ਵੱਡੀ ਖ਼ਬਰ: ਪੰਜਾਬ ਤੇ ਯੂ.ਟੀ. ਮੁਲਾਜ਼ਮ ਸੰਘਰਸ਼ ਮੋਰਚੇ’ ਵੱਲੋਂ ਪੰਜਾਬ ਅੰਦਰ ਤਿੰਨ ਜ਼ੋਨਲ ਰੈਲੀਆਂ ਕਰਨ ਦਾ ਫੈਸਲਾ, ਹਰੇਕ ਜਗ੍ਹਾ ‘ਤੇ ਕਿਸਾਨ ਅੰਦੋਲਨ ਵਿੱਚ ਸ਼ਮੂਲੀਅਤ

‘ਪੰਜਾਬ ਤੇ ਯੂ.ਟੀ. ਮੁਲਾਜ਼ਮ ਸੰਘਰਸ਼ ਮੋਰਚੇ’ ਵੱਲੋਂ ਪੰਜਾਬ ਅੰਦਰ ਤਿੰਨ ਜ਼ੋਨਲ ਰੈਲੀਆਂ ਕਰਨ ਦਾ ਫੈਸਲਾ

  ਗੁਰਦਾਸਪੁਰ ਵਿੱਚ  31ਅਕਤੂਬਰ ਨੂੰ ਕਾਦੀਆਂ ਵਿਖੇ ਹੋਵੇਗੀ ਵਿਸ਼ਾਲ ਰੈਲੀ
ਗੁਰਦਾਸਪੁਰ 19ਅਕਤੂਬਰ( ਅਸ਼ਵਨੀ ) :-
ਕੋਵਿਡ-19 ਦੀ ਆੜ ਲੈ ਕੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੇ ਸਰਕਾਰੀ, ਅਰਧ ਸਰਕਾਰੀ, ਬੋਰਡਾਂ, ਕਾਰਪੋਰੇਸ਼ਨਾ ਅਤੇ ਸਹਿਕਾਰੀ ਅਦਾਰਿਆਂ ਦੇ ਨਿੱਜੀਕਰਨ ਦੀ ਪ੍ਰੀਕਿਰਿਆ ਨੂੰ  ਬੁਲਟ ਦੀ ਗਤੀ ‘ਤੇ ਲਾਗੂ ਕਰਨਾ ਸ਼ੁਰੂ ਕੀਤਾ ਹੋਇਆ ਹੈ।  ਇਸ ਦਾ ਟਾਕਰਾ ਕਰਨ ਲਈ ਇੱਕ ਮਜ਼ਬੂਤ ਅਤੇ ਸਾਂਝੀ ਮੁਲਾਜ਼ਮ ਲਹਿਰ ਦੀ ਲੋੜ ਹੈ।

ਪ੍ਰੈਸ ਬਿਆਨ ਜਾਰੀ ਕਰਦਿਆਂ  ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਗੁਰਦਾਸਪੁਰ ਦੇ ਜਿਲਾ ਆਗੂ ਅਮਰਜੀਤ ਸ਼ਾਸਤਰੀ ਹਰਜਿੰਦਰ ਸਿੰਘ ਵਡਾਲਾ ਬਾਂਗਰ ਨੇ ਕਿਹਾ ਕਿ
ਕੇਂਦਰ ਸਰਕਾਰ ਵੱਲੋਂ ਧੱਕੇ ਨਾਲ ਪਾਸ ਕੀਤੇ ਗਏ ਕਿਸਾਨ ਵਿਰੋਧੀ ਤਿੰਨ ਕਾਲੇ ਕਾਨੂੰਨਾਂ ਖ਼ਿਲਾਫ ਪੰਜਾਬ ਅੰਦਰ ਕਿਸਾਨ ਲਹਿਰ ਸਿਖਰਾਂ ਛੂਹ ਰਹੀ ਹੈ ਅਤੇ ‘ਪੰਜਾਬ ਤੇ ਯੂ.ਟੀ. ਮੁਲਾਜ਼ਮ ਸੰਘਰਸ਼ ਮੋਰਚੇ’ ਵੱਲੋਂ ਹਰੇਕ ਜਗ੍ਹਾ ‘ਤੇ ਕਿਸਾਨ ਅੰਦੋਲਨ ਵਿੱਚ ਸ਼ਮੂਲੀਅਤ ਕੀਤੀ ਜਾ ਰਹੀ ਹੈ।ਇਸ ਅੰਦੋਲਨ ਦੀ ਲੋੜ ਅਤੇ ਮਹੱਤਤਾ ਨੂੰ ਸਮਝਦੇ ਹੋਏ ਮੋਰਚੇ ਵੱਲੋਂ ਮੁਲਾਜ਼ਮਾਂ ਦੀ ਭਲਾਈ ਲਈ ਕੈਬਨਿਟ ਮੰਤਰੀਆਂ ਦੀ ਕਮੇਟੀ ਮੈਂਬਰਾਂ ਦੇ ਸ਼ਹਿਰਾਂ ਅੰਦਰ 22, 23 ਅਤੇ 24 ਅਕਤੂਬਰ ਨੂੰ ਕੀਤੀਆਂ ਜਾ ਰਹੀਆਂ ਜ਼ੋਨਲ ਰੈਲੀਆਂ ਵਿੱਚ ਤਬਦੀਲੀ ਕੀਤੀ ਗਈ ਹੈ, ਜਿਸ ਅਨੁਸਾਰ 29 ਅਕਤੂਬਰ ਨੂੰ ਬਠਿੰਡਾ, 30 ਅਕਤੂਬਰ ਨੂੰ ਚੰਡੀਗੜ੍ਹ ਅਤੇ 31 ਅਕਤੂਬਰ ਨੂੰ ਕਾਦੀਆਂ ਵਿਖੇ ਜ਼ੋਨਲ ਰੈਲੀਆਂ ਕੀਤੀਆਂ ਜਾਣਗੀਆ
ਮੋਰਚੇ ਨਾਲ ਸਬੰਧਤ ਸਮੂਹ ਮੁਲਾਜ਼ਮ ਫੈਡਰੇਸ਼ਨਾਂ, ਅਧਿਆਪਕ ਜਥੇਬੰਦੀਆਂ, ਕੱਚੇ/ਠੇਕਾ ਮੁਲਾਜ਼ਮਾਂ ਦੀਆਂ ਜਥੇਬੰਦੀਆਂ ਅਤੇ ਮਾਣ ਭੱਤਾ ਵਰਕਰਾਂ ਦੀਆਂ ਜਥੇਬੰਦੀਆਂ ਨੂੰ ਇਹਨਾਂ ਰੈਲੀਆਂ ਦੀਆਂ ਵੱਡੀਆਂ ਤਿਆਰੀਆਂ ਕਰਨ ਵਿੱਚ ਲੱਗੇ ਚੁੱਕੀਆਂ ਹਨ ਤਾਂ ਜੋ ਮੁਲਾਜ਼ਮ ਲਹਿਰ ਦੇ ਮੋਢਿਆਂ ‘ਤੇ ਆਣ ਪਈ ਇਤਿਹਾਸਕ ਜ਼ਿੰਮੇਵਾਰੀ ਨੂੰ ਨਿਭਾਇਆ ਜਾ ਸਕੇ ਅਤੇ ਨਿੱਜੀਕਰਨ ਨੂੰ ਰੱਦ ਕਰਕੇ ਸਰਕਾਰੀ, ਅਰਧ ਸਰਕਾਰੀ ਅਤੇ ਜਨਤਕ ਖ਼ੇਤਰ ਦੇ ਅਦਾਰਿਆਂ ਨੂੰ ਆਉਣ ਵਾਲੀਆਂ ਪੀੜੀਆਂ ਲਈ ਸੰਭਾਲਿਆ ਜਾ ਸਕੇ।
ਜ਼ੋਨ ਬਠਿੰਡਾ ਵਿੱਚ ਬਠਿੰਡਾ, ਮਾਨਸਾ, ਮੁਕਤਸਰ, ਫਰੀਦਕੋਟ, ਫਿਰੋਜ਼ਪੁਰ, ਫ਼ਾਜ਼ਿਲਕਾ, ਮੋਗਾ ਬਰਨਾਲਾ, ਸੰਗਰੂਰ,ਜ਼ੋਨ ਚੰਡੀਗੜ੍ਹ ਵਿੱਚ ਚੰਡੀਗੜ੍ਹ, ਮੋਹਾਲੀ, ਪਟਿਆਲਾ, ਲੁਧਿਆਣਾ, ਫਤਹਿਗੜ੍ਹ ਸਾਹਿਬ, ਰੋਪੜ, ਨਵਾਂ ਸ਼ਹਿਰ ਅਤੇ ਜ਼ੋਨ ਕਾਦੀਆਂ ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਪਠਾਨਕੋਟ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ ਇਲਾਕੇ ਸਮੂਹ ਮੁਲਾਜਮ ਵੱਡੀ ਗਿਣਤੀ ਵਿਚ ਸ਼ਾਮਿਲ ਹੋਣਗੇ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply