ਮਾਨਗੜ੍ਹ ਟੋਲ ਪਲਾਜ਼ਾ ਤੇ ਕਿਸਾਨਾਂ ਦਾ ਸੰਘਰਸ਼ 81 ਵੇਂ ਦਿਨ ਵੀ ਜਾਰੀ


ਗੜ੍ਹਦੀਵਾਲਾ, 28 ਦਸੰਬਰ (ਚੌਧਰੀ ) : ਅੱਜ ਮਾਨਗੜ੍ਹ ਟੋਲ
ਪਲਾਜ਼ਾ ਤੇ ਕਿਸਾਨਾਂ ਵੱਲੋਂ ਗੰਨਾ ਸੰਘਰਸ਼ ਕਮੇਟੀ ਰੰਧਾਵਾ (ਦਸੂਹਾ) ਦੇ ਪ੍ਰਧਾਨ ਸੁਖਪਾਲ ਸਿੰਘ ਸਹੋਤਾ ਦੀ ਅਗਵਾਈ ਹੇਠ ਦਿੱਤੇ ਜਾ ਰਹੇ ਧਰਨੇ ਦੇ 80 ਵੇਂ ਦਿਨ ਕਿਸਾਨਾਂ ਵੱਲੋਂ ਮੋਦੀ ਸਰਕਾਰ ਖ਼ਿਲਾਫ਼ ਰੋਸ
ਪ੍ਰਦਰਸ਼ਨ ਕੀਤਾ।ਇਸ ਮੌਕੇ ਗਗਨਪ੍ਰੀਤ ਮੋਹਾਂ,ਸੁਖਦੇਵ ਸਿੰਘ ਮਾਂਗਾ, ਹਰਵਿੰਦਰ ਥਿੰਦਾ,ਮਨਦੀਪ ਸਿੰਘ ਮਨੀ ਭਾਨਾ,ਅਵਤਾਰ ਸਿੰਘ ਮਾਨਗੜ੍ਹ ਸਮੇਤ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਦੇਸ਼ ਭਰ ਵਿੱਚ ਚੱਲ ਰਹੇ ਖੇਤੀ ਕਾਨੂੰਨਾਂ ਦਾ ਵਿਰੋਧ ਲਗਾਤਾਰ ਵੱਧਦਾ ਜਾ ਰਿਹਾ ਹੈ।

ਕੇਂਦਰ ਸਰਕਾਰ ਦੇ ਅੜੀਅਲ ਰਵੱਈਏ ਕਾਰਨ ਹੀ ਦੇਸ਼ ਦਾ ਨੁਕਸਾਨ ਹੋ ਰਿਹਾ ਹੈ, ਲੰਮੇ ਸੰਘਰਸ਼ ਨੂੰ ਦੇਖਦਿਆਂ ਮੋਦੀ ਸਰਕਾਰ ਨੂੰ ਕਿਸਾਨਾਂ ਦੀ ਗੱਲ ਮੰਨਣੀ ਚਾਹੀਦੀ ਹੈ।ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਦੇਸ਼ ਦੀ ਕਿਸਾਨੀ ਨੂੰ ਖ਼ਤਮ ਕਰਨਾ ਚਾਹੁੰਦੀ ਹੈ ਅਤੇ ਹਮੇਸ਼ਾ ਕਿਸਾਨਾਂ ਦੇ ਉਲਟ ਨੀਤੀ ਅਪਣਾ ਕੇ ਕਿਸਾਨਾਂ ਨੂੰ ਮਾਰਨ ‘ਤੇ ਤੁਲੀ ਰਹਿੰਦੀ ਹੈ। ਕਿਸਾਨ ਅੱਜ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਹਨ, ਜਿਸਨੂੰ ਦੇਖਦੇ ਕਿਸਾਨਾਂ ਦਾ ਸੰਘਰਸ਼ ਵੱਧਦਾ ਜਾ ਰਿਹਾ ਹੈ, ਪਰ ਕੇਂਦਰ ਦੀ ਮੋਦੀ ਸਰਕਾਰ ਕਾਰਪੋਰੇਟ ਘਰਾਨਿਆਂ ਦੇ ਦਬਾਅ ਥੱਲੇ ਖੇਤੀ ਕਾਨੂੰਨ ਵਾਪਿਸ ਲੈਣ ਨੂੰ ਤਿਆਰ ਨਹੀਂ ਹੈ, ਜੋਕਿ ਬਹੁਤ ਮੰਦਭਾਗਾ ਹੈ।ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਦੇਸ਼ ਦੀ ਆਰਥਿਕ ਬਰਬਾਦੀ ਦੇ ਦਸਤਾਵੇਜ਼ ਮੰਨਿਆ ਜਾ ਰਿਹਾ ਹੈ ਅਤੇ ਕਾਨੂੰਨ ਸਿੱਧੇ ਰੂਪ ਵਿੱਚ ਹਰ ਵਰਗ ਨੂੰ ਪ੍ਰਭਾਵਿਤ ਕਰਦੇ ਹਨ ਤੇ ਇਨ੍ਹਾਂ ਦੇ ਲਾਗੂ ਹੋਣ ਨਾਲ ਜ਼ਰੂਰੀ ਵਸਤਾਂ ਦੇ ਮੁੱਲ ਦੁੱਗਣੇ ਹੋ ਜਾਣਗੇ।

ਸਭ ਤੋਂ ਪਹਿਲਾਂ ਇਹ ਮਾਰ ਛੋਟੇ ਅਤੇ ਦਰਮਿਆਨੇ ਦਰਜ਼ੇ ਦੇ ਕਾਰੋਬਾਰੀਆਂ ਉੱਪਰ ਪਵੇਗੀ,ਭਾਵੇਂ ਅੱਜ ਕੇਵਲ ਕਿਸਾਨ ਅਤੇ ਮਜ਼ਦੂਰ  ਇਨ੍ਹਾਂ ਕਾਨੂੰਨਾਂ ਦੀ ਵਾਪਿਸੀ ਲਈ ਸੰਘਰਸ਼ ਕਰ ਰਿਹਾ ਹੈ, ਜੇਕਰ ਕੇਂਦਰ ਸਰਕਾਰ ਨੇ ਤੁਰੰਤ ਇਨ੍ਹਾਂ ਕਾਨੂੰਨਾਂ ਨੂੰ ਵਾਪਿਸ ਨਾ ਲਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਕਿਸਾਨਾਂ ਅੰਦਰ ਮੋਦੀ ਸਰਕਾਰ ਪ੍ਰਤੀ ਹੋਰ ਰੋਹ ਵੱਧ ਜਾਵੇਗਾ ਅਤੇ ਇਹ ਸੰਘਰਸ਼ ਖ਼ਤਰਨਾਕ ਨਤੀਜੇ ਵੀ  ਅਖਤਿਆਰ ਕਰ ਸਕਦਾ ਹੈ, ਜਿਸਦੀ ਜ਼ਿੰਮੇਵਾਰੀ ਪੂਰਨ ਤੌਰ ਤੇ ਕੇਂਦਰ ਸਰਕਾਰ ਦੀ ਹੋਵੇਗੀ।

ਇਸ ਮੌਕੇ ਡਾ ਮੋਹਨ ਸਿੰਘ ਮੱਲ੍ਹੀ, ਅਜੀਤ ਸਿੰਘ ਰੰਧਾਵਾ, ਮਾਸਟਰ ਗੁਰਬਚਨ ਸਿੰਘ ਕਾਲਟਰਾ, ਕੁਲਦੀਪ ਸਿੰਘ ਭਾਨਾ, ਡਾ ਮਝੈਲ ਸਿੰਘ, ਸੁਰਿੰਦਰ ਸਿੰਘ ਮੱਲ੍ਹੇਵਾਲ, ਬਲਵੀਰ ਸਿੰਘ, ਜਰਨੈਲ ਸਿੰਘ ਜੰਡੋਰ, ਸੁਰਿੰਦਰ ਸਿੰਘ ਮਾਨਗੜ੍ਹ, ਸੇਵਾ ਸਿੰਘ ਰੰਧਾਵਾ, ਸਤਨਾਮ ਸਿੰਘ ਮਾਨਗੜ੍ਹ, ਸੁਖਵਿੰਦਰ ਸਿੰਘ ਅਰਗੋਵਾਲ, ਬਿੰਦਾ ਠੱਕਰ, ਮਨਪ੍ਰੀਤ ਸਿੰਘ ਅਰਗੋਵਾਲ, ਬਲਵੀਰ ਠੱਕਰ, ਸੁਖਵਿੰਦਰ ਸਿੰਘ ਅਰਗੋਵਾਲ, ਰਾਜਵੀਰ ਠੱਕਰ ਆਦਿ ਸਮੇਤ ਭਾਰੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ। 


Advertisements
Advertisements
Advertisements
Advertisements
Advertisements
Advertisements
Advertisements

Related posts

Leave a Reply