ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ ਪੁਰਬ ਨੂੰ ਸਮਰਪਿਤ ਜਿਲਾ ਪੱਧਰੀ ਪੀਪੀਟੀ ਮੇਕਿੰਗ ਮੁਕਾਬਲੇ ਸਫਲਤਾ ਪੂਰਵਕ ਸੰਪੰਨ

ਪਠਾਨਕੋਟ,14 ਦਸੰਬਰ ( ਰਜਿੰਦਰ ਸਿੰਘ ਰਾਜਨ ਬਿਊਰੋ ਚੀਫ)  : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ‘ਚ ਕਰਵਾਏ ਜਾ ਰਹੇ ਆਨਲਾਈਨ ਵਿਦਿਅਕ ਮੁਕਾਬਲਿਆਂ ਦੀ ਲੜੀ ਵਿੱਚੋਂ ਜਿਲਾ ਪੱਧਰੀ ਪੀਪੀਟੀ ਮੇਕਿੰਗ ਮੁਕਾਬਲੇ ਸਫਲਤਾ ਪੂਰਵਕ ਸੰਪੰਨ ਹੋ ਗਏ ਹਨ। ਵਿਭਾਗ ਵੱਲੋਂ ਜਿਲਾ ਪੱਧਰ ਦੇ ਨਤੀਜੇ ਐਲਾਨ ਦਿੱਤੇ ਗਏ ਹਨ। ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ‘ਚ ਚੱਲ ਰਹੇ ਪੀਪੀਟੀ ਮੇਕਿੰਗ ਮੁਕਾਬਲਿਆਂ ਵਿੱਚ ਜਿਲਾ ਭਰ ਦੇ ਸਰਕਾਰੀ ਸਕੂਲਾਂ ਦੇ ਸੈਕੰਡਰੀ, ਮਿਡਲ ਤੇ ਪ੍ਰਾਇਮਰੀ ਵਰਗ ਦੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਦੇ ਨਾਲ ਹੀ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੇ ਵੀ ਤਿੰਨੇ ਵਰਗਾਂ ‘ਚ ਹਿੱਸਾ ਲਿਆ। ਜਿਲਾ ਸਿੱਖਿਆ ਅਫਸਰ (ਸੈ.ਸਿੱ) ਵਰਿੰਦਰ ਪਰਾਸਰ ਅਤੇ ਜਿਲਾ ਸਿੱਖਿਆ ਅਫਸਰ (ਐਲੀ.) ਬਲਦੇਵ ਰਾਜ ਨੇ ਰਾਜ ਸਿੱਖਿਆ ਖੋਜ ਤੇ ਸਿਖਲਾਈ ਪ੍ਰੀਸ਼ਦ ਵੱਲੋਂ ਕਰਵਾਈ ਗਈ ਜਿਲਾ ਪੱਧਰੀ ਪ੍ਰਤੀਯੋਗਿਤਾ ਦੇ ਜੇਤੂਆਂ ਤੇ ਉਨ੍ਹਾਂ ਦੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਦੱਸਿਆ ਕਿ ਜਿਲ੍ਹਾ ਪੱਧਰ ਦੇ ਜੇਤੂ ਵਿਦਿਆਰਥੀ ਇਸ ਤੋਂ ਬਾਅਦ ਰਾਜ ਪੱਧਰ ‘ਤੇ ਪੀਪੀਟੀ ਮੁਕਾਬਲਿਆਂ ਵਿੱਚ ਭਾਗ ਲੈਣਗੇ।

ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਜਿਲਾ ਸਿੱਖਿਆ ਅਫਸਰ ਸੈਕੰਡਰੀ ਵਰਿੰਦਰ ਪਰਾਸਰ ਅਤੇ ਜਿਲਾ ਸਿੱਖਿਆ ਅਫਸਰ ਐਲੀਮੈਂਟਰੀ ਬਲਦੇਵ ਰਾਜ ਨੇ ਦੱਸਿਆ ਕੀ ਪ੍ਰਾਇਮਰੀ ਵਰਗ ਦੇ ਪੀਪੀਟੀ ਮੇਕਿੰਗ ਮੁਕਾਬਲਿਆਂ ਵਿੱਚ ਜਿਲੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਅਤੇ ਫਲਸਫੇ ਸੰਬੰਧੀ ਪੀਪੀਟੀ ਤਿਆਰ ਕਰਕੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ।ਇਸ ਮੌਕੇ ਉਪ ਜਿਲਾ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਰਾਜੇਸਵਰ ਸਲਾਰੀਆ,ਉਪ ਜਿਲਾ ਸਿੱਖਿਆ ਅਫਸਰ ਐਲੀਮੈਂਟਰੀ ਸਿੱਖਿਆ ਰਮੇਸ ਲਾਲ ਠਾਕੁਰ, ਵਿੱਦਿਅਕ ਮੁਕਾਬਲੇ ਨੋਡਲ ਅਫਸਰ (ਐਲੀ.) ਸ. ਕੁਲਦੀਪ ਸਿੰਘ ਅਤੇ ਨੋਡਲ ਅਫਸਰ(ਸੈ.) ਡਾ.ਪਵਨ ਸੈਹਰਿਆ,ਜਿਲਾ ਕੋਆਰਡੀਨੇਟਰ ਪੜੋ ਪੰਜਾਬ ਪੜਾਓ ਪੰਜਾਬ ਵਨੀਤ ਮਹਾਜਨ, ਸਹਾਇਕ ਜਿਲਾ ਕੋਆਰਡੀਨੇਟਰ ਸਮਾਰਟ ਸਕੂਲ ਸੰਜੀਵ ਮਨੀ, ਡੀਐਸਐਮ ਬਲਵਿੰਦਰ ਸੈਣੀ, ਜਿਲਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ ਆਦਿ ਹਾਜਰ ਸਨ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply