ਸ਼੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਬਲਾਕ ਪੱਧਰੀ ਸੁੰਦਰ ਲਿਖਾਈ ਮੁਕਾਬਲਿਆਂ ਵਿੱਚ ਸ਼ਹੀਦ ਮੱਖਣ ਸਿੰਘ ਸਕੂਲ ਦੀ ਵਿਦਿਆਰਥਣ ਮਾਨਸੀ ਨੇ ਬਲਾਕ ਪਠਾਨਕੋਟ-3 ਚੋਂ ਪਹਿਲਾ ਸਥਾਨ ਅਤੇ ਭੁਮਿਕਾ ਨੇ ਪ੍ਰਾਪਤ ਕੀਤਾ ਦੂਜਾ ਸਥਾਨ

 
ਪਠਾਨਕੋਟ 17 ਨਵੰਬਰ (ਰਜਿੰਦਰ ਸਿੰਘ ਰਾਜਨ ਬਿਊਰੋ ਚੀਫ ) : ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਤੇਗ ਬਹਾਦੁਰ ਜੀ ਦੇ 400 ਸਾਲ ਪ੍ਰਕਾਸ ਪਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਵਿੱਚ ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਪ੍ਰਧਾਨਗੀ ਅਤੇ ਸਕੱਤਰ ਸਕੂਲ ਸਿੱਖਿਆ ਬੋਰਡ ਕ੍ਰਿਸ਼ਨ ਕੁਮਾਰ ਦੀ ਦੇਖ ਰੇਖ ਵਿੱਚ ਜਿਲਾ ਪੱਧਰੀ ਆਨ ਲਾਈਨ ਸੁੰਦਰ ਲਿਖਾਈ ਮੁਕਬਲਿਆਂ ਦੇ ਨਤੀਜਿਆਂ ਨੂੰ ਘੋਸਿਤ ਕੀਤਾ ਗਿਆ।

ਜਿਕਰਯੋਗ ਹੈ ਕਿ ਜਿਲਾ ਪੱਧਰੀ ਮੁਕਾਬਲੇ ਜਿਲਾ ਸਿੱਖਿਆ ਅਧਿਕਾਰੀ ਸ.ਜਗਜੀਤ ਸਿੰਘ ਦੀ ਦੇਖ ਰੇਖ ਵਿੱਚ ਕਰਵਾਏ ਜਾ ਰਹੇ ਹਨ। ਜਿਸ ਵਿੱਚ ਸ਼ਹੀਦ ਮੱਖਣ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀ ਨੋਵੀਂ ਜਮਾਤ ਵਿਦਿਆਰਥਣ  ਮਾਨਸੀ ਨੇ ਬਲਾਕ ਪਠਾਨਕੋਟ-3  ਚੋਂ  ਪਹਿਲਾ ਸਥਾਨ ਅਤੇ ਸਤਵੀਂ ਜਮਾਤ ਦੀ ਭੁਮਿਕਾ ਨੇ  ਦੂਜਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ।
ਇਸ ਮੋਕੇ ਤੇ ਜਿਲਾ ਸਿੱਖਿਆ ਅਧਿਕਾਰੀ ਸ. ਜਗਜੀਤ ਸਿੰਘ ਨੇ ਵਿਦਿਆਰਥਣਾਂ ਦੇ ਮਾਤਾ ਪਿਤਾ, ਸਕੂਲ ਦੀ ਪ੍ਰਿੰਸੀਪਲ ਅਤੇ ਅਧਿਆਪਕਾਂ ਨੂੰ ਸ਼ੁਭ ਕਾਮਨਾਵਾਂ ਦਿੱਤੀਆਂ।

ਪ੍ਰਿੰਸੀਪਲ ਮੀਨਮ ਸ਼ਿਖਾ ਨੇ ਦੱਸਿਆ ਕਿ ਵਿਦਿਆਰਥਣ ਦੀ ਇਸ ਸਫਲਤਾ ਲਈ ਗਾਇਡ ਅਧਿਆਪਕ ਸਤੀਸ਼ ਬਾਲਾ, ਕਿਰਨ ਸੈਣੀ  ਅਤੇ  ਬ੍ਰਿਜਰਾਜ  ਵੀ ਵਧਾਈ ਦੇ ਪਾਤਰ ਹਨ । ਇਸ ਮੋਕੇ ਤੇ ਪ੍ਰਿੰਸੀਪਲ ਅਤੇ ਸਕੂਲ ਸਟਾਫ ਵੱਲੋਂ ਮਾਨਸੀ ਅਤੇ ਭੁਮਿਕਾ  ਨੂੰ ਸਰਟੀਫਿਕੇਟ ਅਤੇ ਯਾਦਗਾਰ ਚਿੰਨ• ਦੇ ਕੇ ਸਨਮਾਨਤ ਕੀਤਾ ਗਿਆ। ਇਸ ਮੋਕੇ  ਰੁਪਿੰਦਰ ਕੋਰ,ਸਤੀਸ਼ ਬਾਲਾ,ਕਿਰਨ ਸੈਣੀ,ਆਸ਼ਾ ਮਹਾਜਨ,ਇੰਦੂ ਬਾਲਾ ਅਤੇ  ਬ੍ਰਿਜਰਾਜ  ਅਧਿਆਪਕ ਹਾਜ਼ਰ ਸਨ।    

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply