LATEST NEWS: ਹਰਜੀਤ ਸਿੰਘ ਨੇ ਬਤੌਰ ਜ਼ਿਲ੍ਹਾ ਸਿੱਖਿਆ ਅਫਸਰ ਅਹੁਦਾ ਸੰਭਾਲਿਆ

ਹਰਜੀਤ ਸਿੰਘ ਨੇ ਬਤੌਰ ਜ਼ਿਲ੍ਹਾ ਸਿੱਖਿਆ ਅਫਸਰ ਅਹੁਦਾ ਸੰਭਾਲਿਆ
ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਹਰ ਸੰਭਵ ਯਤਨ ਕਰਾਂਗਾ – ਜ਼ਿਲ੍ਹਾ ਸਿੱਖਿਆ

ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਕੀਤਾ ਧੰਨਵਾਦ

ਹੁਸ਼ਿਆਰਪੁਰ 24 ਨਵੰਬਰ (ਆਦੇਸ਼  ) ਹੁਸ਼ਿਆਰਪੁਰ ਦੇ ਨਵ ਨਿਯੁਕਤ ਜ਼ਿਲ੍ਹਾ ਸਿੱਖਿਆ ਅਫਸਰ ਸ ਹਰਜੀਤ ਸਿੰਘ ਨੇ ਅੱਜ ਆਪਣਾ ਕਾਰਜਭਾਰ ਸੰਭਾਲਿਆ ਹੈ ।ਕਾਰਜਭਾਰ ਸੰਭਾਲਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਨਵ ਨਿਯੁਕਤ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਜ਼ਿਲ੍ਹੇ ਅੰਦਰ ਸਿੱਖਿਆ ਦਾ ਪੱਧਰ ਉੱਚਾ ਚੁੱਕੇ ਜਾਣ ਲਈ ਹਰ ਸੰਭਵ ਯਤਨ ਕੀਤੇ ਜਾਣ ਦਾ ਭਰੋਸਾ ਦਿੱਤਾ ਹੈ ।

ਉਨ੍ਹਾਂ ਆਖਿਆ ਕਿ ਉਹ ਜਿਲੇ ਦੇ ਅਧਿਕਾਰੀਆਂ ਤੇ ,ਅਧਿਆਪਕ ਵਰਗ ਸਮੇਤ ਸਮੁੱਚੇ ਕਰਮਚਾਰੀਆਂ ਦੇ ਸਹਿਯੋਗ ਨਾਲ ਪੰਜਾਬ ਸਰਕਾਰ ਦੀਆਂ ਨੀਤੀਆਂ ਨੂੰ ਹੇਠਲੇ ਪੱਧਰ ਤਕ ਲਾਗੂ ਕਰਕੇ ਵਿਦਿਆਰਥੀਆਂ ਦੇ ਭਵਿੱਖ ਨੂੰ ਉੱਜਵਲ ਬਣਾਉਣਗੇ ਤਾਂ ਜੋ ਪੰਜਾਬ ਦੇਸ਼ ਦਾ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣ ਸਕੇ ।ਜ਼ਿਲ੍ਹਾ ਸਿੱਖਿਆ ਅਫ਼ਸਰ ਹਰਜੀਤ ਸਿੰਘ ਨੇ ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈਇੰਦਰ ਸਿੰਗਲਾ ਅਤੇ ਪੰਜਾਬ ਸਕੂਲ ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਜੀ ਦੇ ਸਿੱਖਿਆ ਦੇ ਖੇਤਰ ਨੂੰ ਬੁਲੰਦੀਆਂ ਵੱਲ ਲਿਜਾਣ ਲਈ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲਿਆਂ ਦੀ ਸ਼ਲਾਘਾ ਕੀਤੀ ਅਤੇ ਨਾਲ ਹੀ ਆਪਣੀ ਜਿਲਾ ਸਿਖਿਆ ਅਫਸਰ ਵੱਜੋ ਨਿਯੁਕਤੀ ਤੇ ਸਿੱਖਿਆ ਮੰਤਰੀ ਤੇ ਸਿਖਿਆ ਸਕੱਤਰ ਦਾ ਧੰਨਵਾਦ ਵੀ ਕੀਤਾ ।

Advertisements

ਹੋਰਨਾਂ ਤੋਂ ਇਲਾਵਾ ਇਸ ਮੌਕੇ ਪੰਜਾਬ ਮਨਿਸਟਰੀਅਲ ਸਟਾਫ ਐਸੋਸੀਏਸ਼ਨ ਦੇ ਸੂਬਾ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਖੱਟੜਾ, ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਹੁਸ਼ਿਆਰਪੁਰ ਸੰਜੀਵ ਗੌਤਮ, ਉਪ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸੁਖਵਿੰਦਰ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਰਾਕੇਸ਼ ਕੁਮਾਰ, ਸਟੈਨੋ ਗੋਪਾਲ ਕ੍ਰਿਸ਼ਨ ਹਰਜੀਤ ਸਿੰਘ ਸੀਨੀਅਰ ਸਹਾਇਕ, ਨਰਿੰਦਰ ਸਿੰਘ ਜੂਨੀਅਰ ਸਹਾਇਕ, ਅਜੇ ਮਿਨਹਾਸ, ਹਰਸ਼, ਮੈਡਮ ਊਸ਼ਾ ਕਿਰਨ , ਮੈਡਮ ਬਲਜੀਤ ਕੌਰ, ਸਤਿੰਦਰ ਕੌਰ ਲੈਕਚਰਾਰ ਅਰਥ ਸ਼ਾਸਤਰ, ਸਿਕੰਦਰ ਸਿੰਘ , ਪਰਮਜੀਤ ਸਿੰਘ ਘਣਗਸ, ਸੁਖਦੀਪ ਸਿੰਘ, ਕੁਲਵਿੰਦਰ ਸਿੰਘ, ਦਲਜੀਤ ਸਿੰਘ, ਸ਼ਮਿੰਦਰ ਸਿੰਘ, ਜਗਦੀਸ਼ ਸਿੰਘ ਅਤੇ ਵੱਖ ਵੱਖ ਯੂਨੀਅਨਾਂ ਦੇ ਆਗੂ ਸ਼ਾਮਲ ਸਨ.

News
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply