ਟੋਲ ਪਲਾਜਾ ਮਾਨਗੜ੍ਹ ਵਿਖੇ ਕਿਸਾਨਾਂ ਵਲੋਂ 18 ਵੇਂ ਦਿਨ ਵੀ ਧਰਨਾ ਜਾਰੀ

ਗੜ੍ਹਦੀਵਾਲਾ, 26 ਅਕਤੂਬਰ (ਚੌਧਰੀ ) : ਗੰਨਾ ਸੰਘਰਸ਼ ਕਮੇਟੀ ਏ. ਬੀ. ਸ਼ੂਗਰ ਮਿੱਲ ਰੰਧਾਵਾ (ਦਸੂਹਾ) ਵੱਲੋਂ ਇਲਾਕੇ ਦੇ ਕਿਸਾਨਾਂ ਦੇ ਸਹਿਯੋਗ ਨਾਲ ਪ੍ਰਧਾਨ ਸੁਖਪਾਲ ਸਿੰਘ ਸਹੋਤਾ ਦੀ ਅਗਵਾਈ ਹੇਠ ਕੇਂਦਰ ਦੀ ਮੋਦੀ ਸਰਕਾਰ ਦੀ ਤਰਫੋਂ ਕਿਸਾਨ ਵਿਰੋਧੀ ਬਣਾਏ ਕਾਲੇ
ਕਾਨੂੰਨ ਦੇ ਖ਼ਿਲਾਫ਼ ਮਾਨਗੜ੍ਹ ਟੋਲ ਪਲਾਜ਼ੇ ਤੇ ਦਿੱਤੇ ਜਾ ਰਹੇ ਅਣਮਿੱਥੇ ਸਮੇਂ ਦੇ ਧਰਨੇ ਦੇ 18 ਵੇਂ ਦਿਨ ਮੋਦੀ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ।

ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਗਿਆਨੀ ਬਗੀਚਾ ਸਿੰਘ ਡੱਫਰ,ਗੁਰਪ੍ਰੀਤ ਸਿੰਘ ਹੀਰਾਹਾਰ,ਸਵਰਨ ਸਿੰਘ ਰੰਧਾਵਾ ਸਮੇਤ ਵੱਖ-ਵੱਖ ਬੁਲਾਰਿਆਂ ਨੇ ਬੋਲਦਿਆਂ ਕਿਹਾ ਕਿ ਕਿਸਾਨ ਕੁਰਸੀ ਲਈ ਨਹੀਂ ਸਿਰਫ਼ ਆਪਣੇ ਹੱਕਾਂ ਲਈ ਲੜ ਰਹੇ ਹਨ,ਕਿਉਂਕਿ ਕਿਸਾਨ ਦੇਸ਼ ਦਾ ਅੰਨਦਾਤਾ ਹੈ,ਜੋ ਸਖ਼ਤ ਮਿਹਨਤ ਕਰਕੇ ਖੇਤਾਂ ਵਿੱਚ ਫ਼ਸਲ ਉਗਾਉਂਦਾ ਹੈ ਅਤੇ ਦੇਸ਼ ਵਾਸੀਆਂ ਦਾ ਢਿੱਡ ਭਰਦਾ ਹੈ। ਪਰ ਬੀ.ਜੇ.ਪੀ. ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਅੱਜ ਕਿਸਾਨ ਦੁਖੀ ਹੈ,ਆਰਥਿਕ ਮੰਦੀ ਦਾ ਸ਼ਿਕਾਰ ਹੋ ਕੇ ਖ਼ੁਦਕੁਸ਼ੀਆਂ ਦਾ ਰਾਹ ਅਖਤਿਆਰ ਕਰ ਰਿਹਾ ਹੈ।ਉਹ ਆਪਣਾ ਸੰਘਰਸ਼ ਇਸੇ ਤਰ੍ਹਾਂ ਜਾਰੀ ਰੱਖਣਗੇ।

ਇਸ ਮੌਕੇ ਨੰਬਰਦਾਰ ਸੁਖਵੀਰ ਸਿੰਘ ਭਾਨਾ,ਮਨਦੀਪ ਸਿੰਘ ਭਾਨਾ, ਮਨਜੀਤ ਸਿੰਘ ਮੱਲੂਵਾਲ,ਸਵਰਨ ਸਿੰਘ ਰੰਧਾਵਾ,ਮਲਕੀਤ ਸਿੰਘ ਰੰਧਾਵਾ, ਬਿਹਾਰਾ ਸਿੰਘ ਰੰਧਾਵਾ,ਪ੍ਰਭਜੋਤ ਸਿੰਘ,ਅਮਨਪ੍ਰੀਤ ਸਿੰਘ, ਜਸਵੀਰ ਸਿੰਘ,ਮਹਿੰਦਰ ਸਿੰਘ,ਸੰਦੀਪ ਸਿੰਘ,ਮੱਘਰ ਸਿੰਘ,ਸ਼ੇਰਾ, ਹਰਦੇਵ ਸਿੰਘ, ਕੁਲਦੀਪ ਸਿੰਘ,ਜਰਨੈਲ ਸਿੰਘ,ਨਰਿੰਦਰ ਸਿੰਘ, ਜਗਜੀਤ ਸਿੰਘ, ਚਰਨਜੀਤ ਹਰਦੋਪੱਟੀ ਸਮੇਤ ਭਾਰੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply