ਸੁੰਦਰ ਸ਼ਾਮ ਅਰੋੜਾ ਵਲੋਂ ਮਰਵਾਹਾ ਮੁਹੱਲਾ ’ਚ 19.48 ਲੱਖ ਰੁਪਏ ਦੀ ਲਾਗਤ ਨਾਲ ਇੰਟਰ ਲਾਕਿੰਗ ਟਾਈਲਾਂ ਦੇ ਕੰਮ ਦੀ ਸ਼ੁਰੂਆਤ
ਹੁਸ਼ਿਆਰਪੁਰ, 5 ਜਨਵਰੀ: ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਸਥਾਨਕ ਵਾਰਡ ਨੰਬਰ 39 ਦੇ ਮਰਵਾਹਾ ਮੁਹੱਲਾ ਵਿੱਚ 19.48 ਲੱਖ ਰੁਪਏ ਦੀ ਲਾਗਤ ਨਾਲ ਇੰਟਰ ਲਾਕਿੰਗ ਟਾਈਲਾਂ ਵਾਲੀਆਂ ਗਲੀਆਂ ਦੇ ਕੰਮ ਦੀ ਸ਼ੁਰੂਆਤ ਕਰਵਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਹੁਸ਼ਿਆਰਪੁਰ ਸ਼ਹਿਰ ਵਿੱਚ ਸ਼ੁਰੂ ਕੀਤੇ ਵੱਖ-ਵੱਖ ਵਿਕਾਸ ਕਾਰਜ ਸਮੇਂ ਸਿਰ ਮੁਕੰਮਲ ਕਰਵਾ ਕੇ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।
ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਉਂਦਿਆਂ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਇੰਟਰ ਲਾਕਿੰਗ ਟਾਈਲਾਂ ਲੱਗਣ ਨਾਲ ਮਰਵਾਹਾ ਮੁਹੱਲਾ ਦੇ ਵਸਨੀਕਾਂ ਨੂੰ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਤਹਿਤ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਵਿਕਾਸ ਕਾਰਜ ਸ਼ੁਰੂ ਕਰਵਾਏ ਗਏ ਹਨ ਜੋ ਕਿ ਜਲਦ ਤੋਂ ਜਲਦ ਮੁਕੰਮਲ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਵਾਰਡਾਂ ਵਿੱਚ ਗਲੀਆਂ ਬਨਾਉਣ ਦੇ ਨਾਲ-ਨਾਲ ਓਪਨ ਜਿੰਮਾਂ ਦੀ ਸਥਾਪਤੀ ਅਤੇ 100 ਫੀਸਦੀ ਵਾਟਰ ਸਪਲਾਈ ਸੀਵਰੇਜ਼ ਦੇ ਕੰਮ ਕਰਵਾਏ ਜਾ ਰਹੇ ਹਨ ਤਾਂ ਜੋ ਸ਼ਹਿਰ ਵਾਸੀਆਂ ਲਈ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਯਕੀਨੀ ਬਣਾਈਆਂ ਜਾ ਸਕਣ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਐਡਵੋਕੇਟ ਰਾਕੇਸ਼ ਮਰਵਾਹਾ, ਬਲਾਕ ਪ੍ਰਧਾਨ ਸ਼ਹਿਰੀ ਮੁਕੇਸ਼ ਡਾਬਰ, ਸਾਬਕਾ ਕੌਂਸਲਰ ਸੁਦਰਸ਼ਨ ਧੀਰ, ਸਰਦਾਰੀ ਲਾਲ, ਅਨਿਲ ਮਹਾਜਨ, ਰਵੀ ਸ਼ਰਮਾ, ਮੀਨਾ ਸ਼ਰਮਾ, ਵਰੁਣ ਸ਼ਰਮਾ, ਰਜਤ ਠਾਕੁਰ, ਬਰਿੰਦਰ ਸ਼ਰਮਾ ਆਦਿ ਮੌਜੂਦ ਸਨ।
- #aap : ਹੁਸ਼ਿਆਰਪੁਰ ਹਲਕਾ ਨੂੰ ਡਾ. ਰਾਜ ਸਰੀਖੇ ਨੇਤਾ ਦੀ ਜ਼ਰੂਰਤ- ਡਾ. ਰਵਜੋਤ
- भाजपा प्रत्याशी श्रीमती अनीता सोमप्रकाश ने धार्मिक स्थानों पर नतमस्तक होकर लिया संतों का आशीर्वाद
- LATEST : 30,000 ਰੁਪਏ ਰਿਸ਼ਵਤ ਲੈਂਦਾ ਬੀ.ਡੀ.ਪੀ.ਓ. ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ
- LATEST : VB arrests Patwari, his accomplice for taking Rs 3,500 bribe
- दिल्ली हाई कोर्ट से सीएम केजरीवाल को नहीं मिली राहत
- ਵੱਡੀ ਖ਼ਬਰ : ਕਾਂਗਰਸ ਨੂੰ ਵੱਡਾ ਝਟਕਾ ! ਰਵਨੀਤ ਸਿੰਘ ਬਿੱਟੂ ਭਾਰਤੀ ਜਨਤਾ ਪਾਰਟੀ ‘ਚ ਹੋਏ ਸ਼ਾਮਲ
EDITOR
CANADIAN DOABA TIMES
Email: editor@doabatimes.com
Mob:. 98146-40032 whtsapp