ਖਾਲਸਾ ਕਾਲਜ ਗੜ੍ਹਦੀਵਾਲਾ ਦੇ ਨਤੀਜੇ ਰਹੇ ਸ਼ਾਨਦਾਰ


ਗੜ੍ਹਦੀਵਾਲਾ 7 ਜਨਵਰੀ (ਚੌਧਰੀ) : ਖ਼ਾਲਸਾ ਕਾਲਜ, ਗੜ੍ਹਦੀਵਾਲਾ ਦੇ ਰਜਿਸਟਰਾਰ ਡਾ. ਦਵਿੰਦਰ ਸੰਦਲ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਐਲਾਨੇ ਗਏ ਬੀ-ਕਾਮ ਅਤੇ ਐੱਮ-ਕਾਮ ਸਮੈਸਟਰ ਚੌਥਾ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ।ਬੀ-ਕਾਮ ਵਿੱਚ ਜਸਵਿੰਦਰ ਕੌਰ ਨੇ 88% ਅੰਕ, ਕਿਰਨਦੀਪ ਕੌਰ ਨੇ 85.67 % ਅਤੇ ਪਲਕ ਕੌਸਲ ਨੇ 85% ਅੰਕ ਹਾਸਲ ਕਰਕੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ।

ਇਸੇ ਤਰ੍ਹਾਂ ਐਮ-ਕਾਮ ਵਿੱਚੋਂ ਦਾਮਨੀ ਨੇ 82.10% ਅੰਕ, ਸ਼ਰਨਜੀਤ ਕੌਰ ਨੇ 81.53% ਅਤੇ ਅਵੰਤਿਕਾ ਨੇ 79.42% ਅੰਕ ਹਾਸਲ ਕਰਕੇ ਕ੍ਰਮਵਾਰ ਪਹਿਲਾ,ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ। ਵਿਦਿਆਰਥੀਆਂ ਦੀਆਂ ਇਹਨਾਂ ਪ੍ਰਾਪਤੀਆਂ ਲਈ ਕਾਲਜ ਪ੍ਰਿੰਸੀਪਲ ਡਾ. ਸਤਵਿੰਦਰ ਸਿੰਘ ਢਿੱਲੋਂ ਨੇ ਵਿਭਾਗ ਦੇ ਅਧਿਆਪਕ ਸਾਹਿਬਾਨ ਨੂੰ ਸ਼ਾਨਦਾਰ ਨਤੀਜੇ ਲਈ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ।

Advertisements
Advertisements
Advertisements
Advertisements
Advertisements
Advertisements
Advertisements

Related posts

Leave a Reply