ਜੇ ਸੀ ਡੀ ਏ ਵੀ ਕਾਲਜ ਦਸੂਹਾ ਦੇ ਐਮ ਏ ਪੰਜਾਬੀ ਸਮੈਸਟਰ ਚੌਥਾ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ


ਦਸੂਹਾ 11 ਜਨਵਰੀ (ਚੌਧਰੀ) : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਐਲਾਨੇ ਐਮ ਏ ਪੰਜਾਬੀ ਸਮੈਸਟਰ ਚੌਥਾ ਦੇ ਨਤੀਜਿਆਂ ਵਿੱਚ ਜੇ ਸੀ ਡੀ ਏ ਵੀ ਕਾਲਜ ਦਸੂਹਾ ਦੇ ਵਿਦਿਆਰਥੀਆ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।ਪ੍ਰਿੰਸੀਪਲ ਡਾ ਅਮਰਦੀਪ ਗੁਪਤਾ ਨੇ ਦੱਸਿਆ ਕਿ ਬਲਜੀਤ ਸਿੰਘ ਨੇ 73.75% ਅੰਕ, ਮਾਨਸੀ ਨੇ 69.19 %ਅੰਕ ਅਤੇ ਨੈਨਸੀ ਨੇ 66.31%ਅੰਕ ਪ੍ਰਾਪਤ ਕਰਕੇ ਕ੍ਰਮਵਾਰ ਕਾਲਜ ਵਿੱਚੋਂ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ। ਇਥੇ ਵਰਨਣਯੋਗ ਹੈ ਕਿ ਬਲਜੀਤ ਸਿੰਘ ਨੇ ਪਹਿਲੀ ਵਾਰ ਵਿਚ ਯੂ. ਜੀ. ਸੀ. ਦੀ ਨੈੱਟ ਪ੍ਰੀਖਿਆ 2020 ਵਿਚ ਕੁਆਲੀਫਾਈ ਕਰ ਲਈ ਹੈ।ਪ੍ਰਿੰਸੀਪਲ ਡਾਾ. ਅਮਰਦੀਪ ਗੁਪਤਾ ਨੇ ਇਸ ਸ਼ਾਨਦਾਰ ਨਤੀਜੇ ਦੀ ਵਧਾਈ ਵਿਦਿਆਰਥੀਆਂ ਨੂੰ ਦਿੰਦਿਆਂ ਇਸ ਦਾ ਸਿਹਰਾ ਵਿਭਾਗ ਦੇ ਮੁਖੀ ਪ੍ਰੋ ਨਿਵੇਦਿਕਾ, ਡਾ ਸੀਤਲ ਸਿੰਘ, ਡਾ ਹਰਜੀਤ ਸਿੰਘ,ਪ੍ਰੋ ਨਰਿੰਦਰਜੀਤ ਸਿੰਘ ਅਤੇ ਪ੍ਰੋ ਮਨਪ੍ਰੀਤ ਸਿੰਘ ਸਿਰ ਬੰਨ੍ਹਿਆ।

Advertisements
Advertisements
Advertisements
Advertisements
Advertisements
Advertisements
Advertisements
Advertisements

Related posts

Leave a Reply