ਸ੍ਰੀ ਹਰਗੋਬਿੰਦਪੁਰ ਕਾਂਗਰਸੀ ਵਰਕਰਾਂ ਵੱਲੋਂ ਮੁੱਖਮੰਤਰੀ ਪੰਜਾਬ ਦੇ ਇਤਿਹਾਸਕ ਫੈਸਲੇ ਦੀ ਖੁਸ਼ੀ ‘ਚ ਸੁਖਮਨੀ ਸਾਹਿਬ ਦੇ ਪਾਠ ਕਰਵਾਏ


ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਫੈਸਲੇ ਨਾਲ ਕਿਸਾਨਾਂ ਦੇ ਚਿਹਰਿਆਂ ‘ਤੇ ਮੁੜ ਤੋਂ ਲਾਲੀ ਆਈ: ਵਿਧਾਇਕ ਬਲਵਿੰਦਰ ਸਿੰਘ ਲਾਡੀ

ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਚੜਦੀ ਕਲਾ ਲਈ ਕੀਤੀੀ ਅਰਦਾਸ

ਬਟਾਲਾ / ਸ੍ਰੀ ਹਰਗੋਬਿੰਦਪੁਰ, 23 ਅਕਤੂਬਰ (ਸੰਜੀਵ ਨਈਅਰ/ਅਵਿਨਾਸ਼ ਸ਼ਰਮਾ ): ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨਾ ਲਈ ਲਏ ਗਏ ਇਤਿਹਾਸਕ ਫੈਸਲੇ ਨੂੰ ਮੁੱਖ ਰੱਖਦਿਆਂ ਅੱਜ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਸਮੂਹ ਕਾਂਗਰਸੀ ਵਰਕਰਾਂ ਵੱਲੋਂ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਸੁਖਮਨੀ ਸਾਬਿਹਬ ਦਾ ਪਾਠ ਕਰਵਾਏ ਗਏ। ਇਸ ਮੋਕੇ ਵਿਸ਼ੇਸ ਤੌਰ ‘ਤੇ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਸ੍ਰੀ ਬਲਵਿੰਦਰ ਸਿੰਘ ਲਾਡੀ ਪਹੁੰਚੇ। ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਉਪਰੰਤ ਹਾਜ਼ਰ ਕਾਂਗਰਸੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਕਿਸਾਨੀ ਨੂੰ ਬਚਾਉਣ ਲਈ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜੋ ਇਤਿਹਾਸਕ ਫੈਸਲਾ ਲਿਆ ਗਿਆ ਹੈ, ਉਸਦੀ ਅੱਜ ਹਰ ਪਾਸੇ ਸਲਾਘਾ ਹੋ ਰਹੀ ਹੈ।

ਪੰਜਾਬ ਦੀ ਕਿਸਾਨੀ ਨੂੰ ਬਚਾਉਣ ਲਈ ਬੀਤੇ ਦਿਨੀਂ ਵਿਧਾਨ ਸਭਾ ਵਿਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜੋ ਕੇਂਦਰ ਦੀ ਭਾਜਪਾ ਸਰਕਾਰ ਦੇ ਕਿਸਾਨ ਵਿਰੋਧੀ ਬਿੱਲਾਂ ਨੂੰ ਰੱਦ ਕਰਦਿਆਂ ਪੰਜਾਬ ਵਿਧਾਨ ਸਭਾ ਵਿੱਚ ਖੇਤੀ ਸੰਬੰਧੀ ਜੋ ਕਿਸਾਨ ਹਿਤ ਨਵੇਂ ਤਿੰਨ ਬਿਲ ਪਾਸ ਕਰਕੇ ਇਤਿਹਾਸਕ ਕਦਮ ਚੁੱਕਿਆ ਗਿਆ ਹੈ ਉਹ ਸਲਾਘਾਯੋਗ ਹਨ। ਇਨ੍ਹਾਂ ਸ਼ਲਾਘਾਯੋਗ ਬਿੱਲਾਂ ਲਈ ਦੇਸ਼ ਦਾ ਅੰਨਦਾਤਾ ਕੈਪਟਨ ਅਮਰਿੰਦਰ ਸਿੰਘ ਦੇ ਇਤਿਹਾਸਕ ਫੈਸਲੇ ਦੀ ਸਲਾਘਾ ਕਰ ਰਿਹਾ ਹੈ। ਬਲਵਿੰਦਰ ਸਿੰਘ ਲਾਡੀ ਨੇ ਅੱਗੇ ਕਿਹਾ ਕਿ ਕੈਪਟਨ ਸਰਕਾਰ ਕਿਸਾਨ ਹਿੱਤ ਲਈ ਪਿੱਛੇ ਨਹੀਂ ਹਟੇਗੀ ਤੇ ਪੰਜਾਬ ਸਰਕਾਰ ਕਿਸਾਨਾਂ ਨਾਲ ਖੜਾ ਹੈ। ਉਨਾਂ ਕਿਹਾ ਕਿ ਜਿਸ ਤਰ੍ਹਾਂ ਕੈਪਟਨ ਸਰਕਾਰ ਨੇ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਇਤਿਹਾਸਕ ਤੇ ਵੱਡਾ ਫੈਸਲਾ ਲਿਆ ਸੀ, ਉਸੇ ਤਰ੍ਹਾਂ ਇਕ ਵਾਰ ਫ਼ਿਰ ਕਿਸਾਨੀ ਨੂੰ ਬਚਾਉਣ ਲਈ ਕੈਪਟਨ ਸਰਕਾਰ ਵੱਲੋਂ ਵੱਡਾ ਕਦਮ ਉਠਾਇਆ ਗਿਆ ਹੈ, ਜਿਸ ਤੋਂ ਪੂਰਾ ਕਿਸਾਨ ਵਰਗ ਖੁਸ਼ ਹੈ ਅਤੇ ਕਿਸਾਨਾਂ ਨੂੰ ਪੂਰੀ ਆਸ ਸੀ ਕਿ ਕੈਪਟਨ ਸਰਕਾਰ ਕਿਸਾਨੀ ਹਿੱਤਾਂ ਲਈ ਪਿੱਛੇ ਨਹੀਂ ਹਟੇਗੀ।

ਵਾਈਸ ਪ੍ਰਧਾਨ ਰਾਕੇਸ਼ ਸੋਨੀ ਨੇ ਕਿਹਾ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਤੇ ਲਖਤੇ ਜਿਗਰ ਕੈਪਟਨ ਅਮਰਿੰਦਰ ਸਿੰਘ ਜੀ ਨੇ ਜੋ ਇਤਿਹਾਸ ਨੂੰ ਸੁਨਿਰੀ ਅੱਖਰਾਂ ਵਿੱਚ ਪਰੋਇਆ ਹੈ, ਉਸ ਨੂੰ ਸਾਡੀਆਂ ਮੌਜ਼ੂਦਾ ਅਤੇ ਆਉਣ ਵਾਲੀਆਂ ਪੀੜੀਆਂ ਹਮੇਸ਼ਾ ਯਾਦ ਰੱਖਣਗੀਆਂ। ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਅੱਜ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਦੇ ਫੈਸਲੇ ਦੀ ਖੁਸ਼ੀ ਵਿੱਚ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਸਮੂਹ ਕਾਂਗਰਸੀ ਵਰਕਰਾਂ ਵੱਲੋਂ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਹਨ ਅਤੇ ਵਾਹੇਗੁਰੂ ਅੱਗੇ ਅਰਦਾਸ ਕੀਤੀ ਹੈ ਕਿ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਹੋਰ ਬਲ ਬਖ਼ਸਣ ਤਾਂ ਕਿ ਉਹ ਕਿਸਾਨ ਅਤੇ ਪੰਜਾਬ ਦੀ ਜਨਤਾ ਅੱਗੇ ਦਰਪੇਸ਼ ਆਉਣ ਵਾਲੀਆਂ ਔਕੜਾਂ ਦੇ ਨਿਪਟਾਰੇ ਲਈ ਠੋਸ ਫੈਸਲੇ ਲੈ ਸਕਣ। ਇਸ ਮੌਕੇ ਭਾਰੀ ਸੰਖਿਆਂ ਵਿੱਚ ਕਾਂਗਰਸੀ ਵਰਕਰ ਹਾਜ਼ਰ ਸਨ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply