LATEST NEWS: ਹੁਣ ਪੰਜਾਬੀ ਪ੍ਰੀਖਿਆ 25 ਦਸੰਬਰ ਨੂੰ, ਫਾਰਮ ਜਮਾਂ ਕਰਵਾਉਣ ਦੀ ਆਖਰੀ ਮਿਤੀ 23 ਦਸੰਬਰ,ਪਰੀਖਿਆ ਦੀ ਫੀਸ ਦੋ ਹਜ਼ਾਰ ਰੁਪਏ CLICK HERE::

ਪੰਜਾਬੀ ਪ੍ਰੀਖਿਆ 25 ਦਸੰਬਰ ਨੂੰ
ਫਾਰਮ ਜਮਾਂ ਕਰਵਾਉਣ ਦੀ ਆਖਰੀ ਮਿਤੀ 23 ਦਸੰਬਰ

ਪਟਿਆਲਾ, 22 ਦਸੰਬਰ:
ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਸ੍ਰੀਮਤੀ ਕਰਮਜੀਤ ਕੌਰ ਨੇ ਦੱਸਿਆ ਕਿ ਪੰਜਾਬ ਪਬਲਿਕ ਸਰਵਿਸ ਕਮਿਸ਼ਨ, ਪਟਿਆਲਾ ਦੇ ਇਸ਼ਤਿਹਾਰ ਨੰਬਰ 14 ਮਿਤੀ 11.12.2020 ਅਤੇ ਇਸ਼ਤਿਹਾਰ ਨੰਬਰ 15 ਮਿਤੀ 17.12.2020 ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬੀ ਪ੍ਰਬੋਧ ਪ੍ਰੀਖਿਆ ਜੋ ਕਿ ਮਿਤੀ 10.01.2021 ਨੂੰ ਕਰਵਾਈ ਜਾਣੀ ਸੀ, ਉਹ ਪ੍ਰੀਖਿਆ ਹੁਣ ਮਿਤੀ 25.12.2020 ਨੂੰ ਲਈ ਜਾਵੇਗੀ। ਪ੍ਰੀਖਿਆ ਲਈ ਫਾਰਮ ਜਮਾਂ ਕਰਵਾਉਣ ਦੀ ਆਖਰੀ ਮਿਤੀ 23.12.2020 ਹੈ।  ਇਸ ਪਰੀਖਿਆ ਦੀ ਫੀਸ ਦੋ ਹਜ਼ਾਰ ਰੁਪਏ ਹੋਵੇਗੀ ਜੋ ਕਿ ਨਕਦ ਵਸੂਲ ਕੀਤੀ ਜਾਵੇਗੀ।


  ਉਨ੍ਹਾਂ ਦੱਸਿਆ ਕਿ ਫਾਰਮ ਜਮ੍ਹਾਂ ਕਰਵਾਉਣ ਵੇਲੇ ਉਮੀਦਵਾਰ ਆਪਣੇ ਨਾਲ ਅਸਲ ਸਰਟੀਫਿਕੇਟ (ਦਸਵੀਂ, ਬਾਰਵੀਂ ਅਤੇ ਗ੍ਰੈਜੂਏਸ਼ਨ ਆਦਿ) ਅਤੇ ਇਨ੍ਹਾਂ ਦੀਆਂ ਤਸਦੀਕਸ਼ੁਦਾ ਕਾਪੀਆਂ, ਇਕ 30X25 ਸੈ.ਮੀ. ਸਾਈਜ਼ ਦਾ ਸਵੈ ਪਤੇ ਵਾਲਾ ਲਿਫਾਫਾ ਜਿਸ ਉਤੇ 27 ਰੁਪਏ ਦੀਆਂ ਡਾਕ ਟਿਕਟਾਂ ਲੱਗੀਆਂ ਹੋਣ ਅਤੇ ਪੰਜ ਫੋਟੋਆਂ ਇੱਕੋ ਸਨੈਪ ਦੀਆਂ (ਚਾਰ ਪਾਸਪੋਰਟ ਸਾਈਜ਼ ਜਿਨ੍ਹਾਂ ਵਿਚੋਂ ਦੋ ਗਜ਼ਟਿਡ ਅਫ਼ਸਰ ਵੱਲੋਂ ਤਸਦੀਕੀਆਂ ਹੋਣ ਅਤੇ ਇਕ ਡਾਕ ਟਿਕਟ ਸਾਈਜ਼) ਜਿਨ੍ਹਾਂ ਦੀ ਬੈਕ ਗਰਾਊਂਡ ਅਤੇ ਕੱਪੜੇ ਹਲਕੇ ਰੰਗ ਦੇ ਹੋਣ, ਨਾਲ ਲਿਆਉਣ।
ਪੰਜਾਬੀ ਪ੍ਰਬੋਧ ਪ੍ਰੀਖਿਆ ਸਬੰਧੀ ਵਧੇਰੇ ਜਾਣਕਾਰੀ ਲਈ ਦਫਤਰ ਦੇ ਫੋਨ ਨੰ. 0175-2214469 ਤੇ ਸੰਪਰਕ ਕੀਤਾ ਜਾ ਸਕਦਾ ਹੈ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply