ਆਸ਼ਾ ਵਰਕਰ ਅਤੇ ਫੈਸੀਲੀਟੇਟਰਜ ਯੂਨੀਅਨ ਪੰਜਾਬ ਸਬ ਅਰਬਨ ਗੁਰਦਾਸਪੁਰ ਵਲੋਂ ਦੇਸ਼ ਵਿਆਪੀ ਹੜਤਾਲ ਵਿੱਚ ਸ਼ਾਮਲ ਹੋਣ ਦਾ ਐਲਾਨ


ਗੁਰਦਾਸਪੁਰ 24 ਨਵੰਬਰ (ਅਸ਼ਵਨੀ ) : 26 ਨਵੰਬਰ ਨੂੰ ਕੇਂਦਰ ਸਰਕਾਰ ਵੱਲੋਂ ਕਿਰਤੀਆਂ ਦੇ ਹੱਕਾਂ ਦਾ ਘਾਣ ਕਰਨ ਵਾਲੇ  ਮਜ਼ਦੂਰ ਵਿਰੋਧੀ ਸੋਧਾਂ ਕਰਨ ਦੇ ਵਿਰੋਧ ਵਿਚ ਦੇਸ਼ ਵਿਆਪੀ ਹੜਤਾਲ ਵਿੱਚ ਵਿਖੇ ਇਫਟੂ ਅਤੇ ਡੀ ਐਮ ਐਫ ਪੰਜਾਬ ਗੁਰਦਾਸਪੁਰ ਵਲੋਂ  ਸੁੱਕਾ ਤਲਾਅ ਗੁਰਦਾਸਪੁਰ ਵਿਖੇ ਗਿਆਰਾਂ ਵਜੇ ਕੀਤੀ ਜਾ ਰਹੇ  ਰੋਸ ਪ੍ਰਦਰਸ਼ਨ ਵਿਚ ਗੁਰਦਾਸਪੁਰ ਜ਼ਿਲ੍ਹੇ ਦੀਆਂ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਜ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੀਆਂ। ਬਲਵਿੰਦਰ ਕੌਰ ਅਲੀ ਸ਼ੇਰ ਅਤੇ ਅਮਰਜੀਤ ਸ਼ਾਸਤਰੀ ਦੀ ਪ੍ਰਧਾਨਗੀ ਹੇਠ ਸਬ ਅਰਬਨ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਜ ਦੀ ਹੋਈ ਮੀਟਿੰਗ ਵਿੱਚ  ਮੋਦੀ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਦੀ ਸੰਕਟਮਈ ਸਥਿਤੀ ਵਿਚ ਮਜ਼ਦੂਰ ਵਿਰੋਧੀ ਨੀਤੀਆਂ ਲਿਆਉਣ ਦੀ ਨਿੰਦਾ ਕੀਤੀ ਗਈ।ਇਹੱਨਾ ਸੋਧਾਂ ਕਾਰਨ ਘੱਟੋ-ਘੱਟ ਉਜਰਤ ਕਾਨੂੰਨ ਤਹਿਤ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਜ ਨੂੰ ਮਹੀਨਾ ਵਾਰ ਤਨਖਾਹ ਲਗਵਾਉਣ ਦੇ ਸੁਪਨੇ ਨੂੰ ਚਕਨਾਚੂਰ ਹੋਣ ਦੀ ਸੰਭਾਵਨਾ ਬਰਕਰਾਰ ਹੋ ਗਈ ਹੈ।

ਇਸ ਲਈ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਜ ਕੋਲ ਤਿੱਖੇ ਸੰਘਰਸ਼ਾਂ ਤੋਂ ਇਲਾਵਾ ਕੋਈ ਹੋਰ ਰਾਹ ਨਹੀਂ ਰਹਿ ਗਿਆ ਹੈ।  ਇਸ ਮੌਕੇ ਮੋਨਿਕਾ ਦੇਵੀ ਕਮਲੇਸ਼ ਕੁਮਾਰੀ ਉਰਮਿਲਾ ਲਿੱਤਰਾਂ ਨੇ ਦੋਸ ਲਾਇਆ ਕਿ ਪੰਜਾਬ ਸਰਕਾਰ ਵੱਲੋਂ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਜ ਦੀਆਂ ਹਰਿਆਣਾ ਪੈਟਰਨ ਤੇ ਮਾਣ ਭੱਤਾ ਦੇਣ ਸਮਾਰਟ ਫੋਨ ਲੈਣ ਲਈ ਵਰਕਰਾਂ ਵੱਲੋਂ 26 ਨਵੰਬਰ ਨੂੰ ਦੇਸ਼ ਵਿਆਪੀ ਹੜਤਾਲ ਵਿੱਚ ਰਾਸ਼ਟਰਪਤੀ ਜੀ ਨੂੰ ਡਿਪਟੀ ਕਮਿਸ਼ਨਰ ਰਾਹੀਂ ਮੰਗ ਪੱਤਰ ਸੌਂਪਿਆ ਜਾਵੇਗਾ ਜਿਸ ਵਿਚ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਜ ਦੀਆਂ ਮੰਗਾਂ ਪਹਿਲ ਦੇ ਆਧਾਰ ਤੇ ਉਠਾਈਆਂ ਜਾਣਗੀਆਂ। ਇਸ ਮੌਕੇ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਗੁਰਦਾਸਪੁਰ ਦੇ ਸੀਨੀਅਰ ਮੀਤ ਪ੍ਰਧਾਨ ਅਨੇਕ ਚੰਦ ਪਾਹੜਾ ਅਤੇ ਡੀ ਟੀ ਐਫ ਪੰਜਾਬ ਗੁਰਦਾਸਪੁਰ ਦੀ ਸੰਯੁਕਤ ਸਕੱਤਰ ਬਲਵਿੰਦਰ ਕੌਰ ਦੁਰਾਗਲਾ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply