latest : ਪਿੰਡਾਂ ਦੇ ਵਿਕਾਸ ਨਾਲ ਜੁੜੀ ਹੈ ਦੇਸ਼ ਦੀ ਤਰੱਕੀ ਅਤੇ ਖੁਸ਼ਹਾਲੀ : ਕੈਬਨਿਟ ਮੰਤਰੀ ਆਸ਼ੂ

-ਕਿਹਾ, ਪੰਚਾਇਤਾਂ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਸਰਕਾਰ ਦੀਆਂ ਸਕੀਮਾਂ
-ਜ਼ਿਲ•ਾ ਪੱਧਰੀ ਸਹੁੰ ਚੁੱਕ ਸਮਾਰੋਹ ‘ਚ 1404 ਸਰਪੰਚਾਂ, 7884 ਪੰਚਾਂ, 25 ਜ਼ਿਲ•ਾ ਪ੍ਰੀਸ਼ਦ ਮੈਂਬਰਾਂ ਅਤੇ 211 ਪੰਚਾਇਤ ਸੰਮਤੀ ਮੈਂਬਰਾਂ ਨੂੰ ਚੁਕਾਈ ਅਹੁਦੇ ਦੀ ਸਹੁੰ
-ਮੁੱਖ ਮੰਤਰੀ ਨੇ ਜੋ ਕਿਹਾ, ਕਰ ਵਿਖਾਇਆ : ਕੈਬਨਿਟ ਮੰਤਰੀ ਅਰੋੜਾ
HOSHIARPUR (ADESH PARMINDER SINGH, SATWINDER SINGH)

                       (INDERJIT SINGH HAPPY, AJAY JULKA)

ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਮੰਤਰੀ, ਪੰਜਾਬ ਸ਼੍ਰੀ ਭਾਰਤ ਭੂਸ਼ਨ ਆਸ਼ੂ ਨੇ ਕਿਹਾ ਕਿ ਰਾਸ਼ਟਰਪਿਤਾ ਮਹਾਤਮਾ ਗਾਂਧੀ ਅਨੁਸਾਰ ਹਿੰਦੁਸਤਾਨ ਪਿੰਡਾਂ ਵਿਚ ਵੱਸਦਾ ਹੈ, ਇਸ ਲਈ ਪਿੰਡਾਂ ਦੇ ਵਿਕਾਸ ਨਾਲ ਹੀ ਦੇਸ਼ ਦੀ ਤਰੱਕੀ ਅਤੇ ਖੁਸ਼ਹਾਲੀ ਜੁੜੀ ਹੋਈ ਹੈ। ਉਹ ਅੱਜ ਹੁਸ਼ਿਆਰਪੁਰ ਵਿਖੇ ਜ਼ਿਲ•ਾ ਪੱਧਰੀ ਸਹੁੰ ਚੁੱਕ ਸਮਾਰੋਹ ਦੌਰਾਨ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ•ਾਂ ਦੇ ਨਾਲ ਕੈਬਨਿਟ ਮੰਤਰੀ ਸ਼੍ਰੀ ਸੁੰਦਰ ਸ਼ਾਮ ਅਰੋੜਾ, ਆਈ.ਜੀ ਸ਼੍ਰੀ ਨੌਨਿਹਾਲ ਸਿੰਘ ਅਤੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਵੀ ਮੌਜੂਦ ਸਨ।


ਸ਼੍ਰੀ ਆਸ਼ੂ ਨੇ ਕਿਹਾ ਕਿ ਪੰਚਾਇਤ ਲੋਕਤੰਤਰ ਦਾ ਮੁੱਢਲਾ ਧੁਰਾ ਹੈ, ਇਸ ਲਈ ਲੰਕਤੰਤਰ ਦੀ ਮਜ਼ਬੂਤੀ ਲਈ ਮਜ਼ਬੂਤ ਪੰਚਾਇਤ ਦੀ ਲੋੜ ਹੈ, ਜੋ ਪੂਰੀ ਸ਼ਿੱਦਤ ਨਾਲ ਪਿੰਡ ਦਾ ਵਿਕਾਸ ਕਰੇ। ਉਨ•ਾਂ ਕਿਹਾ ਕਿ ਹੁਸ਼ਿਆਰਪੁਰ ਜ਼ਿਲ•ਾ ਵਧਾਈ ਦਾ ਪਾਤਰ ਹੈ, ਕਿ ਜ਼ਿਲ•ੇ ਦੀਆਂ 295 ਪੰਚਾਇਤਾਂ ਸਰਬ ਸੰਮਤੀ ਨਾਲ ਚੁਣੀਆਂ ਗਈਆਂ ਹਨ। ਉਨ•ਾਂ ਕਿਹਾ ਕਿ ਨਵੀਆਂ ਚੁਣੀਆਂ ਪੰਚਾਇਤਾਂ ਪ੍ਰਸ਼ਾਸ਼ਨ ਨਾਲ ਮਾਲਮੇਲ ਕਰਕੇ ਦੂਰਅੰਦੇਸ਼ੀ ਸੋਚ ਨਾਲ ਪਿੰਡਾਂ ਦੀ ਨੁਹਾਰ ਬਦਲਣ ਲਈ ਯਤਨ ਕਰਨ।


ਕੈਬਨਿਟ ਮੰਤਰੀ ਸ਼੍ਰੀ ਆਸ਼ੂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਮਾਜ ਦੇ ਹਰੇਕ ਵਰਗ ਦਾ ਜੀਵਨ ਪੱਧਰ ਉਚਾ ਚੁੱਕਣ ਲਈ ਯਤਨ ਕੀਤੇ ਜਾ ਰਹੇ ਹਨ। ਉਨ•ਾਂ ਕਿਹਾ ਕਿ ਸਰਕਾਰ ਵਲੋਂ ਮਹਿਲਾਵਾਂ ਲਈ ਰਾਖਵਾਂਕਰਨ ਕੀਤਾ ਗਿਆ ਹੈ, ਤਾਂ ਜੋ ਉਨ•ਾਂ ਨੂੰ ਮੌਕੇ ਪ੍ਰਦਾਨ ਕੀਤੇ ਜਾ ਸਕਣ। ਉਨ•ਾਂ ਕਿਹਾ ਕਿ ਵੱਡੇ ਪੱਧਰ ‘ਤੇ ਔਰਤਾਂ ਸਰਪੰਚ ਅਤੇ ਪੰਚ ਚੁਣੀਆਂ ਗਈਆਂ ਹਨ ਅਤੇ ਮਹਿਲਾਵਾਂ ਦੀ ਹੁਣ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਜਿਸ ਤਰ•ਾਂ ਘਰ ਨੂੰ ਸੰਵਾਰਦੀਆਂ ਹਨ, ਉਸੇ ਤਰ•ਾਂ ਪਿੰਡਾਂ ਦੀ ਨੁਹਾਰ ਬਦਲਣ ਲਈ ਅੱਗੇ ਆਉਣ। ਉਨ•ਾਂ ਕਿਹਾ ਕਿ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਨੂੰ ਯੋਗ ਲਾਭਪਾਤਰੀਆਂ ਤੱਕ ਪਹੰਚਾਉਣਾ ਪੰਚਾਇਤਾਂ ਦੀ ਜ਼ਿੰਮੇਵਾਰੀ ਹੈ, ਤਾਂ ਜੋ ਹਰੇਕ ਯੋਗ ਵਿਅਕਤੀ ਨੂੰ ਸਰਕਾਰ ਦੀਆਂ ਸਕੀਮਾਂ ਦਾ ਲਾਹਾ ਮਿਲ ਸਕੇ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੰਚਾਇਤਾਂ ਨੂੰ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ, ਇਸ ਲਈ ਪੰਚਾਇਤਾਂ ਪਿੰਡਾਂ ਦੇ ਵਿਕਾਸ ਲਈ ਪੂਰੀ ਦਿਲਚਸਪੀ ਦਿਖਾਉਣ।


ਸਮਾਰੋਹ ਦੌਰਾਨ ਸ਼੍ਰੀ ਆਸ਼ੂ ਨੇ 1404 ਸਰਪੰਚਾਂ, 7884 ਪੰਚਾਂ, 25 ਜ਼ਿਲ•ਾ ਪ੍ਰੀਸ਼ਦ ਮੈਂਬਰਾਂ ਅਤੇ 211 ਪੰਚਾਇਤ ਸੰਮਤੀ ਮੈਂਬਰਾਂ ਨੂੰ ਕਾਨੂੰਨ ਦੁਆਰਾ ਸਥਾਪਿਤ ਭਾਰਤ ਦੇ ਸੰਵਿਧਾਨ ਪ੍ਰਤੀ ਸੱਚੀ ਸ਼ਰਧਾ ਅਤੇ ਨਿਸ਼ਠਾ ਰੱਖਣ, ਭਾਰਤ ਦੀ ਪ੍ਰਭੂਤਾ-ਅਖੰਡਤਾ ਨੂੰ ਕਾਇਮ ਰੱਖਣ, ਆਪਣੇ ਫਰਜ਼ਾਂ ਨੂੰ ਨਿਸ਼ਚੈ ਪੂਰਵਕ ਇਮਾਨਦਾਰੀ ਨਾਲ ਨਿਭਾਉਣ ਅਤੇ ਲੋਕਾਂ ਨਾਲ ਬਿਨ•ਾਂ ਕਿਸੇ ਡਰ, ਪੱਖਪਾਤ , ਸੰਦੇਹ ਜਾਂ ਮਾੜੀ ਭਾਵਨਾ ਦੇ, ਭਾਰਤ ਦੇ ਸੰਵਿਧਾਨ ਅਤੇ ਕਾਨੂੰਨ ਮੁਤਾਬਕ ਨਿਆਂ ਕਰਨ ਦੀ ਸਹੁੰ ਚੁਕਾਈ। ਅਹੁਦੇ ਦੀ ਸਹੁੰ ਚੁਕਾਉਣ ਉਪਰੰਤ ਉਨ•ਾਂ ਡੈਪੋ ਤਹਿਤ ਪੰਜਾਬ ਨੂੰ ਨਸ਼ਿਆਂ ਤੋਂ ਮੁਕਤ ਬਣਾਉਣ ਲਈ ਪਿੰਡ ਵਾਸੀਆਂ ਨੂੰ ਨਸ਼ੇ ਦੇ ਮਾਰੂ ਪ੍ਰਭਾਵਾਂ ਤੋਂ ਜਾਗਰੂਕ ਕਰਨ ਅਤੇ ਨਸ਼ੇ ਦੇ ਖਾਤਮੇ ਲਈ ਪੰਜਾਬ ਸਰਕਾਰ ਦੀਆਂ ਨੀਤੀਆਂ, ਪ੍ਰੋਗਰਾਮਾਂ ਦੀ ਸਫਲਤਾ ਲਈ ਪੂਰਾ ਸਹਿਯੋਗ ਦੇਣ ਦੀ ਸਹੁੰ ਵੀ ਚੁਕਾਈ।


ਉਦਯੋਗ ਤੇ ਵਣਜ ਮੰਤਰੀ ਪੰਜਾਬ ਸ਼੍ਰੀ ਸੁੰਦਰ ਸ਼ਾਮ ਅਰੋੜਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਭਾਰਤ ਦੇ ਲੋਕਤੰਤਰ ਦੀ ਖੂਬਸੂਰਤੀ ਹੈ ਕਿ ਇਥੇ ਬਿਨ•ਾਂ ਚੋਣ ਲੜੇ ਸਰਬ ਸੰਮਤੀ ਨਾਲ ਪੰਚਾਇਤਾਂ ਚੁਣੀਆਂ ਜਾ ਰਹੀਆਂ ਹਨ। ਹੁਸ਼ਿਆਰਪੁਰ ਵਿਚ ਵੱਡੇ ਪੱਧਰ ‘ਤੇ ਪੰਚਾਇਤਾਂ ਦੀ ਸਰਬ ਸੰਮਤੀ ਨਾਲ ਚੋਣ ਹੋਣੀ ਇਸ ਦੀ ਤਾਜ਼ਾ ਮਿਸਾਲ ਹੈ। ਉਨ•ਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜੋ ਕਿਹਾ, ਉਹ ਕਰ ਵਿਖਾਇਆ ਹੈ। ਉਨ•ਾਂ ਕਿਹਾ ਕਿ ਕਰਜ਼ਾ ਮੁਆਫੀ ਦਾ ਜੋ ਵਾਅਦਾ ਕੀਤਾ ਗਿਆ ਸੀ, ਉਹ ਕਿਸਾਨਾਂ ਦਾ ਕਰਜ਼ਾ ਮੁਆਫ ਕਰਕੇ ਨਿਭਾਅ ਦਿੱਤਾ ਗਿਆ ਹੈ। ਉਨ•ਾਂ ਕਿਹਾ ਕਿ ਪੰਚਾਇਤ ਅਹੁਦੇ ਦੀ ਸਹੁੰ ਤੋਂ ਇਲਾਵਾ ਆਪੋ-ਆਪਣੇ ਪਿੰਡਾਂ ਦੇ ਵਿਕਾਸ ਦੀ ਸਹੁੰ ਖਾਕੇ ਹੀ ਪਿੰਡਾਂ ਵਿਚ ਜਾਵੇ। ਇਸ ਨਾਲ ਕੋਈ ਪਿੰਡ ਵਿਕਾਸ ਪੱਖੋਂ ਪਛੜਿਆ ਨਹੀਂ ਰਹੇਗਾ। ਉਨ•ਾਂ ਕਿਹਾ ਕਿ ਕੈਪਟਨ ਸਰਕਾਰ ਵਲੋਂ ਪਿੰਡਾਂ ਦੇ ਵਿਕਾਸ ਲਈ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਹਰ ਪਿੰਡ ਨੂੰ 550 ਪੌਦੇ ਮੁਫਤ ਮੁਹੱਈਆ ਕਰਵਾਏ ਜਾ ਰਹੇ ਹਨ।
ਇਸ ਮੌਕੇ ਹਲਕਾ ਵਿਧਾਇਕ ਟਾਂਡਾ ਸ਼੍ਰੀ ਸੰਗਤ ਸਿੰਘ ਗਿਲਜੀਆਂ, ਹਲਕਾ ਵਿਧਾਇਕ ਸ਼ਾਮ ਚੁਰਾਸੀ ਸ਼੍ਰੀ ਪਵਨ ਕੁਮਾਰ ਆਦੀਆ, ਹਲਕਾ ਵਿਧਾਇਕ ਚੱਬੇਵਾਲ ਡਾ. ਰਾਜ ਕੁਮਾਰ, ਹਲਕਾ ਵਿਧਾਇਕ ਦਸੂਹਾ ਸ਼੍ਰੀ ਅਰੁਣ ਡੋਗਰਾ, ਸਾਬਕਾ ਕੇਂਦਰੀ ਮੰਤਰੀ ਸ਼੍ਰੀਮਤੀ ਸੰਤੋਸ਼ ਚੌਧਰੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਹਰਬੀਰ ਸਿੰਘ, ਜ਼ਿਲ•ਾ ਪ੍ਰਧਾਨ ਕਾਂਗਰਸ ਡਾ. ਕੁਲਦੀਪ ਨੰਦਾ, ਸਾਬਕਾ ਐਮ.ਐਲ.ਏ ਸ਼੍ਰੀ ਲਵ ਕੁਮਾਰ ਗੋਲਡੀ, ਐਡਵੋਕੇਟ ਸ਼੍ਰੀ ਰਾਕੇਸ਼ ਮਰਵਾਹਾ, ਸ਼੍ਰੀ ਰਜਨੀਸ਼ ਟੰਡਨ, ਸ਼੍ਰੀ ਰਮਨ ਕਪੂਰ, ਸ਼੍ਰੀ ਮਨਮੋਹਨ ਸਿੰਘ ਕਪੂਰ, ਐਡਵੋਕੇਟ ਸਭਿਅ ਸਾਚੀ ਤੋਂ ਇਲਾਵਾ ਹੋਰ ਵੀ ਸਖਸ਼ੀਅਤਾਂ ਹਾਜ਼ਰ ਸਨ।

Related posts

Leave a Reply