ਖਾਲਸਾ ਕਾਲਜ, ਗੜ੍ਹਦੀਵਾਲਾ ਦੇ ਨਤੀਜੇ ਰਹੇ ਸ਼ਾਨਦਾਰ


ਗੜ੍ਹਦੀਵਾਲਾ 24 ਅਕਤੂਬਰ (ਚੌਧਰੀ) : ਖ਼ਾਲਸਾ ਕਾਲਜ, ਗੜ੍ਹਦੀਵਾਲਾ ਦੇ ਰਜਿਸਟਰਾਰ ਡਾ. ਦਵਿੰਦਰ ਸੰਦਲ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਐਲਾਨੇ ਗਏ ਬੀ.ਏ. ਅਤੇ ਬੀ.ਐੱਸ-ਸੀ ਸਮੈਸਟਰ ਛੇਵਾਂ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ।ਬੀ.ਏ ਸਮੈਸਟਰ ਛੇਵਾਂ ਵਿੱਚ ਦਰਸ਼ਪ੍ਰੀਤ ਕੌਰ ਨੇ 78.96% ਅੰਕ, ਸ਼ੀਤਲ ਨੇ 78.54 % ਅਤੇ ਰਾਜਵੀਰ ਕੌਰ ਨੇ 76 % ਅੰਕ ਹਾਸਲ ਕਰਕੇ ਕ੍ਰਮਵਾਰ ਪਹਿਲਾ,ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ।ਇਸੇ ਤਰ੍ਹਾਂ ਬੀ.ਐੱਸ.ਸੀ. ਸਮੈਸਟਰ ਛੇਵਾਂ ਵਿਚੋਂ ਤਮੰਨਾਂ ਨੇ 82.05 % ਅੰਕ, ਲਵਲੀਨ ਕੌਰ ਨੇ 81.5 % ਅਤੇ ਸ਼ਿਵਾਨੀ ਨੇ 79.45 % ਅੰਕ ਹਾਸਲ ਕਰਕੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ।ਵਿਦਿਆਰਥੀਆਂ ਦੀਆਂ ਇਹਨਾਂ ਪ੍ਰਾਪਤੀਆਂ ਲਈ ਕਾਲਜ ਦੇ ਪ੍ਰਿੰਸੀਪਲ ਡਾ. ਸਤਵਿੰਦਰ ਸਿੰਘ ਢਿੱਲੋਂ ਨੇ ਵਿਭਾਗ ਦੇ ਅਧਿਆਪਕ ਸਾਹਿਬਾਨ ਨੂੰ ਸ਼ਾਨਦਾਰ ਨਤੀਜੇ ਲਈ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply