ਹੁਸ਼ਿਆਰਪੁਰ ਜਿਲੇ ਵਿੱਚ 20 ਨਵੇ ਪਾਜੇਟਿਵ ਮਰੀਜ ਆਉਣ ਨਾਲ ਪਾਜੇਟਿਵ ਮਰੀਜਾਂ ਦੀ ਗਿਣਤੀ 7021 ਪੁੱਜੀ,ਮੌਤਾਂ ਦੀ ਗਿਣਤੀ 258


ਹੁਸ਼ਿਆਰਪੁਰ 2 ਦਸੰਬਰ (ਚੌਧਰੀ) : ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ  1612 ਨਵੇ ਸੈਪਲ ਲੈਣ  ਨਾਲ ਅਤੇ 834 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਅਤੇ ਪਾਜੇਟਿਵ ਮਰੀਜਾਂ ਦੇ 20  ਨਵੇ ਕੇਸ ਆਉਣ ਨਾਲ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ 7021 ਹੋ ਗਈ ਹੈ।ਜਿਲੇ ਵਿੱਚ ਕੋਵਿਡ 19 ਦੇ ਅੱਜ ਤੱਕ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ198004 ਹੋ ਗਈ ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ 189962 ਸੈਪਲ  ਨੈਗਟਿਵ,ਜੱਦ ਕਿ 2365 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ,149 ਸੈਪਲ ਇਨਵੈਲਡ ਹਨ ਤੇ ਹੁਣ ਤੱਕ ਮੌਤਾਂ ਦੀ ਗਿਣਤੀ 258 ਹੈ।ਐਕਟਿਵ ਕੇਸਾ ਦੀ ਗਿਣਤੀ ਹੈ 171,ਜੱਦ ਕਿ ਠੀਕ ਹੋ ਕਿ ਘਰ ਗਏ ਮਰੀਜਾਂ ਦੀ ਗਿਣਤੀ 6592 ਹਨ। 

ਸਿਵਲ ਸਰਜਨ ਡਾ ਜਸਬੀਰ ਸਿੰਘ ਨੇ ਇਹ ਵੀ ਦੱਸਿਆ ਕਿ ਅੱਜ ਜਿਲਾਂ ਹੁਸ਼ਿਆਰਪੁਰ ਵਿੱਚ 20 ਪਾਜੀਟਿਵ ਕੇਸ ਆਏ ਹਨ,ਹੁਸ਼ਿਆਰ ਪੁਰ ਸ਼ਹਿਰ 7 ਕੇਸ ਸਬੰਧਿਤ ਹਨ ਜਦ ਕੇ ਬਾਕੀ ਜਿਲੇ ਦੇ ਸਿਹਤ ਕੇਦਰਾਂ ਦੇ13 ਪਾਜੇਟਵ ਮਰੀਜ ਹਨ।ਸਿਵਲ ਸਰਜਨ ਲੋਕਾਂ ਨੂੰ  ਅਪੀਲ ਕਰਾਦਿਆ ਕਿਹਾ ਕਿ ਕੋਵਿਡ 19 ਵਾਇਰਸ ਦੇ ਸਮਾਜਿਕ ਫਲਾਅ ਨੂੰ ਰੋਕਣ ਲਈ ਸਾਨੂੰ ਅਪਣੀ ਸੈਪਲਿੰਗ ਨਜਦੀਕੀ ਸਿਹਤ ਸੰਸਥਾ ਤੋ ਕਰਵਾਉਣੀ ਚਾਹੀਦੀ ਦੀ ਹੈ ਤਾਂ ਜੋ ਇਸ ਬਿਮਾਰੀ ਦਾ ਜਲਦ ਪਤਾ ਲੱਗਣ ਤੇ ਇਸ ਤੇ ਕੰਟਰੋਲ ਕੀਤਾ ਜਾ ਸਕੇ ।  

News
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply