ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਨਾਲ ਪੈਦਾ ਹੋਈਆਂ ਗੈਸਾਂ ਬੱਚਿਆਂ ਅਤੇ ਬਜ਼ੁਰਗਾਂ ਦੀ ਸਿਹਤ ਲਈ ਖਤਰਨਾਕ : ਡਾ.ਔਲਖ

ਕਿਸਾਨ ਵੀਰਾਂ ਨੂੰ ਪਰਾਲੀ ਖੇਤਾਂ ਵਿੱਚ ਹੀ ਸੰਭਾਲਣ ਦੀ ਅਪੀਲ

ਗੁਰਦਾਸਪੁਰ,15 ਅਕਤੂਬਰ (ਅਸ਼ਵਨੀ) : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ,ਗੁਰਦਾਸਪੁਰ ਦੇ ਸਹਿਯੋਗੀ ਨਿਰਦੇਸ਼ਕ (ਸਿਖਲਾਈ) ਡਾ. ਸਰਬਜੀਤ ਸਿੰਘ ਔਲਖ ਨੇ ਜਿਲੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ। ਅੱਗ ਲਗਾਉਣ ਨਾਲ ਜਿੱਥੇ ਵਾਤਾਵਰਣ ਪਲੀਤ ਹੁੰਦਾ ਹੈ ਉਸ ਦੇ ਨਾਲ ਭੂਮੀ ਦੀ ਸਿਹਤ ਵੀ ਖਰਾਬ ਹੁੰਦੀ ਹੈ।

ਉਨਾਂ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਨਾਲ ਪੈਦਾ ਹੋਈਆਂ ਗੈਸਾਂ ਬੱਚਿਆਂ ਅਤੇ ਬਜੁਰਗਾਂ ਦੀ ਸਿਹਤ ਲਈ ਬਹੁਤ ਖਤਰਨਾਕ ਹਨ। ਉਹਨਾਂ ਦੱਸਿਆ ਕਿ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ , ਲੁਧਿਆਣਾ ਨੇ ਪਰਾਲੀ ਦੀ ਸੰਭਾਲ ਵਾਸਤੇ ਵੱਖ-ਵੱਖ ਤਕਨੀਕਾਂ  ਵਿਕਸਤ ਕੀਤੀਆਂ ਹਨ ਜੋ ਕਿ ਕਿਸਾਨ ਵੀਰ ਅਪਣਾ ਕੇੇ  ਪਰਾਲੀ ਦੀ ਸਾਂਭ ਸੰਭਾਲ ਕਰ ਸਕਦੇ ਹਨ।

ਕਣਕ ਦੀ ਸਿੱਧੀ ਬਿਜਾਈ ਕਰਨ ਵਾਸਤੇ ਹੈਪੀ ਸੀਡਰ/ਸੁਪਰ ਸੀਡਰ  ਦੀ ਵਰਤੋਂ ਕੀਤੀ ਜਾ ਸਕਦੀ ਹੈ ਜੋ ਕਿ ਕੰਬਾਈਨ ਨਾਲ ਝੋਨਾ ਵੱਢਣ ਉਪਰੰਤ ਕਣਕ ਦੀ ਸਿੱਧੀ ਬਿਜਾਈ ਕਰ ਦਿੰਦੀ ਹੈ।ਉਹਨਾਂ ਦੱਸਿਆ ਕਿ ਹੈਪੀ ਸੀਡਰ ਦੀ ਵਰਤੋਂ ਤੋਂ ਪਹਿਲਾਂ ਕੁਝ ਖਾਸ ਗੱਲਾਂ ਨੂੰ ਧਿਆਨ ਵਿੱਚ ਰੱਖਣ ਦੀ ਜੂਰਤ ਹੈ ਤਾਂ ਜੋ ਕਣਕ ਦਾ ਵਧੀਆ ਝਾੜ ਲਿਆ ਜਾ ਸਕੇ। ਹੈਪੀ ਸੀਡਰ ਦੀ ਬਿਜਾਈ ਤੋਂ ਪਹਿਲਾਂ ਪਰਾਲੀ ਇੱਕਸਾਰ ਖੇਤ ਵਿੱਚ ਖਿਲਰੀ ਹੋਣੀ ਚਾਹੀਦੀ

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply