ਬੇ-ਰੋਜ਼ਗਾਰ ਪ੍ਰਾਰਥੀ  ਅਤੇ ਨਿਯੋਜਕ ਘਰ-ਘਰ ਰੋਜ਼ਗਾਰ ਪੋਰਟਲ ਤੇ ਕਰਾਉਣ ਰਜ਼ਿਸਟਰੇਸ਼ਨ-ਡੀ.ਸੀ ਪਠਾਨਕੋਟ

 ਬੇ-ਰੋਜ਼ਗਾਰ ਪ੍ਰਾਰਥੀ  ਅਤੇ ਨਿਯੋਜਕ ਘਰ-ਘਰ ਰੋਜ਼ਗਾਰ ਪੋਰਟਲ ਤੇ ਕਰਾਉਣ ਰਜ਼ਿਸਟਰੇਸ਼ਨ-ਡੀ.ਸੀ ਪਠਾਨਕੋਟ
ਪਠਾਨਕੋਟ, 7 ਜਨਵਰੀ (ਰਜਿੰਦਰ ਸਿੰਘ ਰਾਜਨ ਬਿਊਰੋ ਚੀਫ)     ਪੰਜਾਬ ਸਰਕਾਰ ਵੱਲੋਂ ਬੇ-ਰੋਜ਼ਗਾਰ ਪ੍ਰਾਰਥੀਆਂ ਦੀ ਸਹੂਲਤ ਲਈ ਘਰ-ਘਰ ਰੋਜ਼ਗਾਰ ਪੋਰਟਲ www.pgrkam.com ਦੀ ਸਹੂਲਤ ਦਿੱਤੀ ਗਈ ਹੈ। ਇਹ ਪ੍ਰਗਟਾਵਾ ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕੀਤਾ।
ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਬੇ-ਰੋਜ਼ਗਾਰ ਪ੍ਰਾਰਥੀ ਆਪਣੇ ਰੋਜ਼ਗਾਰ ਸਬੰਧੀ ਘਰ ਬੈਠੇ ਹੀ ਆਨ-ਲਾਈਨ ਘਰ-ਘਰ ਰੋਜ਼ਗਾਰ ਪੋਰਟਲ www.pgrkam.com ਤੇ ਆਪਣੀ ਰਜਿਸਟਰੇਸ਼ਨ ਕਰ ਸਕਦੇ ਹਨ। ਇਸ ਤੋਂ ਇਲਾਵਾ ਨਿਯੋਜਕ ਵੀ ਆਪਣੀ ਰਜਿਸਟਰੇਸ਼ਨ ਘਰ-ਘਰ ਰੋਜ਼ਗਾਰ ਪੋਰਟਲ ਤੇ ਕਰਕੇ ਉਦਯੋਗਾਂ ਵਿੱਚ ਲੋੜੀਂਦੀ ਮੈਨ ਪਾਵਰ ਦੀ ਚੋਣ ਰਜਿਸਟਰਡ ਜਾਬ ਸੀਕਰ ਵਿਚੋਂ ਕਰ ਸਕਦੇ ਹਨ। ਇਸ ਪੋਰਟਲ ਤੇ ਪ੍ਰਾਰਥੀਆਂ ਦੀ ਰਜਿਸਟਰੇਸ਼ਨ ਹੋਣ ਉਪਰੰਤ ਹੀ ਰੋਜ਼ਗਾਰ ਬਿਊਰੋ ਪਠਾਨਕੋਟ ਵਲੋਂ ਜਾਬ ਸੀਕਰ ਦੀ ਯੋਗਤਾ ਅਨੁਸਾਰ ਸਮੇਂ ਸਮੇਂ ਉਨ੍ਹਾਂ ਨੂੰ ਸੂਚਨਾ ਭੇਜ ਸਕਦੇ ਹਨ ਅਤੇ ਇਸ ਤੋਂ ਇਲਾਵਾ ਇਸ ਸਮੇਂ ਜੋ ਪ੍ਰਾਰਥੀ ਆਪਣਾ ਕਾਰੋਬਾਰ ਸ਼ੁਰੂ ਕਰਨ ਦੇ ਚਾਹਵਾਨ ਹਨ ਅਤੇ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਲੋਨ ਲੈਣਾ ਚਾਹੁੰਦੇ ਹਨ ਉਹ ਆਪਣੀ ਪ੍ਰਤੀ ਬੇਨਤੀ ਰੋਜ਼ਗਾਰ ਬਿਊਰੋ ਵਿਖੇ ਦੇ ਸਕਦੇ ਹਨ।ਵਧੇਰੇ ਜਾਣਕਾਰੀ ਲਈ ਰੋਜ਼ਗਾਰ ਬਿਊਰੋ ਪਠਾਨਕੋਟ ਦੇ ਹੈਲਪ ਲਾਈਨ ਨੰਬਰ 7657825214 ਤੇ ਸਪੰਰਕ ਕੀਤਾ ਜਾ ਸਕਦਾ ਹੈ।  

News
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply