ਗੜਸ਼ੰਕਰ ਚ ਸ਼੍ਰੋਮਣੀ ਅਕਾਲੀ ਦਲ ਹਲਕਾ ਗੜਸ਼ੰਕਰ ਦੀ ਮੀਟਿੰਗ ਹੋਈ

ਗੜਸ਼ੰਕਰ (ਅਸ਼ਵਨੀ ਸ਼ਰਮਾ) : ਅੱਜ ਗੜੵਸ਼ੰਕਰ ਦੇ ਗੁਰਦੁਆਰਾ ਭਾਈ ਤਿਲਕੂ ਜੀ ਵਿਖੇ ਸ਼੍ਰੋਮਣੀ ਅਕਾਲੀ ਦਲ ਹਲਕਾ ਗੜੵਸ਼ੰਕਰ ਦੀ ਅਹਿਮ ਮੀਟਿੰਗ ਹੋਈ। ਜਿਸ ਵਿੱਚ ਬੀਬੀ ਜਗੀਰ ਕੌਰ ਪ੍ਰਧਾਨ ਸ਼੍ਰੋਮਣੀ ਅਕਾਲੀ ਇਸਤਰੀ ਵਿੰਗ, ਬੀਬੀ ਮਹਿੰਦਰ ਕੌਰ ਜੌਸ਼ ,ਬੀਬੀ ਜਤਿੰਦਰ ਕੌਰ ਠੁਕਰਾਲ,ਬੀਬੀ ਦਰਸ਼ਨ ਕੌਰ ਹਰਿਆਣਾ,ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਮੀਟਿੰਗ ਵਿੱਚ ਹਲਕੇ ਦੀ ਸਮੂਹ ਲੀਡਰਸ਼ਿਪ ਤੇ ਵਰਕਰਾਂ ਨੇ ਪੂਰੇ ਜੋਸ਼ ਤੇ ਉਤਸ਼ਾਹ ਨਾਲ਼ ਹਿੱਸਾ ਲਿਆ।ਮੀਟਿੰਗ ਵਿੱਚ ਪਹੁੰਚੇ ਆਗੂਆਂ ਤੇ ਵਰਕਰਾਂ ਨੇ ਕਿਹਾ ਕਿ ਕੇਂਦਰ ਦੇ ਕਿਸਾਨ, ਮਜ਼ਦੂਰ ਤੇ ਆੜਤੀ ਵਰਗ ਖਿਲਾਫ਼ ਪਾਸ ਕੀਤੇ ਕਾਲ਼ੇ ਕਾਨੂੰਨਾਂ ਬਾਰੇ ਪੰਜਾਬ ਦੀ ਕਾਂਗਰਸ ਸਰਕਾਰ ਦੇ ਦੋਗਲੇ ਸਟੈਂਡ ਨੂੰ ਦੇਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਖੇਤੀ ਬਿੱਲਾਂ ਖਿਲਾਫ਼ ਕਿਸਾਨ ਸੰਘਰਸ਼ ਦੀ ਡਟਵੀਂ ਹਿਮਾਇਤ ਕਰਦਾ ਰਹੇਗਾ।ਇਸ ਮੌਕੇ ਸੂਬੇ ਵਿੱਚ ਵਿਗੜ ਰਹੀ ਕਨੂੰਨ ਵਿਵਸਥਾ ਅਤੇ ਔਰਤਾਂ, ਬੱਚੀਆਂ ਤੇ ਦਲਿਤਾਂ ਖਿਲਾਫ਼ ਵਧ ਰਹੇ ਅਪਰਾਧਾਂ ਅਤੇ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਦੀ ਕਥਿਤ ਚੁੱਪੀ ਤੇ ਨਕਾਮੀ ਬਾਰੇ ਵੀ ਚਰਚਾ ਹੋਈ।

ਕੈਪਟਨ ਸਰਕਾਰ ਦੇ ਲਗਾਤਾਰ ਸਾਹਮਣੇ ਆ ਰਹੇ ਘਪਲ਼ੇ ਘੋਟਾਲਿਆਂ ਖਾਸਕਰ ਐੱਸ ਸੀ ਸਕਾਲਰਸ਼ਿਪ ਸਕੈਮ ਬਾਰੇ ਵੀ ਗੱਲ ਕੀਤੀ ਗਈ ਤੇ ਸਰਕਾਰ ਤੇ ਕਾਂਗਰਸੀ ਆਗੂਆਂ ਵੱਲੋਂ ਪੰਜਾਬ ਵਿੱਚ ਮਚਾਈ ਅੰਨ੍ਹੀ ਲੁੱਟ ਖਿਲਾਫ਼ ਲੋਕਾਂ ਨੂੰ ਲਾਮਬੰਦ ਕਰਕੇ ਸੰਘਰਸ਼ ਛੇੜਨ ਬਾਰੇ ਵਿਚਾਰਾਂ ਕੀਤੀਆਂ ਗਈਆਂ। ਮੀਟਿੰਗ ਵਿੱਚ ਕੇਂਦਰ ਤੇ ਪੰਜਾਬ ਦੀਆਂ ਲੋਕ ਵਿਰੋਧੀ ਸਰਕਾਰਾਂ ਖਿਲਾਫ਼ 9 ਨਵੰਬਰ ਸਵੇਰੇ 10:00 ਵਜੇ ਬਾਈਪਾਸ ਫਗਵਾੜਾ ਤੇ ਰੋਸ ਧਰਨਾ ਦੇਣ ਦਾ ਐਲਾਨ ਕੀਤਾ ਗਿਆ।ਹਲਕੇ ਦੇ ਸਮੂਹ ਵਰਕਰਾਂ ਨੇ ਸਰਕਾਰਾਂ ਦੇ ਲੋਕ ਵਿਰੋਧੀ ਤੇ ਤਾਨਾਸ਼ਾਹੀ ਰਵੱਈਏ ਖਿਲਾਫ 9 ਨਵੰਬਰ ਦੇ ਧਰਨੇ ਸਮੇਤ ਪਾਰਟੀ ਵੱਲੋਂ ਦਿੱਤੇ ਸੰਘਰਸ਼ ਦੇ ਹਰ ਪ੍ਰੋਗਰਾਮ ਵਿੱਚ ਵੱਧ ਚੜ੍ਹਕੇ ਹਿੱਸਾ ਲੈਣ ਦੀ ਗੱਲ ਕਹੀ ਗਈ।ਇਸ ਮੌਕੇ ਇਸਤਰੀ ਵਿੰਗ ਦੀਆਂ ਨਵ ਨਿਯੁਕਤ ਅਹੁਦੇਦਾਰ ਇਸਤਰੀਆਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply