ਵੋਟਾਂ ਬਨਾਉਣ ਲਈ ਲਾਏ ਜਾ ਰਹੇ ਵਿਸ਼ੇਸ਼ ਕੈਂਪਾਂ ’ਚ ਲੋਕ ਭਰਵੀਂ ਸ਼ਮੂਲੀਅਤ ਕਰਨ : ਡਿਪਟੀ ਕਮਿਸ਼ਨਰ
21 ਅਤੇ 22 ਨਵੰਬਰ ਨੂੰ 1522 ਪੋÇਲੰਗ ਸਟੇਸ਼ਨਾਂ ’ਤੇ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਲੱਗਣਗੇ ਵਿਸ਼ੇਸ਼ ਕੈਂਪ
ਯੋਗ ਵਿਅਕਤੀ ਨਵੀਂ ਵੋਟ, ਵੋਟ ਕਟਵਾਉਣ ਜਾਂ ਸੋਧ ਕਰਵਾਉਣ ਜਾਂ ਰਿਹਾਇਸ਼ ਬਦਲਣ ਲਈ ਦੇ ਸਕਦੇ ਹਨ ਫਾਰਮ
ਹੁਸ਼ਿਆਰਪੁਰ, 20 ਨਵੰਬਰ (ADESH):
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਪਨੀਤ ਰਿਆਤ ਨੇ ਅੱਜ ਇਥੇ ਲੋਕਾਂ ਨੂੰ ਅਪੀਲ ਕੀਤੀ ਕਿ 21 ਅਤੇ 22 ਨਵੰਬਰ ਨੂੰ ਜ਼ਿਲ੍ਹੇ ਦੇ 1522 ਪੋÇਲੰਗ ਸਟੇਸ਼ਨਾਂ ’ਤੇ ਵੋਟਰ ਸੂਚੀ ਦੀ ਵਿਸ਼ੇਸ਼ ਸਰਸਰੀ ਸੁਧਾਈ ਲਈ ਲਾਏ ਜਾ ਰਹੇ ਵਿਸ਼ੇਸ਼ ਕੈਂਪਾਂ ਵਿੱਚ ਭਰਵੀਂ ਸ਼ਮੂਲੀਅਤ ਕਰਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਯੋਗ ਵਿਅਕਤੀ ਨਵੀਂ ਵੋਟ ਬਣਾਉਣ, ਵੋਟ ਕਟਵਾਉਣ, ਵੋਟ ਵਿੱਚ ਸੋਧ ਕਰਵਾਉਣ ਜਾਂ ਆਪਣੀ ਰਿਹਾਇਸ਼ ਬਦਲਣ ਲਈ ਸਬੰਧਤ ਬੂਥ ਲੈਵਲ ਅਫ਼ਸਰ ਕੋਲ ਫਾਰਮ ਜਮ੍ਹਾਂ ਕਰਵਾ ਸਕਦੇ ਹਨ।
ਜ਼ਿਲ੍ਹਾ ਚੋਣ ਅਫ਼ਸਰ ਅਪਨੀਤ ਰਿਆਤ ਨੇ ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ਉਲੀਕ ਪ੍ਰੋਗਰਾਮ ਅਨੁਸਾਰ ਯੋਗਤਾ ਮਿਤੀ 1 ਜਨਵਰੀ 2021 ਦੇ ਆਧਾਰ ’ਤੇ ਫੋਟੋ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦਾ ਕੰਮ 16 ਨਵੰਬਰ ਤੋਂ ਸ਼ੁਰੂ ਕੀਤਾ ਗਿਆ ਹੈ ਜਿਸ ਤਹਿਤ ਇਹ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੋਟਾਂ ਬਨਾਉਣ ਲਈ ਚੱਲ ਰਹੀ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਅਤੇ ਜਿਸ ਵਿਅਕਤੀ ਦੀ ਉਮਰ 1 ਜਨਵਰੀ 2021 ਨੂੰ 18 ਸਾਲ ਜਾਂ ਇਸ ਤੋਂ ਵੱਧ ਹੋਵੇ, ਉਹ ਇਸ ਮੁਹਿੰਮ ਦੌਰਾਨ ਨਵੀਂ ਵੋਟ ਬਣਵਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀ ਵਿੱਚ ਪਹਿਲਾਂ ਤੋਂ ਦਰਜ ਵੋਟ ਕਟਵਾਉਣ, ਵੋਟ ਵਿੱਚ ਸੋਧ ਕਰਵਾਉਣ ਲਈ ਜਾਂ ਰਿਹਾਇਸ਼ ਬਦਲਣ ਲਈ 15 ਦਸੰਬਰ 2020 ਤੱਕ ਫਾਰਮ ਭਰੇ ਜਾ ਸਕਦੇ ਹਨ।
ਅਪਨੀਤ ਰਿਆਤ ਨੇ ਦੱਸਿਆ ਕਿ 21 ਅਤੇ 22 ਨਵੰਬਰ ਤੋਂ ਇਲਾਵਾ 5 ਅਤੇ 6 ਦਸੰਬਰ ਨੂੰ ਵੀ ਬੂਥ ਲੈਵਲ ਅਫ਼ਸਰਾਂ ਵਲੋਂ ਜ਼ਿਲ੍ਹੇ ਦੇ ਸਾਰੇ ਪੋÇਲੰਗ ਸਟੇਸ਼ਨਾਂ ’ਤੇ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਵਿਸ਼ੇਸ਼ ਕੈਂਪ ਲਾਏ ਜਾ ਰਹੇ ਹਨ ਜਿਥੇ ਲੋਕ ਵੋਟ ਬਣਵਾਉਣ ਦੇ ਨਾਲ-ਨਾਲ ਵੋਟਰ ਸੂਚੀ ਵਿੱਚ ਸੁਧਾਈ ਲਈ ਵੀ ਫਾਰਮ ਦੇ ਸਕਦੇ ਹਨ।
- ਵੱਡੀ ਖ਼ਬਰ : ਅੱਤ ਦੀ ਗਰਮੀ : ਸਰਕਾਰੀ, ਪ੍ਰਾਈਵੇਟ ਅਤੇ ਐਡਿਡ ਸਕੂਲਾਂ ਦਾ ਸਮਾਂ 20 ਮਈ ਤੋਂ ਲੈ ਕੇ 31 ਮਈ ਤਕ ਬਦਲਿਆ
- PUNJAB : ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਚ ਮੌਤ, ਕਾਰ ਬੇਕਾਬੂ ਹੋ ਕੇ ਦਰੱਖ਼ਤ ਨਾਲ ਟਕਰਾਈ
- PUNJAB : 12 लोगों की जलने से कीमती जाने चली गई, बस अग्निकांड के मृतकों को भाजपा नेताओं ने अर्पित की श्रद्धांजलि
- ਵੱਡੀ ਖ਼ਬਰ AMRITSAR : ਔਜਲਾ ਦੀ ਰੈਲੀ ਦੌਰਾਨ ਚੱਲੀ ਗੋਲੀ, CEO seeks report from DGP on firing at Ajnala election rally
- LATEST : ਡਾ. ਰਾਜ ਕੁਮਾਰ ਚੱਬੇਵਾਲ ਨੇ PUNJAB ਦੇ ਡਾਕਟਰਾਂ ਨਾਲ ਕੀਤਾ ਵੱਡਾ ਵਾਅਦਾ
- #DC_HOSHIARPUR : ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ
EDITOR
CANADIAN DOABA TIMES
Email: editor@doabatimes.com
Mob:. 98146-40032 whtsapp