੀਨੀਅਰ ਮੰਡਲ ਨੰਬਰ 2 ਦਾ ਜੋ ਜ਼ਿਲ੍ਹਾ ਕਮੇਟੀ ਵੱਲੋਂ ਧਰਨਾ ਰੱਖਿਆ ਗਿਆ ਹੈ ਉਸ ਵਿੱਚ ਗੜ੍ਹਦੀਵਾਲ ਬਰਾਂਚ ਦੇ ਸਮੂਹ ਵਰਕਰ ਇਸ ਧਰਨੇ ਵਿੱਚ ਆਪਣੀ ਸ਼ਮੂਲੀਅਤ ਕਰਨਗੇ ਤਾਂ ਜੋ ਵਰਕਰਾਂ ਦੀਆਂ ਜਾਇਜ਼ ਅਤੇ ਹੱਕੀ ਮੰਗਾਂ ਨੂੰ ਮਨਵਾਇਆ ਜਾ ਸਕੇ।

ਇਸ ਮੌਕੇ ਆਗੂਆਂ ਨੇ ਦੱਸਿਆ ਕਿ ਜਲ ਸਪਲਾਈ ਵਿਭਾਗ ਦੇ ਵਿੱਚ ਪਿਛਲੇ 10-15 ਸਾਲਾਂ ਤੋਂ ਵਰਕਰ ਇਨਲਿਸਟਮੈਂਟ ਪਾਲਿਸੀ ਅਧੀਨ ਕੰਮ ਕਰ ਰਹੇ ਹਨ ਵਿਭਾਗ ਦੇ ਅਧਿਕਾਰੀਆਂ ਵੱਲੋਂ ਉਨ੍ਹਾਂ ਪਾਸੋਂ ਪੂਰਾ ਮਹੀਨਾ ਕੰਮ ਲਿਆ ਜਾਂਦਾ ਹੈ ਪਰ ਤਨਖਾਹ ਸਿਰਫ਼ 26 ਦਿਨ ਦੀ ਦਿੱਤੀ ਜਾ ਰਹੀ ਹੈ।ਇਸ ਸਬੰਧੀ ਜਥੇਬੰਦੀ ਵੱਲੋਂ ਕਾਰਜਕਾਰੀ ਇੰਜੀਨੀਅਰ ਮੰਡਲ ਨੰਬਰ 2 ਪਾਸੋਂ ਮੰਗ ਕੀਤੀ ਗਈ ਸੀ ਕਿ ਜਾਂ ਤਾਂ ਵਰਕਰਾਂ ਨੂੰ 30 ਦਿਨ ਦੀ ਤਨਖਾਹ ਦਿੱਤੀ ਜਾਵੇ ਜਾਂ ਫਿਰ ਹਫਤਾਵਾਰੀ ਰੈਸਟ ਦਿੱਤੀ ਜਾਵੇ ਪਰ ਕਾਰਜਕਾਰੀ ਇੰਜੀਨੀਅਰ ਮੰਡਲ ਨੰਬਰ 2 ਵੱਲੋ ਵਰਕਰਾਂ ਦੀਆਂ ਇਨ੍ਹਾਂ ਜਾਇਜ਼ ਮੰਗਾਂ ਨੂੰ ਜਾਣ ਬੁੱਝ ਕੇ ਅਣਗੋਲਿਆ ਕੀਤਾ ਜਾ ਰਿਹਾ ਹੈ ਜਥੇਬੰਦੀ ਵੱਲੋਂ ਕਾਰਜਕਾਰੀ ਇੰਜੀਨੀਅਰ ਨੂੰ ਡੈਪੂਟੇਸ਼ਨ ਤੇ ਵੀ ਮਿਲਿਆ ਗਿਆ ਸੀ ਪਰ ਉਕਤ ਅਧਿਕਾਰੀ ਵੱਲੋਂ ਵਾਰ ਵਾਰ ਵਿਸ਼ਵਾਸ ਦਿਵਾਉਣ ਦੇ ਬਾਵਜੂਦ ਵੀ ਅੱਜ ਤਿੰਨ ਮਹੀਨੇ ਬੀਤ ਜਾਣ ਤੋਂ ਬਾਅਦ ਵੀ ਇਨ੍ਹਾਂ ਮੰਗਾਂ ਨੂੰ ਲਾਗੂ ਨਹੀਂ ਕੀਤਾ ਗਿਆ

ਜਿਸ ਕਰਕੇ ਵਰਕਰਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਆਗੂਆਂ ਨੇ ਦੱਸਿਆ ਕਿ ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋਂ ਲੈਟਰਾਂ ਜਾਰੀ ਕੀਤੀਆਂ ਗਈਆਂ ਹਨ ਕਿ ਵਰਕਰਾਂ ਨੂੰ ਹਰ ਮਹੀਨੇ 7 ਤਰੀਕ ਤੋਂ ਪਹਿਲਾਂ ਤਨਖ਼ਾਹ ਦਿੱਤੀ ਜਾਵੇ ਪਰ ਕਾਰਜਕਾਰੀ ਇੰਜੀਨੀਅਰ ਵੱਲੋਂ ਅਜੇ ਤੱਕ ਵਰਕਰਾਂ ਨੂੰ ਪਿਛਲੇ ਮਹੀਨੇ ਦੀ ਤਨਖਾਹ ਨਹੀਂ ਦਿੱਤੀ ਗਈ ਜਿਸ ਕਰਕੇ ਵਰਕਰਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਜ਼ਿਲ੍ਹਾ ਕਮੇਟੀ ਦੇ ਫ਼ੈਸਲੇ ਅਨੁਸਾਰ 12 ਤਰੀਕ ਨੂੰ ਕਾਰਜਕਾਰੀ ਇੰਜੀਨੀਅਰ ਦੇ ਧਰਨੇ ਵਿੱਚ ਬ੍ਰਾਂਚ ਗੜਦੀਵਾਲ ਦੇ ਵਰਕਰ ਆਪਣੀ ਵੱਧ ਤੋਂ ਵੱਧ ਸ਼ਮੂਲੀਅਤ ਕਰਨਗੇ ਤਾਂ ਜੋ ਆਪਣੀਆਂ ਜਾਇਜ਼ ਅਤੇ ਹੱਕੀ ਮੰਗਾਂ ਨੂੰ ਮਨਵਾਇਆ ਜਾ ਸਕੇ ਇਸ ਮੌਕੇ ਕੁਲਦੀਪ ਸਿੰਘ ਰਾਣਾ ਸੀਨੀਅਰ ਮੀਤ ਪ੍ਰਧਾਨ , ਸੰਦੀਪ ਕੁਮਾਰ ਠਾਕੁਰ ਮੀਤ ਪ੍ਰਧਾਨ, ਜਗਦੀਸ਼ ਸਿੰਘ ਧੁੱਗਾ ਖਜ਼ਾਨਚੀ, ਕੁਲਜੀਤ ਸਿੰਘ ,ਅਜੈ ਕੁਮਾਰ ਆਦਿ ਹਾਜ਼ਰ ਸਨ

News
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply