ਸਰਕਾਰ ਵੱਲੋਂ ਬੀਐੱਸਸੀ ਐਗਰੀਕਲਚਰ ‘ਚ ਦਾਖਲਾ ਕਰਨ ਸਬੰਧੀ ਦਿੱਤੇ ਨਿਰਦੇਸ਼ਾਂ ਦਾ ਸਵਾਗਤ


ਗੜਸ਼ੰਕਰ (ਅਸ਼ਵਨੀ ਸ਼ਰਮਾ) : ਪੰਜਾਬ ਸਰਕਾਰ ਦੇ ਮੰਤਰੀ ਮੰਡਲ ਵੱਲੋਂ ਪਿਛਲੇ ਦਿਨ੍ਹੀਂ ਆਪਣੀ ਮੀਟਿੰਗ ਦੌਰਾਨ ਕੋਵਿਡ-19  ਮਹਾਂਮਾਰੀ ਦੇ ਮੱਦੇਨਜ਼ਰ  ਪੰਜਾਬ ਖੇਤੀਬਾੜੀ ਐਕਟ ‘ਤੇ ਅਮਲਦੀ ਤਜਵੀਜ਼ ਨੂੰ ਜੂਨ 2021 ਤੱਕ ਮੁਲਤਵੀ ਕਰਨ ਦੇ ਫੈਸਲੇ ਦਾ ਸਿੱਖ ਵਿੱਦਿਅਕ ਕੌਂਸਲ ਦੇ ਪ੍ਰਧਾਨ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਸਮੇਤ ਸਮੂਹ ਅਹੁਦੇਦਾਰਾਂ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਵੱਲੋਂ ਸਵਾਗਤ ਕੀਤਾ ਗਿਆ ਹੈ। ਇਸ ਤਹਿਤ ਖਾਲਸਾ ਕਾਲਜ ਮਾਹਿਲਪੁਰ ਵਿੱਚ ਚੱਲਦੇ ਬੀਐੱਸਸੀ ਡਿਗਰੀ ਕੋਰਸ ਦੇ ਮੌਜੂਦਾ ਸੈਸ਼ਨ ਵਿੱਚ ਵੀ ਦਾਖਿਲੇ ਕੀਤੇ ਜਾ ਸਕਣਗੇ। ਇਸ ਸਬੰਧੀ ਗੱਲ ਕਰਦਿਆਂ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਦੱਸਿਆ ਕਿ ਖੇਤੀਬਾੜੀ ਸਬੰਧੀ ਸਿੱਖਿਆ ਦੇ ਰਹੀਆਂ ਸੂਬੇ ਦੀਆਂ ਸਾਰੀਆਂ ਵਿੱਦਿਅਕ ਸੰਸਥਾਵਾਂ ਨੂੰ ਸਰਕਾਰ ਵੱਲੋਂ ਆਪਣੇ ਵਿਦਿਅਕ ਢਾਂਚੇ ਦਾ ਹੋਰ ਵਿਸਥਾਰ ਕਰਨ ਲਈ ਕਿਹਾ ਗਿਆ ਸੀ ਅਤੇ ਇਸ ਤਹਿਤ ਖਾਲਸਾ ਕਾਲਜ ਮਾਹਿਲਪੁਰ ਵੱਲੋਂ ਲੋੜੀਂਦੇ ਮਾਪਦੰਡ ਪੂਰੇ ਕਰਨ ਦੀ ਪ੍ਰਕਿਰਿਆ ਲਗਭਗ ਪੂਰੀ ਵੀ ਕਰ ਲਈ ਹੈ। ਉਨ੍ਹਾਂ ਕਿਹਾ ਕਿ ਕੋਵਿਡ-19 ਕਰਕੇ  ਸਰਕਾਰ ਵੱਲੋਂ ਵਿਦਿਆਰਥੀਆਂ ਦੇ ਉਕਤ ਕੋਰਸਾਂ ਵਿੱਚ ਦਾਖਿਲੇ ਨੂੰ ਦਿੱਤੀ ਮਨਜ਼ੂਰੀ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪੰਜਾਬ ਯੂਨੀਵਰਸਿਟੀ ਨੂੰ ਵੀ ਲਿਖਿਆ ਗਿਆ ਹੈ ਅਤੇ ਜਲਦਹੀ ਦਾਖਿਲੇ ਦੀ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ। ਉਨ੍ਹਾਂ ਬੀਐੱਸਸੀ ਐਗਰੀਕਲਚਰ ਵਿੱਚ ਦਾਖਿਲੇ ਦੇ ਚਾਹਵਾਨ ਵਿਦਿਆਰਥੀਆਂ ਨੂੰ ਕਾਲਜ ਵਿੱਚ ਸਥਾਪਿਤ ਦਾਖਿਲਾ ਅਤੇ ਕਾਉਂਸਲਿੰਗ ਸੈੱਲ ਵਿੱਚ ਸੰਪਰਕ ਕਰਨ ਦੀ ਅਪੀਲ ਕੀਤੀ।

News
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply