ਬਾਬਾ ਦੀਪ ਸਿੰਘ ਸੇਵਾ ਦਲ ਵਲੋਂ ਗੜ੍ਹਦੀਵਾਲਾ ‘ਚ 1 ਨਵੰਬਰ ਨੂੰ ਕਿਸਾਨਾਂ ਦੇ ਹੱਕ ਵਿੱਚ ਕਰਨਗੇ ਰੋਸ ਪ੍ਰਦਰਸ਼ਨ, ਪੰਜਾਬ ਦੇ ਪ੍ਰਸਿੱਧ more read..

ਗੜ੍ਹਦੀਵਾਲਾ 28 ਅਕਤੂਬਰ (ਚੌਧਰੀ) :ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਵਲੋਂ ਕਿਸਾਨਾਂ ਦੇ ਹੱਕ ਵਿੱਚ ਗੜ੍ਹਦੀਵਾਲਾ ਸ਼ਹਿਰ ਵਿਖੇ 1 ਨਵੰਬਰ ਨੂੰ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜਿਸ ਵਿੱਚ ਪੰਜਾਬ ਦੇ ਪ੍ਰਸਿੱਧ ਪ੍ਰਚਾਰਕ ਤੇ ਬੁਲਾਰੇ ਜਿਨਾਂ ਵਿੱਚ ਲੱਖਾ ਸਿਧਾਣਾ, ਪਰਮਪਾਲ ਸਿੰਘ, ਕਨਵਰ ਗਰੇਵਾਲ,ਨਵਤੇਜ ਸਿੰਘ ਗੱਗੂ, ਸੁਖਪ੍ਰੀਤ ਉਧੋਕੇ, ਵੀਰ ਸਿੰਘ, ਬਰਜਿੰਦਰ ਸਿੰਘ ਆਦਿ ਪਹੁੰਚ ਕੇ ਸਮੂਹ ਸੰਗਤਾਂ ਨੂੰ ਸੰਬੋਧਨ ਕਰਨਗੇ।

ਇਸ ਰੋਸ ਪ੍ਰਦਰਸ਼ਨ ਸਬੰਧੀ ਪੋਸਟਰ ਜਾਰੀ ਕਰਦਿਆਂ ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਗੜ੍ਹਦੀਵਾਲਾ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਨੇ ਦੱਸਿਆ ਕਿ ਇਹ ਸਮਾਗਮ ਪੰਜਾਬ ਨੈਸ਼ਨਲ ਬੈਂਕ ਗੋਂਦਪੁਰ ਦੇ ਨਜਦੀਕ 1 ਨਵੰਬਰ ਨੂੰ ਦਿਨ ਐਤਵਾਰ ਨੂੰ ਦੁਪਹਿਰ 2 ਵਜੇ ਕੀਤਾ ਜਾ ਰਿਹਾ ਹੈ। ਸਮੂਹ ਸੰਗਤਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਰੋਸ ਪ੍ਰਦਰਸ਼ਨ ਵਿੱਚ ਜਰੂਰ ਪਹੁੰਚੋ।

ਇਸ ਮੌਕੇ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਜੋਤ ਸਿੰਘ ਤਲਵੰਡੀ, ਕੈਸ਼ੀਅਰ ਪ੍ਰਸ਼ੋਤਮ ਸਿੰਘ ਬਾਹਗਾ,ਮਨਿੰਦਰ ਸਿੰਘ, ਭਾਈ ਸਰਤਾਜ ਸਿੰਘ ਬਸਰਾਵਾਂ, ਮਨਪ੍ਰੀਤ ਸਿੰਘ, ਜਸਪਾਲ ਸਿੰਘ, ਗੁਰਵਿੰਦਰ ਸਿੰਘ, ਕ੍ਰਿਤਪਾਲ ਸਿੰਘ, ਸੁਖਪ੍ਰੀਤ ਸਿੰਘ, ਬਲਜੀਤ ਸਿੰਘ, ਗੁਰਪ੍ਰੀਤ ਸਿੰਘ ਸਮੇਤ ਸੋਸਾਇਟੀ ਦੇ ਹੋਰ ਮੈਂਬਰ ਹਾਜ਼ਰ ਸਨ। 

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply