LATEST: ਡਿਪਟੀ ਕਮਿਸ਼ਨਰ ਅਪਨੀਤ ਰਿਆਤ ਵਲੋਂ ਜ਼ਿਲ੍ਹੇ ’ਚ 16 ਨਵੰਬਰ ਤੋਂ ਕਾਲਜ ਤੇ ਯੂਨੀਵਰਸਿਟੀਆਂ ਖੋਲ੍ਹਣ ਦੇ ਹੁਕਮ ਜਾਰੀ

ਜ਼ਿਲ੍ਹੇ ’ਚ 16 ਨਵੰਬਰ ਤੋਂ ਕਾਲਜ ਤੇ ਯੂਨੀਵਰਸਿਟੀਆਂ ਖੋਲ੍ਹਣ ਦੇ ਹੁਕਮ ਜਾਰੀ
ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਦੇ ਕਾਲਜਾਂ ਤੇ ਯੂਨੀਵਰਸਿਟੀਆਂ ਦੇ ਆਖਰੀ ਸਾਲ ਦੇ ਵਿਦਿਆਰਥੀਆਂ ਦੀਆਂ ਜਮਾਤਾਂ 9 ਤੋਂ ਲੱਗਣਗੀਆਂ
ਹੁਸ਼ਿਆਰਪੁਰ, 6 ਨਵੰਬਰ:
ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕੰਟੇਨਮੈਂਟ ਜ਼ੋਨਾਂ ਤੋਂ ਬਾਹਰ ਉਚੇਰੀ ਸਿੱਖਿਆ ਸੰਸਥਾਵਾਂ, ਮੈਡੀਕਲ ਸਿੱਖਿਆ ਤੇ ਖੋਜ ਅਤੇ ਤਕਨੀਕੀ ਸਿੱਖਿਆ ਸੰਸਥਾਵਾਂ ਸਮੇਤ ਸਾਰੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ 16 ਨਵੰਬਰ ਤੋਂ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਹਨ।
ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ 16 ਨਵੰਬਰ ਤੋਂ ਕਾਲਜ ਅਤੇ ਯੂਨੀਵਰਸਿਟੀਆਂ ਖੋਲ੍ਹਣ ਦੇ ਹੁਕਮਾਂ ਦੀ ਲਗਾਤਾਰਤਾ ਵਿੱਚ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਇਹ ਧਾਰਾ 144 ਤਹਿਤ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਹ ਸਾਰੇ ਸੰਸਥਾਨ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਸਮੇਂ-ਸਮੇਂ ਸਿਰ ਜਾਰੀ ਕੀਤੀਆਂ ਗਈਆਂ ਸਿਹਤ ਸਲਾਹਕਾਰੀਆਂ ਦੀ ਪਾਲਣਾ ਨੂੰ ਪੂਰੀ ਤਰ੍ਹਾਂ ਅਮਲ ਵਿੱਚ ਲਿਆਉਣਗੇ।
ਹੁਕਮਾਂ ਅਨੁਸਾਰ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦੇ ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਆਖਰੀ ਸਾਲ ਦੇ ਵਿਦਿਆਰਥੀਆਂ ਦੀਆਂ ਜਮਾਤਾਂ 9 ਨਵੰਬਰ ਤੋਂ ਲੱਗਣਗੀਆਂ। ਸਾਰੇ ਅਦਾਰਿਆਂ ਨੂੰ ਵੱਖ-ਵੱਖ ਪ੍ਰਸ਼ਾਸਨਿਕ ਵਿਭਾਗਾਂ ਵਲੋਂ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜਾਰੀ ਸਲਾਹਕਾਰੀਆਂ ਨੂੰ 9 ਨਵੰਬਰ ਤੋਂ ਹੀ ਲਾਗੂ ਕਰਨ ਦੀ ਤਾਕੀਦ ਕੀਤੀ ਗਈ ਹੈ।

News
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply