ਮਾਨਗੜ੍ਹ ਟੋਲ ਪਲਾਜ਼ਾ ਤੇ ਕਿਸਾਨਾਂ ਨੇ ਫੁਕਿਆ ਮੋਦੀ ਦਾ ਪੁਤਲਾ

ਗੜ੍ਹਦੀਵਾਲਾ 5 ਦਸੰਬਰ (CDT ) : ਗੰਨਾ ਸੰਘਰਸ਼ ਕਮੇਟੀ ਏ ਬੀ ਸ਼ੂਗਰ ਮਿੱਲ ਰੰਧਾਵਾ (ਦਸੂਹਾ) ਵਲੋਂ ਇਲਾਕੇ ਦੇ ਕਿਸਾਨਾਂ ਦੇ ਸਹਿਯੋਗ ਨਾਲ ਪ੍ਰਧਾਨ ਸੁਖਪਾਲ ਸਿੰਘ ਸਹੋਤਾ ਦੀ ਅਗਵਾਈ ਹੇਠ ਕੇਂਦਰ ਦੀ ਮੋਦੀ ਸਰਕਾਰ ਦੀ ਤਰਫੋਂ ਕਿਸਾਨ ਵਿਰੋਧੀ ਬਣਾਏ ਕਾਲੇ ਕਾਨੂੰਨ ਦੇ ਖਿਲਾਫ ਮਾਨਗੜ੍ਹ ਟੋਲ ਪਲਾਜ਼ਾ ਤੇ ਦਿੱਤੇ ਜਾ ਰਹੇ ਅਣਮਿੱਥੇ ਸਮੇਂ ਦੇ ਧਰਨੇ ਦੇ 58 ਵੇਂ ਦਿਨ ਮੋਦੀ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕਰਦਿਆਂ ਹੋਇਆਂ ਰੋਸ ਪ੍ਰਦਰਸ਼ਨ ਕੀਤਾ ਅਤੇ ਮੋਦੀ ਦਾ ਪੁਤਲਾ ਫੂਕਿਆ ਗਿਆ।ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਨੇ ਕਿਹਾ ਕਿ ਜੱਦ ਤੱਕ ਖੇਤੀ ਸਬੰਧੀ ਬਣਾਏ ਕਾਲੇ ਕਾਨੂੰਨ ਰੱਦ ਨਹੀਂ ਹੁੰਦੇ ਤੱਦ ਤੱਕ ਸਘੰਰਸ਼ ਇਸੇ ਤਰਾਂ ਜਾਰੀ ਰਹੇਗੀ। ਅੱਜ ਕਿਸਾਨ ਜਥੇਬੰਦੀਆਂ ਦੀ ਮੋਦੀ ਸਰਕਾਰ ਦੇ ਨੁਮਾਇੰਦਿਆਂ ਨਾਲ ਹੋਈ ਮੀਟਿੰਗ ਬੇਸਿੱਟਾ ਰਹੀ ਜਿਸ ਦੇ ਰੋਸ ਵਿਚ ਅੱਜ ਮਾਨਗੜ੍ਹ ਟੋਲ ਪਲਾਜ਼ਾ ਤੇ ਮੋਦੀ ਦਾ ਪੁਤਲਾ ਫੂਕਿਆ ਗਿਆ। ਉਨਾਂ ਕਿਹਾ ਕਿ ਮੋਦੀ ਸਰਕਾਰ ਦੇ ਅੜੀਅਲ ਰਵੱਈਏ ਕਿਸਾਨਾਂ ਦਾ ਇਹ ਸੰਘਰਸ਼ ਚਕਨਾਚੂਰ ਕਰਕੇ ਰੱਖ ਦੇਵੇਗਾ ਅਤੇ ਕਿਸਾਨ ਖੇਤੀ ਸਬੰਧੀ ਬਣਾਏ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਕੇ ਹੀ ਦਿੱਲੀ ਤੋਂ ਵਾਪਸ ਪਰਤਣਗੇ। ਇਸ ਮੌਕੇ ਮਾਸਟਰ ਰਛਪਾਲ ਸਿੰਘ ਗੜ੍ਹਦੀਵਾਲਾ, ਡਾ ਮਝੈਲ ਸਿੰਘ, ਮਾਸਟਰ ਗੁਰਬਚਨ ਸਿੰਘ ਕਾਲਰਾ,ਗਗਨਪ੍ਰੀਤ ਸਿੰਘ ਮੋਹਾ,ਅਮਰਜੀਤ ਸਿੰਘ ਮਾਹਲ, ਮਦਨ ਸਿੰਘ ਡਾ ਮੋਹਨ ਸਿੰਘ ਮੱਲ੍ਹੀ, ,ਮਹਿੰਦਰ ਸਿੰਘ,ਹਰਵਿੰਦਰ ਸਿੰਘ ਜੌਹਲ, ਕਮਲ ਪਾਲ ਟੁੰਡ, ਸਰਾਂਈ ,ਸੁਖਵੀਰ ਸਿੰਘ ਭਾਨਾ, ਰਵਿੰਦਰ ਸਿੰਘ ਸੀਕਰੀ, ਸੁਰਿੰਦਰ ਸਿੰਘ ਬਡਿਆਲ, ਕੁਲਦੀਪ ਸਿੰਘ ਜੌਹਲ, ਹਰਵਿੰਦਰ ਸਿੰਘ, ਕੁਲਦੀਪ ਸਿੰਘ, ਸਿਮਰਨ, ਕੁਲਦੀਪ ਸਿੰਘ ਢੋਲੇਵਾਲ ਸਮੇਤ ਭਾਰੀ ਗਿਣਤੀ ਵਿਚ ਕਿਸਾਨ ਹਾਜਰ ਸਨ। 

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply