ਮਾਨਗੜ੍ਹ ਟੋਲ ਪਲਾਜ਼ਾ ਵਿਖੇ ਕਿਸਾਨਾਂ ਵਲੋਂ ਸਘੰਰਸ਼ 19 ਵੇਂ ਦਿਨ ਵੀ ਜਾਰੀ

ਗੜ੍ਹਦੀਵਾਲਾ 27 ਅਕਤੂਬਰ (ਚੌਧਰੀ) :ਗੰਨਾ ਸੰਘਰਸ਼ ਕਮੇਟੀ ਏ ਬੀ ਸ਼ੂਗਰ ਮਿੱਲ ਰੰਧਾਵਾ (ਦਸੂੂਹਾ) ਵਲੋਂ ਇਲਾਕੇ ਦੇ ਕਿਸਾਨਾਂ ਦੇ ਸਹਿਯੋਗ ਨਾਲ ਪ੍ਰਧਾਨ ਸੁਖਪਾਲ ਸਿੰਘ ਸਹੋਤਾ ਦੀ ਅਗਵਾਈ ਹੇਠ ਕੇਂਦਰ ਦੀ ਮੋਦੀ ਸਰਕਾਰ ਵੱਲੋ ਕਿਸਾਨ ਵਿਰੋਧੀ ਬਣਾਏ ਕਾਲੇ ਕਾਨੂੰਨ ਦੇ ਖਿਲਾਫ ਮਾਨਗੜ੍ਹ ਟੋਲ ਪਲਾਜ਼ਾ ਵਿਖੇ ਦਿੱਤੇ ਜਾ ਰਹੇ ਅਣਮਿੱਥੇ ਸਮੇਂ ਦੇ ਧਰਨੇ ਦੇ 19ਵੇਂ ਦਿਨ ਮੋਦੀ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ।ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਗਗਨਪ੍ਰੀਤ ਸਿੰਘ ਮੋਹਾਂ,ਦਵਿੰਦਰ ਸਿੰਘ ਚੋਹਕਾ, ਹਰਬੰਸ ਸਿੰਘ ਧੂਤ, ਚਰਨਜੀਤ ਸਿੰਘ ਚਠਿਆਲ,ਮੋਹਣ ਸਿੰਘ ਮੱਲੀ,ਮਾਸਟਰ ਗੁਰਚਰਨ ਸਿੰਘ ਕਾਲਰਾ,ਸਤਪਾਲ ਸਿੰਘ ਹੀਰਾਹਰ ਸਮੇਤ ਵੱਖ ਵੱਖ ਬੁਲਾਰਿਆਂ ਨੇ ਬੋਲਦਿਆਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਮਾਲ ਗੱਡੀਆਂ ਬੈਨ ਕਰ ਕੇ ਕਿਸਾਨ ਵਿਰੋਧੀ ਹੋਣ ਦਾ ਸਬੂਤ ਦੇ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਜੋ ਮਾਲ ਗੱਡੀਆਂ ਰਾਹੀਂ ਕਿਸਾਨਾਂ ਦੀ ਖੇਤੀ ਨਾਲ ਸਬੰਧਿਤ ਖਾਦਾਂ, ਸਪਰੇਆਂ ਅਤੇ ਹੋਰ ਕਈ ਪ੍ਰਕਾਰ ਦੇ ਖੇਤੀਬਾਡ਼ੀ ਸਬੰਧੀ ਸਾਜ਼ੋ ਸਮਾਨ ਆਉਂਦਾ ਸੀ ਉਸ ਨੂੰ ਬੈਨ ਕਰਕੇ ਮੋਦੀ ਸਰਕਾਰ ਨੇ ਕਿਸਾਨਾਂ ਨਾਲ ਧੱਕਾ ਕੀਤਾ ਹੈ। ਇਸ ਤੋਂ ਇਹ ਸਾਬਤ ਹੁੰਦਾ ਹੈ ਕਿ ਮੋਦੀ ਸਰਕਾਰ ਕਿਸਾਨ ਅਤੇ ਕਿਸਾਨੀ ਨੂੰ ਪੂਰਨ ਤੌਰ ਤੇ ਬਰਬਾਦ ਕਰਨ ਤੇ ਤੁਲੀ ਹੋਈ ਹੈ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਮੋਦੀ ਸਰਕਾਰ ਹੈਂਕਡ਼ਬਾਜ਼ੀ ਅਤੇ ਤਾਨਾਸ਼ਾਹੀ ਰਵੱਈਆ ਅਪਣਾ ਰਹੀ ਹੈ, ਜਿਸਨੂੰ ਕਿਸਾਨ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ ਅਤੇ ਜੇ ਆਉਣ ਵਾਲੇ ਸਮੇਂ ਵਿੱਚ ਕਿਸਾਨ ਵਿਰੋਧੀ ਕਾਲੇ ਕਾਨੂੰਨ ਬਿਲ ਰੱਦ ਨਾ ਕੀਤੇ ਗਏ ਤਾਂ ਮੋਦੀ ਸਰਕਾਰ ਦੀਆਂ ਜੜ੍ਹਾਂ ਹਿਲਾ ਕੇ ਰੱਖ ਦਿੱਤੀਆਂ ਜਾਣਗੀਆਂ।

ਇਸ ਮੌਕੇ ਚਰਨ ਸਿੰਘ ਗੜ੍ਹਦੀਵਾਲਾ, ਜਸਵਿੰਦਰ ਸਿੰਘ ਡੱਫਰ, ਗਿਆਨੀ ਬਗੀਚਾ ਸਿੰਘ ਡੱਫਰ, ਮੰਗਲ ਸਿੰਘ ਡੱਫਰ, ਮੱਘਰ ਸਿੰਘ ਪੰਨਵਾਂ, ਪਰਮਜੀਤ ਸਿੰਘ ਜੋਹਲ, ਚਰਨਜੀਤ ਸਿੰਘ ਨੰਬਰਦਾਰ ਝਿੰਗੜ ਖੁਰਦ, ਸਰਬਜੀਤ ਸਿੰਘ ਸਰਪੰਚ ਝਿੰਗੜ ਖੁਰਦ, ਹਰਪਾਲ ਸਿੰਘ ਨੰਬਰਦਾਰ,ਅਜਮੇਰ ਸਿੰਘ ਜੌਹਲ,ਉਂਕਾਰ ਸਿੰਘ ਜੌਹਲ, ਗੁਰਮਿੰਦਰ ਸਿੰਘ ਗੋਂਦਪੁਰ, ਤਲਵਿੰਦਰ ਸਿੰਘ,ਕੁਲਵਿੰਦਰ ਸਿੰਘ, ਸਾਧੂ ਸਿੰਘ, ਰਣਜੀਤ ਸਿੰਘ, ਹਰਜਿੰਦਰ ਸਿੰਘ, ਲਖਵੀਰ ਸਿੰਘ, ਡੋਗਰ ਸਿੰਘ, ਮਲਕੀਤ ਸਿੰਘ, ਹਰਜੀਤ ਸਿੰਘ ਡੱਫਰ ,ਬਿਹਾਰਾ ਸਿੰਘ ਰੰਧਾਵਾ, ਗੁਰਨਾਮ ਸਿੰਘ ਕਾਲਰਾ, ਮਹਿੰਦਰ ਸਿੰਘ, ਜਗਦੀਸ਼ ਸਿੰਘ, ਰੇਸ਼ਮ ਸਿੰਘ, ਜਗਜੀਤ ਸਿੰਘ, ਜਰਨੈਲ ਸਿੰਘ ਆਦਿ ਭਾਰੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ।

News
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply