ਜ਼ਿਲੇ ਦੀਆਂ ਮੰਡੀਆਂ ‘ਚ ਕੱਲ ਸ਼ਾਮ ਤੱਕ 9015 ਮੀਟ੍ਰਿਕ ਟਨ ਝੋਨੇ ਦੀ ਹੋਈ ਆਮਦ,ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 7685 ਮੀਟ੍ਰਿਕ ਟਨ ਝੋਨੇ ਦੀ ਕੀਤੀ ਖ਼ਰੀਦ


ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ, ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤਾਂ ਵਿਚ ਰਲਾਇਆ ਜਾਵੇ

ਪਠਾਨਕੋਟ,10 ਅਕਤੂਬਰ (ਰਜਿੰਦਰ ਸਿੰਘ ਰਾਜਨ ਬਿਊਰੋ ਚੀਫ  ) : ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਦੱਸਿਆ ਕਿ ਕੋਰੋਨਾ ਵਾਇਰਸ ਤੋਂ ਬਚਾਓ ਲਈ ਸਰਕਾਰ ਵੱਲੋਂ ਦਿੱਤੀਆਂ ਹਦਾਇਤਾਂ ਮੁਤਾਬਿਕ ਜ਼ਿਲਾ ਪਠਾਨਕੋਟ ਦੀਆਂ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਕੀਤੀ ਜਾ ਰਹੀ ਹੈ ਅਤੇ ਸਾਰੀ ਖ਼ਰੀਦ ਪ੍ਰਕ੍ਰਿਆ ਤਸੱਲੀ ਬਖ਼ਸ਼ ਢੰਗ ਨਾਲ ਜਾਰੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲਾ ਦੀਆਂ ਮੰਡੀਆਂ ਵਿਚ ਸ਼ੁਕਰਵਾਰ ਸ਼ਾਮ ਤੱਕ 9015 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 7685 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸਾਨੀ ਨਾ ਆਵੇ ਇਸ ਲਈ ਮੰਡੀਆਂ ਵਿੱਚ ਕਿਸਾਨਾਂ ਵਾਸਤੇ ਹਰ ਤਰ੍ਹਾਂ ਦੇ ਲੋੜੀਂਦੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸ਼ੁਕਰਵਾਰ ਸ਼ਾਮ ਤੱਕ ਪਨਗਰੇਨ ਵੱਲੋਂ 3241 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 1260  ਮੀਟ੍ਰਿਕ ਟਨ, ਪਨਸਪ ਵੱਲੋਂ 1154 ਮੀਟ੍ਰਿਕ ਟਨ, ਪੰਜਾਬ ਵੇਅਰ ਹਾਊਸ ਵੱਲੋਂ 1919 ,ਐਫ.ਸੀ. ਆਈ. ਵੱਲੋਂ 111 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।

ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰ ਨੇ ਜਿੱਥੇ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕੀ ਫਸਲ ਲਿਆਉਣ ਦੀ ਅਪੀਲ ਕੀਤੀ ਉਥੇ ਹੀ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਵੀ ਕੀਤੀ। ਉਨਾਂ ਕਿਹਾ ਕਿ ਅੱਗ ਲਗਾਉਣ ਨਾਲ ਇੱਕ ਤਾਂ ਜਿੱਥੇ ਵਾਤਾਵਰਨ ਤੇ ਮਾੜਾ ਪ੍ਰਭਾਵ ਪੈਂਦਾ ਹੈ ਉਥੇ ਹੀ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘੱਟਦੀ ਹੈ। ਉਨਾਂ ਕਿਹਾ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤੀਬਾੜੀ ਵਿਭਾਗ ਵੱਲੋਂ ਸਿਫਾਰਿਸ਼ ਕੀਤੇ ਜਾਂਦੇ ਆਧੁਨਿਕ ਸੰਦਾਂ ਦੀ ਵਰਤੋਂ ਕਰ ਕੇ ਪਰਾਲੀ ਨੂੰ ਖੇਤਾ ਵਿਚ ਰਲਾਉਣ ਨੂੰ ਤਰਜੀਹ ਦਿੱਤੀ ਜਾਵੇ।

News
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply