ਚੰਡੀਗੜ੍ਹ , 21ਨਵੰਬਰ:
ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਲੁਧਿਆਣਾ ਦੇ ਵਿਧਾਨ ਸਭਾ ਹਲਕਾ ਤੋਂ ਵਿਧਾਇਕ ਸ: ਸਿਮਰਜੀਤ ਸਿੰਘ ਬੈਂਸ ਦੇ ਖਿਲਾਫ਼
ਇਕ ਮਹਿਲਾ ਵੱਲੋਂ ਬਲਾਤਕਾਰ ਦੇ ਦੋਸ਼ ਲਗਾਏ ਜਾਣ ਦੇ ਮਾਮਲੇ ਦੀ ਜਾਂਚ ਜਿਸ ਮਹਿਲਾ ਆਈ.ਪੀ.ਐਸ. ਅਧਿਕਾਰੀ ਨੂੰ ਸੌਂਪੀ ਗਈ ਸੀ, ਅੱਜ
ਉਸਦਾ ਤਬਾਦਲਾ ਕਰ ਦਿੱਤਾ ਗਿਆ ਹੈ।
ਗ਼ੌਰਤਲਬ ਹੈ ਕਿ ਲੁਧਿਆਣਾ ਦੀ ਇਕ ਵਿਧਵਾ ਔਰਤ ਨੇ ਸ: ਬੈਂਸ ‘ਤੇ ਬਲਾਤਕਾਰ, ਧੋਖਾਧੜੀ ਅਤੇ ਧਮਕੀਆਂ ਦੇਣ ਆਦਿ ਜਿਹੇ ਅਨੇਕਾਂ ਗੰਭੀਰ
ਦੋਸ਼ ਲਗਾਏ ਸਨ ਅਤੇ ਇਸ ਸੰਬੰਧੀ ਉਸ ਵੱਲੋਂ ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਅੱਗਰਵਾਲ ਨੂੰ ਪੰਜਾਬੀ ਵਿੱਚ ਲਿਖ ਕੇ ਦਿੱਤੀ ਗਈ ਸੀ।
ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਅੱਗਰਵਾਲ ਨੇ ਇਸ ਮਾਮਲੇ ਦੀ ਜਾਂਚ ਜੁਆਇੰਟ ਕਮਿਸ਼ਨਰ ਆਫ਼ ਪੁਲਿਸ (ਦਿਹਾਤੀ) ਸ੍ਰੀਮਤੀ
ਕੰਵਰਦੀਪ ਕੌਰ ਆਈ.ਪੀ.ਐਸ. ਨੂੰ ਸੌਂਪੀ ਸੀ ਅਤੇ ਉਨ੍ਹਾਂ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ।
ਇਸੇ ਦੌਰਾਨ ਅੱਜ ਰਾਜ ਸਰਕਾਰ ਵੱਲੋਂ 3 ਆਈ.ਪੀ.ਐਸ. ਅਤੇ 4 ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲਿਆਂ ਸੰਬੰਧੀ ਹੁਕਮ ਜਾਰੀ ਕੀਤੇ ਗਏ
ਜਿਨ੍ਹਾਂ ਵਿੱਚ ਸ੍ਰੀਮਤੀ ਕੰਵਰਦੀਪ ਕੌਰ ਦਾ ਨਾਂਅ ਵੀ ਸ਼ਾਮਲ ਹੈ। ਉਨ੍ਹਾਂ ਨੂੰ ਸ: ਜਸਪ੍ਰੀਤ ਸਿੰਘ ਸਿੱਧੂ ਆਈ.ਪੀ.ਐਸ. ਦੀ ਥਾਂ ਕਪੂਰਥਲਾ ਦਾ
ਐਸ.ਐਸ.ਪੀ.ਨਿਯੁਕਤ ਕੀਤਾ ਗਿਆ ਹੈ।
- #aap : ਹੁਸ਼ਿਆਰਪੁਰ ਹਲਕਾ ਨੂੰ ਡਾ. ਰਾਜ ਸਰੀਖੇ ਨੇਤਾ ਦੀ ਜ਼ਰੂਰਤ- ਡਾ. ਰਵਜੋਤ
- भाजपा प्रत्याशी श्रीमती अनीता सोमप्रकाश ने धार्मिक स्थानों पर नतमस्तक होकर लिया संतों का आशीर्वाद
- LATEST : 30,000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
- LATEST : VB arrests Patwari, his accomplice for taking Rs 3,500 bribe
- दिल्ली हाई कोर्ट से सीएम केजरीवाल को नहीं मिली राहत
- ਵੱਡੀ ਖ਼ਬਰ : ਕਾਂਗਰਸ ਨੂੰ ਵੱਡਾ ਝਟਕਾ ! ਰਵਨੀਤ ਸਿੰਘ ਬਿੱਟੂ ਭਾਰਤੀ ਜਨਤਾ ਪਾਰਟੀ ‘ਚ ਹੋਏ ਸ਼ਾਮਲ
EDITOR
CANADIAN DOABA TIMES
Email: editor@doabatimes.com
Mob:. 98146-40032 whtsapp