Breaking : ਸਿੱਖਿਆ ਮੰਤਰੀ ਸੋਨੀ ਨੇ ਲੋਹੜੀ ਮੌਕੇ ਦਿਖਾਈ ਫਿਰਾਕਦਿਲੀ,5178 ਅਧਿਆਪਕਾਂ ਨੂੰ ਪੂਰੀ ਤਨਖਾਹ ਉਤੇ ਪੱਕਾ ਕਰਨ ਦਾ ਐਲਾਨ

 

AMRITSAR : ਸਿੱਖਿਆ ਤੇ ਫੂਡ ਪ੍ਰੋਸੈਸਿੰਗ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਗੁਰੂ ਗੋਬਿੰਦ ਸਿੰਘ ਦੇ ਜਨਮ ਉਤਸਵ ਅਤੇ ਲੋਹੜੀ ਦੀ ਵਧਾਈ ਅਧਿਆਪਕਾਂ ਨੂੰ ਦਿੰਦੇ ਲੋਹੜੀ ਦੇ ਤੋਹਫੇ ਵਜੋਂ ਅਗਲੇ ਮਹੀਨੇ ਤੋਂ 5178 ਅਧਿਆਪਕਾਂ ਨੂੰ ਪੂਰੀ ਤਨਖਾਹ ਉਤੇ ਪੱਕਾ ਕਰਨ ਦਾ ਐਲਾਨ ਕੀਤਾ ਹੈ। ਅੱਜ ਆਪਣੀ ਰਿਹਾਇਸ਼ ਵਿਖੇ ਗੱਲਬਾਤ ਕਰਦੇ ਸ੍ਰੀ ਸੋਨੀ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦਾ ਪੱਧਰ ਉਚਾ ਚੁੱਕਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ ਅਤੇ ਇਸੇ ਕੜੀ ਵਜੋਂ ਅਧਿਆਪਕਾਂ ਨੂੰ ਪੱਕੇ ਕੀਤਾ ਜਾ ਰਿਹਾ ਹੈ, ਤਾਂ ਜੋ ਉਹ ਤਨੋ-ਮਨੋ ਬੱਚਿਆਂ ਦੀ ਪੜਾਈ ਵੱਲ ਧਿਆਨ ਦੇ ਸਕਣ। ਸ੍ਰੀ ਸੋਨੀ ਨੇ ਦੱਸਿਆ ਕਿ ਸਕੂਲਾਂ ਵਿਚ ਬੱਚਿਆਂ ਨੂੰ ਪੜਾ ਰਹੇ ਸਿੱਖਿਆ ਪ੍ਰੋਵਾਈਡਰ ਅਤੇ ਵਲੰਟੀਅਰ ਅਧਿਆਪਕਾਂ ਦੀ ਤਨਖਾਹ ਵਿਚ ਵੀ ਅਗਲੇ ਮਹੀਨੇ ਤੋਂ 1500 ਰੁਪਏ ਪ੍ਰਤੀ ਮਹੀਨਾ ਦਾ ਵਾਧਾ ਕੀਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ ਬੀਤੇ ਸਮੇਂ ਵਿਚ ਅਧਿਆਪਕ ਯੂਨੀਅਨਾਂ ਵੱਲੋਂ ਲਗਾਏ ਗਏ ਧਰਨਿਆਂ ਦੌਰਾਨ ਜਿਹੜੇ ਅਧਿਆਪਕਾਂ ਨੂੰ ਮੁਅੱਤਲ ਕੀਤਾ ਗਿਆ ਸੀ, ਨੂੰ ਬਹਾਲ ਕਰ ਦਿੱਤਾ ਗਿਆ ਹੈ ਅਤੇ ਇਨਾਂ ਧਰਨਿਆਂ ਵਿਚ ਸ਼ਾਮਿਲ ਹੋਣ ਕਾਰਨ ਜਿੰਨਾ ਅਧਿਆਪਕਾਂ ਦੀਅ ਆਰਜ਼ੀ ਡਿਊਟੀ ਦੂਰ ਵਾਲੇ ਸਟੇਸ਼ਨਾਂ ‘ਤੇ ਲਗਾਈਆਂ ਸਨ, ਦੀਆਂ ਆਰਜ਼ੀ ਡਿਊਟੀਆਂ ਰੱਦ ਕਰਕੇ ਉਨਾਂ ਨੂੰ ਮੁੜ ਪੁਰਾਣੇ ਸਕੂਲਾਂ ਵਿਚ ਡਿਊਟੀ ਦੇਣ ਦੇ ਹੁੱਕਮ ਜਾਰੀ ਕੀਤੇ ਜਾ ਰਹੇ ਹਨ।

ਉਨਾਂ ਦੱਸਿਆ ਕਿ ਅਧਿਆਪਕ ਯੂਨੀਅਨ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਦੀ ਗੱਲ ਤਾਂ ਲਗਾਤਾਰ ਕਰ ਰਹੀ ਹੈ, ਪਰ ਉਹ ਇਹ ਵਾਅਦਾ ਨਹੀਂ ਕਰ ਰਹੀ ਕਿ ਇਸ ਮੀਟਿੰਗ ਤੋਂ ਬਾਅਦ ਉਹ ਧਰਨੇ ਤਿਆਗ ਕੇ ਪੜਾਈ ਵੱਲ ਧਿਆਨ ਦੇਣਗੇ। ਉਨਾਂ ਸਪੱਸ਼ਟ ਕੀਤਾ ਕਿ ਬਤੌਰ ਸਿੱਖਿਆ ਮੰਤਰੀ ਮੈਂ ਕਦੇ ਅਧਿਆਪਕਾਂ ਦੀ ਤਨਖਾਹ ਵਧਾਉਣ ਦਾ ਵਾਅਦਾ ਨਹੀਂ ਕੀਤਾ, ਚਾਹੇ ਕੋਈ ਵੀ ਵੀਡੀਓ ਜਾਂ ਆਡੀਓ ਰਿਕਾਰਡਿੰਗ ਵੇਖ ਲਈ ਜਾਵੇ, ਕਿਉਂਕਿ ਇਹ ਕੈਬਿਨਟ ਦਾ ਫੈਸਲਾ ਹੈ।
ਸਿੱਖਿਆ ਮੰਤਰੀ ਸ੍ਰੀ ਸੋਨੀ ਨੇ ਕਿਹਾ ਕਿ ਬੱਚਿਆਂ ਦੇ ਸਲਾਨਾ ਇਮਤਹਾਨ ਨੇੜੇ ਆ ਰਹੇ ਹਨ ਅਤੇ ਅਧਿਆਪਕਾਂ ਨੂੰ ਆਪਣੀ ਜ਼ਿੰਮੇਵਾਰੀ ਪਛਾਣਦੇ ਹੋਏ ਪੜਾਈ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨਾਂ ਸਪੱਸ਼ਟ ਕੀਤਾ ਕਿ ਜਿਹੜੇ ਵੀ ਅਧਿਆਪਕ ਸਕੂਲ ਛੱਡ ਕੇ ਨੇਤਾਗਿਰੀ ਕਰਦੇਹੋਏ ਧਰਨੇ-ਮੁਜ਼ਾਹਰਿਆਂ ਵਿਚ ਸ਼ਾਮਿਲ ਹੋਣਗੇ, ਉਨਾਂ ਵਿਰੁੱਧ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਸ੍ਰੀ ਸੋਨੀ ਨੇ ਕਿਹਾ ਕਿ ਇਸ ਦੇ ਉਲਟ ਜੋ ਅਧਿਆਪਕ, ਮੁੱਖ ਅਧਿਆਪਕ, ਪ੍ਰਿੰਸੀਪਲ ਅਤੇ ਹੋਰ ਸਿੱਖਿਆ ਅਧਿਕਾਰੀ ਚੰਗਾ ਕੰਮ ਕਰਨਗੇ ਉਨਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮਿਲਾਇਆ ਜਾਵੇਗਾ ਅਤੇ ਗਣਤੰਤਰ ਤੇ ਸਵਤੰਤਰ ਦਿਵਸ ਮੌਕੇ ਹੋਣ ਵਾਲੇ ਸਮਾਗਮਾਂ ਵਿਚ ਸਨਮਾਨਿਤ ਵੀ ਕੀਤਾ ਜਾਵੇਗਾ।

Related posts

Leave a Reply